Welcome to Canadian Punjabi Post
Follow us on

18

October 2019
ਟੋਰਾਂਟੋ/ਜੀਟੀਏ

ਪਾਕਿਸਤਾਨੀ ਪੰਜਾਬ ਦੇ ਗਵਰਨਰ ਦਾ ਸੁਨੇਹਾ: ਸਿੱਖ ਸ਼ਰਧਾਲੂਆਂ ਨੂੰ ਅਸੀਂ ਹਰ ਸੁਵਿਧਾ ਪ੍ਰਦਾਨ ਕਰਾਂਗੇ

June 24, 2019 04:19 PM
ਤਸਵੀਰ ਵਿਚ ਜ਼ਮੀਰ ਖਾਨ ਨਾਲ ਸੁੱਚਾ ਸਿੰਘ ਸੋਮਲ, ਡਾ ਨੰਨਰ, ਭਾਈ ਕਰਨੈਲ ਸਿੰਘ ਤੇ ਮੇਜਰ ਨੱਤ।

ਬਰੈਂਪਟਨ, 23 ਜੂਨ (ਪੋਸਟ ਬਿਊਰੋ)- ਨਿਊ ਯਾਰਕ, ਅਮਰੀਕਾ ਤੋਂ ਉਘੇ ਕਾਰੋਬਾਰੀ ਜ਼ਮੀਰ ਖਾਨ ਨੇ ਬੀਤੇ ਵੀਕੈਂਡ ਉਤੇ ਟੋਰਾਂਟੋ ਦਾ ਦੌਰਾ ਕੀਤਾ ਤੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਮਿਲੇ। ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਪਾਕਿਸਤਾਨ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਦਾ ਸੁਨੇਹਾ ਸਿੱਖ ਸੰਗਤਾਂ ਤੱਕ ਪਹੁੰਚਾਉਣਾ ਸੀ। ਉਨ੍ਹਾਂ ਕਿਹਾ ਕਿ ਮੁਹੰਮਦ ਸਰਵਰ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਵਿਦੇਸ਼ਾਂ ਤੋ ਸਿੱਖ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਪੁੱਜਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪਹੁੰਚਣ ਉਤੇ ਪਾਕਿਸਤਾਨ ਦੀ ਸਰਕਾਰ ਤੇ ਆਵਾਮ ਸਿੱਖ ਸ਼ਰਧਾਲੂਆਂ ਦੀ ਹਰ ਸੁਵਿਧਾ ਨੂੰ ਧਿਆਨ ਵਿਚ ਰੱਖੇਗੀ, ਜਿਸ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੌਂਸਲਰ ਜਨਰਲ ਨੂੰ ਵੀਜ਼ੇ ਸਬੰਧੀ ਖਾਸ ਹਿਦਾਇਤਾਂ ਦੇ ਦਿੱਤੀਆ ਗਈਆਂ ਹਨ ਅਤੇ ਜੇਕਰ ਫੇਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਦੀ ਹੈ ਤਾਂ ਉਹ ਸਾਡੇ ਨਾਲ ਸਿੱਧਾ ਸੰਪਰਕ ਕਰਨ। ਜ਼ਮੀਰ ਖਾਨ ਨੇ ਦੱਸਿਆ ਕਿ ਗਵਰਨਰ ਪੰਜਾਬ ਕਰਤਾਰਪੁਰ ਦਰਬਾਰ ਸਾਹਿਬ ਵਿਖੇ ਜਾ ਕੇ ਇਹ ਕਹਿਣਾ ਚਾਹੁੰਦੇ ਹਨ ਕਿ ਬਾਬਾ ਜੀ ਜਿਥੋਂ ਤੱਕ ਸਾਡੇ ਕੋਲੋਂ ਸਾਡੇ ਤੋਂ ਹੋ ਸਕਿਆ ਅਸੀਂ ਤੁਹਾਡੇ ਸ਼ਰਧਾਲੂਆਂ ਨੂੰ ਸੱਦਾ ਪੱਤਰ ਦੇਣ ਅਤੇ ਉਨ੍ਹਾਂ ਦੀ ਸੇਵਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਜ਼ਮੀਰ ਖਾਨ ਨੇ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ ਤੇ ਸਿੱਖ ਭਾਈਚਾਰੇ ਦੇ ਹੋਰ ਲੀਡਰਾਂ ਨਾਲ ਮੁਲਾਕਾਤ ਕਰਕੇ ਇਹ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ੋਰ ਦਿੱਤਾ।

 

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਇਕਬਾਲ ਕੈਸਰ ਵਲੋਂ ਕੀਤੇ ਕੰਮ ਦੀ ਸੀ.ਪੀ.ਬੀ.ਏ. ਵਲੋਂ ਸ਼ਲਾਘਾ
ਬਰੈਂਪਟਨ ਸਾਊਥ ਵਿਚ ਸੋਨੀਆ ਸਿੱਧੂ ਦਾ ਪੱਲੜਾ ਭਾਰੀ, ਜਿੱਤ ਯਕੀਨੀ
ਮਹਿਲਾਵਾਂ ਦੀ ਬਿਹਤਰ ਸਿਹਤ ਲਈ ਸ਼ਾਪਰਜ਼ ਡਰੱਗ ਮਾਰਟ ਉੱਤੇ ਫੰਡਰੇਜਿ਼ੰਗ ਕੈਂਪੇਨ ਸ਼ੁਰੂ
ਦੁਨੀਆਂ ਦੇ ਸੱਭ ਤੋਂ ਤਕੜੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਿਬਰਲਾਂ ਨੂੰ ਇਕ ਮੌਕਾ ਹੋਰ ਦਿੱਤਾ ਜਾਵੇ : ਜਸਟਿਨ ਟਰੂਡੋ
ਪੀ.ਸੀ.ਐੱਚ.ਐੱਸ. ਸੀਨੀਅਰਜ਼ ਕਲੱਬ ਦੇ ਮੈਂਬਰਾਂ ਦਾ ਰੂਬੀ ਸਹੋਤਾ ਨਾਲ ਸੰਵਾਦ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਕੱਤਰਤਾ `ਚ ਲਘੂ ਫਿ਼ਲਮ 'ਨੈਵਰ ਅਗੇਨ' ਵਿਖਾਈ ਜਾਏਗੀ
'ਗੀਤ ਗ਼ਜ਼ਲ ਤੇ ਸ਼ਾਇਰੀ' ਦੀ ਮਹੀਨਾਵਾਰ ਇਕੱਤਰਤਾ `ਚ ਤਲਵਿੰਦਰ ਮੰਡ ਨਾਲ ਰੂ-ਬ-ਰੂ
'ਸਕੋਸ਼ੀਆਬੈਂਕ ਵਾਟਰਫਰੰਟ ਮੈਰਾਥਨ' ਲਈ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ `ਚ ਭਾਰੀ ਉਤਸ਼ਾਹ
ਵਿਸ਼ਵ ਸਿੱਖ ਸੰਸਥਾ ਦੀ ਦੋ-ਸਾਲਾ ਕਨਵੈਂਸ਼ਨ: ਤਜਿੰਦਰ ਸਿੱਘ ਸਿੱਧੂ ਚੁਣੇ ਗਏ ਮੁੱਖ-ਸੇਵਾਦਾਰ
ਸਰਬ ਸਾਂਝੇ ਅੰਤਰਰਾਸ਼ਟਰੀ ਕਵੀ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ