Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਇਮਾਰਤ ਨੂੰ ਲੱਗੀ ਅੱਗ

October 09, 2018 08:08 PM

ਬਰੈਂਪਟਨ, 9 ਅਕਤੂਬਰ (ਪੋਸਟ ਬਿਊਰੋ) : ਬਰੈਂਪਟਨ ਵਿੱਚ ਐਤਵਾਰ ਰਾਤ ਨੂੰ ਇੱਕ ਫੂਡ ਵੰਡਣ ਵਾਲੀ ਫੈਸਿਲਿਟੀ ਵਿੱਚ ਲੱਗੀ ਜ਼ਬਰਦਸਤ ਅੱਗ ਕਾਰਨ ਸਾਰੀ ਇਮਾਰਤ ਸੜ ਕੇ ਸੁਆਹ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਹਾਈਵੇਅ 407 ਤੇ ਡਿਕਸੀ ਰੋਡ ਵਾਲੇ ਇਲਾਕੇ ਵਿੱਚ ਵੈਸਟਵਿਨ ਕੋਰਟ ਸਥਿਤ ਟੀਐਨਟੀ ਫੂਡਜ਼ ਇੰਟਰਨੈਸ਼ਨਲ ਦੀ ਛੱਤ ਨੂੰ ਚੀਰਦੀਆਂ ਹੋਈਆਂ ਅੱਗ ਦੀਆਂ ਲਪਟਾਂ ਬਾਹਰ ਤੱਕ ਜਾ ਰਹੀਆਂ ਸਨ। ਇਹ ਇੱਕ ਪਰਿਵਾਰ ਵੱਲੋਂ ਚਲਾਇਆ ਜਾਣ ਵਾਲਾ ਪੋਲਟਰੀ ਪ੍ਰੋਸੈਸਿੰਗ ਪਲਾਂਟ ਹੈ ਜਿਸ ਦੀ ਇੱਕ ਬ੍ਰਾਂਚ ਮਿਸੀਸਾਗਾ ਵਿੱਚ ਵੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਸਮੇਂ ਇਮਾਰਤ ਵਿੱਚ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਸੀ ਤੇ ਨਾ ਹੀ ਕਿਸੇ ਦੇ ਜ਼ਖ਼ਮੀ ਹੋਣ ਦੀ ਹੀ ਕੋਈ ਖਬਰ ਹੈ।
ਰਾਤੀਂ 9:30 ਵਜੇ ਲੱਗੀ ਅੱਗ ਕਾਰਨ ਸੰਘਣਾਂ ਧੂੰਆਂ ਚਾਰੇ ਪਾਸੇ ਫੈਲ ਗਿਆ ਤੇ ਇਹ ਨਾਲ ਲੱਗਦੇ ਹਾਈਵੇਅ 401 ਉੱਤੇ ਵੀ ਫੈਲ ਗਿਆ। ਪੀਲ ਰੀਜਨਲ ਪੁਲਿਸ ਨੂੰ ਸਾਰਿਆਂ ਨੂੰ ਇਸ ਅੱਗ ਬਾਰੇ ਐਲਰਟ ਕਰਨਾ ਪਿਆ। ਦੇਰ ਰਾਤ ਤੱਕ ਬਰੈਂਪਟਨ ਦਾ ਫਾਇਰ ਅਮਲਾ ਅੱਗ ਉੱਤੇ ਕਾਬੂ ਪਾਉਣ ਦੀ ਕੋਸਿ਼ਸ਼ ਕਰਦਾ ਰਿਹਾ। ਪੁਲਿਸ ਨੇ ਸਵੇਰੇ 6:00 ਵਜੇ ਤੱਕ ਸਾਰਾ ਇਲਾਕਾ ਖਾਲੀ ਕਰਵਾਇਆ। ਅੱਗ ਲੱਗਣ ਦੇ ਕਾਰਨਾ ਦਾ ਪਤਾ ਲਾਉਣ ਦੀ ਪੁਲਿਸ ਕੋਸਿ਼ਸ਼ ਕਰ ਰਹੀ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ