Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਚੀਫ ਜਸਟਿਸ ਵੱਲੋਂ ਮੋਦੀ ਨੂੰ ਚਿੱਠੀ: ਹਾਈ ਕੋਰਟ ਦੇ ਜੱਜਾਂ ਦੀ ਸੇਵਾਮੁਕਤੀ ਉਮਰ 65 ਸਾਲ ਕਰਨ ਦੀ ਮੰਗ

June 24, 2019 08:43 AM

ਨਵੀਂ ਦਿੱਲੀ, 23 ਜੂਨ (ਪੋਸਟ ਬਿਊਰੋ)- ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਹਾਈ ਕੋਰਟਾਂ ਵਿੱਚ ਜੱਜਾਂ ਦੀ ਗਿਣਤੀ ਵਧਾਉਣ ਅਤੇ ਇਸ ਦੇ ਨਾਲ ਹੀ ਹਾਈ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਉਮਰ ਵਧਾ ਕੇ 65 ਸਾਲ ਕਰਨ ਦੀ ਅਪੀਲ ਕੀਤੀ ਹੈ।
ਚੀਫ ਜਸਟਿਸ ਗੋਗੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਸੇਵਾ ਮੁਕਤ ਜੱਜਾਂ ਦੀ ਆਰਟੀਕਲ 128 ਅਤੇ 224 ਏ ਹੇਠ ਰਸਮੀ ਨਿਯੁਕਤੀ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਸਾਲਾਂ ਤੋਂ ਲਟਕ ਰਹੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਹਾਈ ਕੋਰਟਾਂ ਵਿੱਚ 58669 ਕੇਸ ਲਟਕ ਰਹੇ ਹਨ ਅਤੇ ਨਵੇਂ ਕੇਸ ਦਰਜ ਹੋਣ ਕਾਰਨ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਹੀ ਨਹੀਂ, ਉਨ੍ਹਾਂ ਕਿਹਾ ਕਿ ਜੱਜਾਂ ਦੀ ਕਮੀ ਨਾਲ ਕਾਨੂੰਨੀ ਸਵਾਲਾਂ ਨਾਲ ਜੁੜੇ ਅਹਿਮ ਕੇਸਾਂ 'ਤੇ ਫੈਸਲਾ ਕਰਨ ਲਈ ਜ਼ਰੂਰੀ ਗਿਣਤੀ 'ਚ ਸੰਵਿਧਾਨਕ ਬੈਂਚ ਨਹੀਂ ਬਣਾਏ ਜਾ ਰਹੇ। ਉਨ੍ਹਾਂ ਲਿਖਿਆ ਕਿ ਕਰੀਬ ਤਿੰਨ ਦਹਾਕੇ ਪਹਿਲਾਂ 1998 ਵਿੱਚ ਸੁਪਰੀਮ ਕੋਰਟ ਨੇ ਜੱਜਾਂ ਦੀ ਮਨਜ਼ੂਰ ਗਿਣਤੀ 18 ਤੋਂ ਵਧਾ ਕੇ 26 ਕੀਤੀ ਗਈ ਅਤੇ ਫਿਰ ਦੋ ਦਹਾਕਿਆਂ ਬਾਅਦ ਇਹ ਗਿਣਤੀ ਵਧਾ ਕੇ 31 ਕੀਤੀ ਗਈ, ਤਾਂ ਕਿ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਜਸਟਿਸ ਗੋਗੋਈ ਨੇ ਲਿਖਿਆ, ‘‘ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਕ੍ਰਿਪਾ ਕਰ ਕੇ ਇਸ ਮੁੱਦੇ ਉਤੇ ਪਹਿਲ ਦੇ ਆਧਾਰ 'ਤੇ ਵਿਚਾਰ ਕਰੋ, ਤਾਂ ਕਿ ਸੁਪਰੀਮ ਕਰੋਟ 'ਚ ਜੱਜਾਂ ਦੀ ਗਿਣਤੀ ਵਧ ਸਕੇ ਅਤੇ ਇਹ ਕੰਮ ਹੋਰ ਪ੍ਰਭਾਵੀ ਢੰਗ ਨਾਲ ਹੋਵੇ ਕਿਉਂਕਿ ਸਮੇਂ 'ਤੇ ਨਿਆਂ ਦੇਣ ਦੇ ਆਪਣੇ ਆਖਰੀ ਮਕਸਦ ਨੂੰ ਪ੍ਰਾਪਤ ਕਰਨ ਲਈ ਇਸ ਨੇ ਲੰਮਾ ਸਫਰ ਤੈਅ ਕਰਨਾ ਹੈ।” ਚੀਫ ਜਸਟਿਸ ਨੇ ਅਜੇ ਤੱਕ ਤਿੰਨ ਚਿੱਠੀਆਂ ਲਿਖੀਆਂ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟਾਂ ਦੇ ਜੱਜਾਂ ਦੇ ਕੇਡਰ ਕਾਫੀ ਵੱਡਾ ਹੈ ਅਤੇ ਹਾਈ ਕੋਰਟਾਂ ਵਿੱਚ ਇਸ ਦੇ ਅਨੁਪਾਤ ਵਿੱਚ ਜੱਜਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੋਇਆ। ਉਨ੍ਹਾਂ ਦੂਜੀ ਚਿੱਠੀ ਵਿੱਚ ਮੋਦੀ ਨੂੰ ਸੰਵਿਧਾਨ ਸੋਧ ਬਿੱਲ ਲਿਆਉਣ 'ਤੇ ਵਿਚਾਰ ਕਰਨ ਲਈ ਕਿਹਾ ਸੀ ਤਾਂ ਕਿ ਹਾਈ ਕੋਰਟ ਦੇ ਜੱਜਾਂ ਦੀ ਸੇਵਾਮੁਕਤੀ ਉਮਰ ਵਧਾ ਕੇ 62 ਤੋਂ 65 ਸਾਲ ਕੀਤੀ ਜਾ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼