Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮੁਜ਼ੱਫਰਪੁਰ ਮੈਡੀਕਲ ਕਾਲਜ ਦੇ ਪਿਛਲੇ ਪਾਸੇ 108 ਇਨਸਾਨਾਂ ਦੇ ਪਿੰਜਰ ਮਿਲਣ ਨਾਲ ਸਨਸਨੀ

June 24, 2019 08:43 AM

ਮੁਜ਼ੱਫਰਪੁਰ, 23 ਜੂਨ (ਪੋਸਟ ਬਿਊਰੋ)- ਬਿਹਾਰ ਵਿੱਚ ਚਮਕੀ ਬੁਖਾਰ ਕਾਰਨ ਕੱਲ੍ਹ ਰਾਤ ਤੱਕ 173 ਬੱਚਿਆਂ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਸ਼ਹਿਰ ਦੇ ਸ੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਅਤੇ ਹਸਪਤਾਲ (ਐੱਸ ਕੇ ਐੱਮ ਸੀ ਐੱਚ) ਦੇ ਪਿਛਲੇ ਪਾਸੇ 108 ਮਨੁੱਖੀ ਪਿੰਜਰ ਮਿਲਣ ਨਾਲ ਸਨਸਨੀ ਫੈਲ ਗਈ ਹੈ। ਹਸਪਤਾਲ ਦੇ ਪਿਛਲੇ ਪਾਸੇ ਜੰਗਲ ਵਾਲੇ ਖੇਤਰ ਵਿੱਚ ਪਈਆਂ ਕੁਝ ਬੋਰੀਆਂ ਵਿੱਚੋਂ ਇਹ ਮਨੁੱਖੀ ਪਿੰਜਰ ਮਿਲੇ ਹਨ, ਜਿਨ੍ਹਾਂ ਦਾ ਨਾਂ ਤਾਂ ਅੰਤਿਮ ਸਸਕਾਰ ਕੀਤਾ ਗਿਆ ਸੀ ਅਤੇ ਨਾ ਹੀ ਉਨ੍ਹਾਂ ਨੂੰ ਕਬਰ ਵਿੱਚ ਦਫਨਾਇਆ ਗਿਆ ਸੀ।
ਮੈਡੀਕਲ ਕਾਲਜ ਦੀ ਇੱਕ ਜਾਂਚ ਟੀਮ ਨੇ ਪੁਲਸ ਨਾਲ ਉਸ ਥਾਂ ਦਾ ਦੌਰਾ ਕੀਤਾ। ਜਾਂਚ ਟੀਮ ਨੇ ਦੱਸਿਆ ਕਿ ਕੁਝ ਮਨੁੱਖੀ ਪਿੰਜਰ ਜ਼ਮੀਨ ਉਤੇ ਪਏ ਸੀ ਤੇ ਹੋਰਨਾਂ ਨੂੰ ਬੋਰੀਆਂ ਵਿੱਚ ਭਰਿਆ ਗਿਆ ਸੀ। ਬਿਹਾਰ ਸਿਹਤ ਵਿਭਾਗ ਨੇ ਇਸ ਸਾਰੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਅਹੀਆਪੁਰ ਦੇ ਥਾਣਾ ਮੁਖੀ ਸੋਨਾ ਪ੍ਰਸਾਦ ਸਿੰਘ ਨੇ ਕਿਹਾ ਕਿ ਜਾਂਚ ਤੋਂ ਬਾਅਦ ਪਤਾ ਲੱਗੇਗਾ ਕਿ ਇਹ ਲਾਵਾਰਸ ਲਾਸ਼ਾਂ ਇਥੇ ਕਿਵੇਂ ਲਿਆ ਕੇ ਸਾੜੀਆਂ ਗਈਆਂ ਅਤੇ ਪਿੰਜਰਾਂ ਨੂੰ ਬੋਰੀਆਂ ਵਿੱਚ ਕਿਉਂ ਬੰਦ ਕੀਤਾ ਗਿਆ। ਨਿਯਮਾਂ ਮੁਤਾਬਕ ਜੇ ਕਿਸੇ ਮ੍ਰਿਤਕ ਦੇ ਪਰਵਾਰ ਦਾ ਕੋਈ ਮੈਂਬਰ ਲਾਸ਼ ਦੀ ਪਛਾਣ ਕਰਨ ਲਈ ਨਹੀਂ ਆਉਂਦਾ ਤਾਂ ਪੋਸਟ ਮਾਰਟਮ ਵਿਭਾਗ ਦੀ ਜ਼ਿੰਮੇਵਾਰੀ ਹੁੰਦੀ ਹੈ ਜਾਂ ਤਾਂ ਉਹ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰੇ ਜਾਂ ਉਸ ਨੂੰ ਕਿਸੇ ਕਬਰ ਵਿੱਚ ਦਫਨਾ ਦੇਵੇ, ਪਰ ਪਿੰਜਰ ਏਥੇ ਕਿਉਂ ਮਿਲੇ, ਇਹ ਜਾਂਚ ਦਾ ਵਿਸ਼ਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ