Welcome to Canadian Punjabi Post
Follow us on

29

March 2024
 
ਪੰਜਾਬ

ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਨੂੰ ਛੱਡਣ ਲਈ ਕਾਂਗਰਸ-ਅਕਾਲੀ ਦੋਵੇਂ ਜ਼ਿੰਮੇਵਾਰ : ਖਹਿਰਾ

June 25, 2019 09:46 AM

ਚੰਡੀਗੜ੍ਹ, 24 ਜੂਨ (ਪੋਸਟ ਬਿਊਰੋ)- ਕਈ ਸਾਲ ਪਹਿਲਾਂ ਸਿੱਖ ਨੌਜਵਾਨ ਹਰਪ੍ਰੀਤ ਸਿੰਘ ਦੀ ਝੂਠੇ ਪੁਲਸ ਮੁਕਾਬਲੇ ਵਿੱਚ ਮਾਰ ਦੇਣ ਦੇ ਕੇਸ ਵਿੱਚ ਚਾਰ ਪੁਲਸ ਮੁਲਾਜ਼ਮਾਂ ਨੂੰ ਮੁਆਫੀ ਦੇਣ ਬਾਰੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਇਸ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ। ਇਸ ਬਾਰੇ ਸੁਖਬੀਰ ਬਾਦਲ 'ਤੇ ਝੂਠ ਬੋਲਣ ਦਾ ਦੋਸ਼ ਲਾ ਕੇ ਖਹਿਰਾ ਨੇ ਕਿਹਾ ਕਿ ਗਵਰਨਰ ਪੰਜਾਬ ਦੇ ਵਧੀਕ ਮੁੱਖ ਸਕੱਤਰ ਵੱਲੋਂ ਗ੍ਰਹਿ ਵਿਭਾਗ ਨੂੰ ਦੋ ਨੰਬਰ 2016 ਨੂੰ ਭੇਜੇ ਪੱਤਰ ਨਾਲ ਸਜ਼ਾ ਮੁਆਫੀ ਦੀ ਕਾਰਵਾਈ ਸ਼ੁਰੂ ਹੋਈ ਸੀ ਅਤੇ ਗ੍ਰਹਿ ਵਿਭਾਗ ਵੱਲੋਂ ਅੱਠ ਮਾਰਚ 2017 ਨੂੰ ਗਵਰਨਰ ਨੂੰ ਫਾਈਲ ਭੇਜੀ ਗਈ ਸੀ। ਖਹਿਰਾ ਨੇ ਕਿਹਾ ਕਿ ਓਦੋਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸੀ ਅਤੇ ਗ੍ਰਹਿ ਵਿਭਾਗ ਉਨ੍ਹਾਂ ਦੇ ਅਧੀਨ ਸੀ।
ਇਸ ਸੰਬੰਧ ਵਿੱਚ ਮਿਲ ਸਕੇ ਰਿਕਾਰਡ ਅਨੁਸਾਰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਏ ਐਸ ਆਈ ਹਰਿੰਦਰ ਸਿੰਘ ਨੇ ਗਵਰਨਰ ਪੰਜਾਬ ਨੂੰ ਸਜ਼ਾ ਮੁਆਫੀ ਦੀ ਅਰਜ਼ੀ ਦਿੱਤੀ ਤਾਂ ਵਧੀਕ ਮੁੱਖ ਸਕੱਤਰ, ਗਵਰਨਰ ਪੰਜਾਬ ਦੇ ਦਫਤਰ ਨੇ 2 ਨਵੰਬਰ 2016 ਨੂੰ ਵਧੀਕ ਮੁੱਖ ਸਕੱਤਰ ਗ੍ਰਹਿ ਵਿਭਾਗ ਤੇ ਨਿਆਂ (ਜੇਲ੍ਹਾਂ) ਨੂੰ ਪੱਤਰ ਭੇਜ ਕੇ ਇਸ ਕੇਸ ਦਾ ਪੂਰਾ ਰਿਕਾਰਡ ਤੇ ਫਾਈਲ ਭੇਜਣ ਨੂੰ ਕਿਹਾ ਸੀ। ਇਸ ਤਰ੍ਹਾਂ ਗ੍ਰਹਿ ਵਿਭਾਗ, ਜੇਲ੍ਹ ਵਿਭਾਗ ਅਤੇ ਗਵਰਨਰ ਪੰਜਾਬ ਦੇ ਦਫਤਰ ਵਿਚਕਾਰ ਚਿੱਠੀ-ਪੱਤਰ ਚੱਲਦਾ ਰਿਹਾ। ਡਾਇਰੈਕਟਰ ਜਨਰਲ ਆਫ ਪੁਲਸ (ਡੀ ਜੀ ਪੀ) ਵੱਲੋਂ ਪੱਤਰ ਨੰਬਰ 26/1 ਲਿੀਟਗੇਸ਼ਨ 4 ਮਿਤੀ 15.2.2017 ਰਾਹੀਂ ਕੈਦੀ ਏ ਐੱਸ ਆਈ ਹਰਿੰਦਰ ਸਿੰਘ ਦੀ ਸਜ਼ਾ ਮੁਆਫੀ ਦੀ ਸਿਫਾਰਸ਼ ਕੀਤੀ ਗਈ ਸੀ। ਓਦੋਂ ਅਕਾਲੀ-ਭਾਜਪਾ ਸਰਕਾਰ ਕਾਇਮ ਸੀ ਤੇ ਨਵੀਂ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਤੋਂ ਇੱਕ ਮਹੀਨਾ ਬਾਅਦ ਬਣੀ ਸੀ। ਵਰਨਣ ਯੋਗ ਹੈ ਕਿ ਸਾਲ 1993 ਵਿੱਚ ਸਹਾਰਨਮਾਜਰਾ (ਲੁਧਿਆਣਾ) ਵਾਸੀ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦਾ ਯੂ ਪੀ ਪੁਲਸ ਨੇ ਝੂਠੇ ਪੁਲਸ ਮੁਕਾਬਲੇ ਵਿੱਚ ਲੁਧਿਆਣਾ ਵਿਖੇ ਕਤਲ ਕਰ ਦਿੱਤਾ ਸੀ। ਪੀੜਤ ਪਰਵਾਰ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ