Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਡਾਊਨਟਾਊਨ ਟੋਰਾਂਟੋ ਪਹੁੰਚੀ ਪ੍ਰਾਈਡ ਪਰੇਡ ਵਿੱਚ ਟਰੂਡੋ ਸਮੇਤ ਕਈ ਐਮਪੀਜ਼ ਨੇ ਲਿਆ ਹਿੱਸਾ

June 24, 2019 06:01 PM

ਟੋਰਾਂਟੋ, 24 ਜੂਨ (ਪੋਸਟ ਬਿਊਰੋ) : ਡਾਊਨਟਾਊਨ ਟੋਰਾਂਟੋ ਪਹੁੰਚੀ ਸਿਟੀ ਦੀ ਸਾਲਾਨਾ ਪ੍ਰਾਈਡ ਪਰੇਡ ਵਿੱਚ ਰੰਗ-ਬਿਰੰਗੇ ਕੱਪੜੇ ਪਾ ਕੇ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਕਈ ਕੈਬਨਿਟ ਮੰਤਰੀਆਂ ਅਤੇ ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨਾਲ ਇਸ ਪਰੇਡ ਵਿੱਚ ਹਿੱਸਾ ਲਿਆ।
ਟਰੂਡੋ ਨੇ ਆਖਿਆ ਕਿ ਟੋਰਾਂਟੋ ਵਿੱਚ ਕੈਨੇਡਾ ਦੀ ਸੱਭ ਤੋਂ ਵੱਡੀ ਪ੍ਰਾਈਡ ਪਰੇਡ ਵਿੱਚ ਹਿੱਸਾ ਲੈਣਾ ਆਪਣੇ ਆਪ ਵਿੱਚ ਹੀ ਕਮਾਲ ਦਾ ਤਜਰਬਾ ਹੈ। ਟਰੂਡੋ ਇਸ ਪਰੇਡ ਵਿੱਚ ਸਾਰਿਆਂ ਨੂੰ ਹੱਥ ਹਿਲਾਉਂਦੇ, ਹੈਪੀ ਪਰੇਡ ਆਖਦੇ ਅੱਗੇ ਵੱਧ ਰਹੇ ਸਨ। ਉਹ ਸਟਰੀਟ ਦੇ ਦੋਵਾਂ ਪਾਸਿਆਂ ਉੱਤੇ ਖੜ੍ਹੇ ਲੋਕਾਂ ਨਾਲ ਵੀ ਅੱਗੇ ਵੱਧਦੇ ਹੋਏ ਹੱਥ ਮਿਲਾ ਰਹੇ ਸਨ। ਇਸ ਪਰੇਡ ਵਿੱਚ ਕਈ ਲਿਬਰਲ ਐਮਪੀਜ਼ ਜਿਵੇਂ ਕਿ ਕ੍ਰਿਸਟੀਆ ਫਰੀਲੈਂਡ, ਮੇਲੈਨੀ ਜੋਲੀ ਤੇ ਕੈਰੋਲਿਨ ਬੈਨੇਟ ਨੇ ਵੀ ਹਿੱਸਾ ਲਿਆ।
ਇਸ ਸਾਲ ਦੀ ਪਰੇਡ ਵਿੱਚ ਪ੍ਰੀਮੀਅਰ ਡੱਗ ਫੋਰਡ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਇਹ ਆਖਿਆ ਸੀ ਕਿ ਉਹ ਪਰੇਡ ਵਿੱਚ ਇਸ ਲਈ ਹਿੱਸਾ ਨਹੀਂ ਲੈਣਗੇ ਕਿਉਂਕਿ ਲਗਾਤਾਰ ਤੀਜੇ ਸਾਲ ਵਰਦੀਧਾਰੀ ਪੁਲਿਸ ਅਧਿਕਾਰੀਆਂ ਨੂੰ ਪਰੇਡ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਪਹਿਲੀ ਵਾਰੀ ਵਰਦੀਧਾਰੀ ਪੁਲਿਸ ਅਧਿਕਾਰੀਆਂ ਦੇ 2017 ਵਿੱਚ ਪਰੇਡ ਵਿੱਚ ਹਿੱਸਾ ਲੈਣ ਉੱਤੇ ਰੋਕ ਲਾਈ ਗਈ ਸੀ। ਇਸ ਤੋਂ ਬਾਅਦ ਸਿਟੀ ਦੀ ਗੇਅ ਵਿਲੇਜ ਤੋਂ ਲਾਪਤਾ ਹੋਣ ਵਾਲੇ ਅੱਠ ਵਿਅਕਤੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਪੁਲਿਸ ਦੀ ਨੁਕਤਾਚੀਨੀ ਕਰਦਿਆਂ ਹੋਇਆਂ ਪੁਲਿਸ ਅਧਿਕਾਰੀਆਂ ਦੇ ਇਸ ਪਰੇਡ ਵਿੱਚ ਹਿੱਸਾ ਲੈਣ ਉੱਤੇ ਰੋਕ ਲਾਈ ਗਈ ਸੀ।
ਬਾਅਦ ਵਿੱਚ ਸੀਰੀਅਲ ਕਿੱਲਰ ਬਰੂਸ ਮੈਕਾਰਥਰ ਨੂੰ ਇਸ ਸਾਲ ਦੇ ਸੁ਼ਰੂ ਵਿੱਚ ਅੱਠ ਵਿਅਕਤੀਆਂ, ਜਿਨ੍ਹਾਂ ਦੇ ਸਬੰਧ ਗੇਅ ਵਿਲੇਜ ਨਾਲ ਸਨ, ਦਾ ਕਤਲ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਪਹਿਲਾਂ ਲੀਡਰਸਿ਼ਪ ਆਫ ਪ੍ਰਾਈਡ ਟੋਰਾਂਟੋ ਵੱਲੋਂ ਇਸ ਪਰੇਡ ਵਿੱਚ ਹਿੱਸਾ ਲੈਣ ਲਈ ਅਪਲਾਈ ਕਰਨ ਦਾ ਸੱਦਾ ਵੀ ਦਿੱਤਾ ਸੀ ਪਰ ਬਾਅਦ ਵਿੱਚ ਮੈਂਬਰਸਿ਼ਪ ਵੱਲੋਂ ਕੀਤੀ ਗਈ ਸਖ਼ਤ ਵੋਟਿੰਗ ਤੋਂ ਬਾਅਦ ਪੁਲਿਸ ਦੇ ਇਸ ਪਰੇਡ ਵਿੱਚ ਹਿੱਸਾ ਲੈਣ ਉੱਤੇ ਪਾਬੰਦੀ ਲਾਈ ਗਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼