Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਅਮਰੀਕਾ ਵੱਲੋਂ ਈਰਾਨ ਉੱਤੇ ਸਾਈਬਰ ਹਮਲਾ, ਡਰੋਣ ਡੇਗੂ ਸੈੱਲ ਨਕਾਰਾ ਕਰਨ ਦਾ ਦਾਅਵਾ

June 24, 2019 09:01 AM

ਵਾਸ਼ਿੰਗਟਨ, 23 ਜੂਨ, (ਪੋਸਟ ਬਿਊਰੋ)- ਅਮਰੀਕਾ ਅਤੇ ਈਰਾਨ ਦੇ ਟਕਰਾਅ ਵਿਚ ਅੱਜ ਉਸ ਵਕਤ ਇੱਕ ਨਵਾਂ ਮੋੜ ਆ ਗਿਆ, ਜਦੋਂ ਪਤਾ ਲੱਗਾ ਕਿ ਅਮਰੀਕਾ ਨੇ ਈਰਾਨ ਉੱਤੇ ਸਾਈਬਰ ਹਮਲਾ ਕੀਤਾ ਹੈ।
ਇਸ ਸੰਬੰਧ ਵਿੱਚ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਈਰਾਨ ਨਾਲ ਸਿੱਧੀ ਜੰਗ ਵਾਲੇ ਫ਼ੈਸਲੇ ਤੋਂ ਪਿੱਛੇ ਹੱਟਣ ਮਗਰੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਗਿਆ ਨਾਲ ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ਉੱਤੇ ਸਾਈਬਰ ਹਮਲਾ ਕੀਤਾ ਗਿਆ ਹੈ। ਇਸ ਹਮਲੇ ਦੇ ਨਾਲ ਅਮਰੀਕਾ ਸੋਮਵਾਰ ਤੋਂ ਈਰਾਨ ਉੱਤੇ ਕੁਝ ਹੋਰ ਪਾਬੰਦੀਆਂ ਲਾਉਣ ਦੀ ਤਿਆਰੀ ਵੀ ਕਰ ਰਿਹਾ ਹੋਣ ਦੀ ਖਬਰ ਆਈ ਹੈ।
ਅਮਰੀਕੀ ਫੌਜ ਦੇ ਸੂਤਰਾਂ ਮੁਤਾਬਕ ਇਸ ਸਾਈਬਰ ਹਮਲੇ ਨਾਲ ਈਰਾਨ ਦੇ ਰਾਕਟ ਅਤੇ ਮਿਜ਼ਾਈਲ ਲਾਂਚਰਾਂ ਨੂੰ ਕੰਟਰੋਲ ਕਰਨ ਦਾ ਕੰਪਿਊਟਰ ਸਿਸਟਮ ਜਾਮ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਅਮਰੀਕਾ ਨੇ ਆਪਣੀ ਫੌਜ ਦੀ ਸਾਈਬਰ ਫ਼ੌਜੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ। ਉਹ ਇਸ ਦਿਸ਼ਾ ਵਿੱਚ ਆਪਣੀ ਤਾਕਤ ਵਧਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਸਾਈਬਰ ਹਮਲੇ ਦੇ ਦਾਅਵੇ ਬਾਰੇ ਈਰਾਨ ਨੇ ਕੋਈ ਬਿਆਨ ਨਹੀਂ ਦਿੱਤਾ। ਪਿਛਲੇ ਦਹਾਕੇ ਦੌਰਾਨ ਫੈਲੇ ਇੱਕ ਖਾਸ ਵਾਇਰਸ ਪਿੱਛੋਂ ਈਰਾਨ ਨੇ ਆਪਣੇ ਜ਼ਿਆਦਾਤਰ ਮਹੱਤਵ ਪੂਰਨ ਵਿਭਾਗਾਂਤੇ ਸਿਸਟਮਜ਼ ਨੂੰ ਇੰਟਰਨੈੱਟ ਤੋਂਵੱਖਰੇ ਕੀਤਾ ਹੋਇਆ ਸੀ। ਇਸ ਬਾਰੇ ਇਹ ਸਮਝਿਆ ਜਾਂਦਾ ਹੈ ਕਿ ਉਸ ਵਾਇਰਸ ਨੂੰ ਫ਼ੈਲਾਉਣ ਵਿੱਚ ਅਮਰੀਕਾ ਤੇ ਇਜ਼ਰਾਈਲ ਦੀ ਸਾਂਝੀ ਭੂਮਿਕਾ ਸੀ, ਜਿਸ ਨਾਲ ਈਰਾਨ ਦੇ ਹਜ਼ਾਰਾਂ ਕੰਪਿਊਟਰਾਂ ਨੂੰ ਨੁਕਸਾਨ ਪੁੱਜਾ ਸੀ।
ਵਰਨਣ ਯੋਗ ਹੈ ਕਿ ਪਿਛਲੇ ਮੰਗਲਵਾਰ ਨੂੰ ਈਰਾਨ ਨੇ ਅਮਰੀਕਾ ਦਾ ਇਕ ਫੌਜੀ ਡਰੋਨ ਡੇਗ ਦਿੱਤਾ ਸੀ, ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਜੰਗ ਦੀ ਸਥਿਤੀ ਬਣੀ ਹੋਈ ਹੈ। ਬੀਤੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਟਰੰਪ ਨੇ ਈਰਾਨ ਦੇ ਖ਼ਿਲਾਫ਼ ਜੰਗ ਦਾ ਆਦੇਸ਼ ਵੀ ਦੇ ਦਿੱਤਾ ਸੀ, ਪਰ ਕਿਸੇ ਕਾਰਨ ਕਰ ਕੇ ਬਾਅਦ ਵਿੱਚ ਇਹ ਵਾਪਸ ਲੈ ਲਿਆ ਸੀ।ਦੱਸਿਆ ਜਾਂਦਾ ਹੈ ਕਿ ਬੀਤੇ ਕੁਝ ਹਫ਼ਤਿਆਂ ਵਿਚ ਈਰਾਨ ਲਈ ਕੰਮ ਕਰਨ ਵਾਲੇ ਕੁਝ ਹੈਕਰਾਂ ਨੇ ਅਮਰੀਕਾ ਦੀਆਂ ਸਰਕਾਰੀ ਏਜੰਸੀਆਂ ਦੇ ਕੰਪਿਊਟਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
ਇਸ ਦੌਰਾਨ ਇਸ ਖੇਤਰ ਵਿਚ ਤਣਾਅ ਕਾਰਨ ਬ੍ਰਿਟੇਨ ਦੇ ਪੱਛਮੀ ਏਸ਼ਿਆਈ ਮਾਮਲਿਆਂ ਦੇ ਮੰਤਰੀ ਐਂਡਰਿਊ ਮੌਰੀਸਨ ਅੱਜ ਐਤਵਾਰ ਤਹਿਰਾਨ ਪੁੱਜੇ। ਉਨ੍ਹਾਂ ਈਰਾਨ ਦੇ ਉੱਚ ਅਧਿਕਾਰੀਆਂ ਨਾਲ ਦੁਵੱਲੇ ਸਬੰਧਾਂਦੀ ਚਰਚਾ ਕੀਤੀ। ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਦੇ ਮੁਤਾਬਕ ਆਖਰੀ ਪਲ ਜੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦੇ ਅਮਰੀਕਾ ਦੇ ਫ਼ੈਸਲੇ ਨੂੰ ਈਰਾਨ ਸਾਡੀ ਕਮਜ਼ੋਰੀ ਨਾ ਸਮਝੇ, ਸਾਡੀ ਫ਼ੌਜ ਪੂਰੀ ਤਰ੍ਹਾਂ ਤਿਆਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ