Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਡੇਰਾ ਪ੍ਰੇਮੀ ਬਿੱਟੂ ਨੂੰ ਮਾਰਨ ਵਾਲੇ ਮਨਿੰਦਰ ਸਿੰਘ ਦਾ ਪਿੰਡ ਪੁਲਸ ਛਾਉਣੀ ਵਿੱਚ ਤਬਦੀਲ

June 25, 2019 09:44 AM

ਫਤਹਿਗੜ੍ਹ ਸਾਹਿਬ, 24 ਜੂਨ (ਪੋਸਟ ਬਿਊਰੋ)- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਪਿੰਡ ਭਗੜਾਣਾ ਪਰਸੋਂ ਤੋਂ ਉਸ ਵੇਲੇ ਸੁਰਖੀਆਂ ਵਿੱਚ ਆ ਗਿਆ, ਜਦੋਂ ਨਾਭਾ ਜੇਲ੍ਹ ਵਿੱਚ ਬੰਦ ਕੈਦੀ ਮਨਿੰਦਰ ਸਿੰਘ ਅਤੇ ਉਸ ਦੇ ਇੱਕ ਸਾਥੀ ਵੱਲੋਂ ਜੇਲ੍ਹ 'ਚ ਚਾਰ ਸਾਲ ਪੁਰਾਣੇ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਉੱਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਨੇ ਮਨਿੰਦਰ ਸਿੰਘ ਦੇ ਪਰਵਾਰਕ ਮੈਂਬਰਾਂ ਦੀ ਸੁਰੱਖਿਆ ਦੇ ਲਈ ਥਾਂ ਥਾਂ ਪੁਲਸ ਤੈਨਾਤ ਕਰਵਾ ਦਿੱਤੀ ਹੈ। ਖਾਲਿਸਤਾਨ ਪੱਖੀ ਆਗੂਆਂ ਨੇ ਵੀ ਮਨਿੰਦਰ ਸਿੰਘ ਦੇ ਘਰ ਨੂੰ ਵਹੀਰਾਂ ਘੱਤਣ ਦਾ ਕੰਮ ਸ਼ੁਰੁ ਕਰ ਦਿੱਤਾ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਅਤੇ ਹੋਰਨਾਂ ਨੇ ਮਨਿੰਦਰ ਸਿੰਘ ਦੇ ਘਰ ਜਾ ਕੇ ਪਰਵਾਰ ਨਾਲ ਗੱਲਬਾਤ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਕੇਵਲ ਮਨਿੰਦਰ ਸਿੰਘ ਦੇ ਪਰਵਾਰ ਦਾ ਹਾਲ ਪੁੱਛਣ ਆਏ ਸਨ। ਉਨ੍ਹਾਂ ਮੰਗ ਕੀਤੀ ਕਿ ਇਸ ਪਰਵਾਰ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ।
ਮਨਿੰਦਰ ਸਿੰਘ ਦੀ ਮਾਤਾ ਗੁਲਜ਼ਾਰ ਕੌਰ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਪਿਛਲੇ ਚਾਰ ਸਾਲ ਤੋਂ ਨਿਰਦੋਸ਼ ਹੋਣ ਦੇ ਬਾਵਜੂਦ ਜੇਲ੍ਹ ਵਿੱਚ ਰੱਖਿਆ ਗਿਆ ਹੈ। ਪਰਸੋਂ ਜੇਲ੍ਹ ਵਿੱਚ ਜੋ ਕੁਝ ਹੋਇਆ, ਉਨ੍ਹਾਂ ਨੂੰ ਮੀਡੀਆ ਤੋਂ ਪਤਾ ਲੱਗਾ ਤੇ ਉਹ ਆਪਣੇ ਪੁੱਤਰ ਮਨਿੰਦਰ ਸਿੰਘ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਹਿਣਗੇ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਕਹਿੰਦਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ। ਲੋਕਾਂ ਨੇ ਦੱਸਿਆ ਕਿ ਮਨਿੰਦਰ ਸਿੰਘ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਉਸ ਦਾ ਪਿਤਾ ਪਸ਼ੂ ਪਾਲਣ ਦਾ ਕੰਮ ਕਰਦਾ ਹੈ ਤੇ ਮਾਤਾ ਨਰੇਗਾ ਵਿੱਚ ਕੰਮ ਕਰਦੀ ਹੈ। ਪੁਲਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਕਿਸੇ ਮਾੜੀ ਘਟਨਾ ਦੇ ਸ਼ੱਕ ਕਾਰਨ ਮਨਿੰਦਰ ਸਿੰਘ ਦੇ ਪਰਵਾਰ ਨੂੰ ਸੁਰੱਖਿਆ ਦਿੱਤੀ ਗਈ ਹੈ। ਉਹ ਖੁਦ ਪਿੰਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਆਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ