Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਲੋਕ ਸਭਾ ਵਿੱਚ ਮੰਗ ਉੱਠੀ: ਵਿੰਗ ਕਮਾਂਡਰ ਅਭਿਨੰਦਨ ਦੀਆਂ ਮੁੱਛਾਂ ਨੂੰ ਮੋਦੀ ਸਰਕਾਰ ‘ਕੌਮੀ ਮੁੱਛਾਂ’ ਐਲਾਨ ਕਰੇ

June 25, 2019 09:54 AM

ਨਵੀਂ ਦਿੱਲੀ, 24 ਜੂਨ (ਪੋਸਟ ਬਿਊਰੋ)- ਅੱਜ ਸੋਮਵਾਰ ਨੂੰ ਲੋਕ ਸਭਾ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਉੱਤੇ ਚਰਚਾ ਦੇ ਦੌਰਾਨ ਸਦਨ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਇਕ ਅਨੋਖੀ ਮੰਗ ਰੱਖ ਦਿੱਤੀ। ਉਨ੍ਹਾਂ ਨੇ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਇਨਾਮ ਦੇਣ ਦੀ ਮੰਗ ਦੇ ਨਾਲ ਕਿਹਾ ਕਿ ਅਭਿਨੰਦਨ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ` ਐਲਾਨ ਕਰ ਦੇਣਾ ਚਾਹੀਦਾ ਹੈ।
ਵਰਨਣ ਯੋਗ ਹੈ ਕਿ ਇਸ ਸਾਲ 26 ਫਰਵਰੀ ਨੂੰ ਬਾਲਾਕੋਟ ਏਅਰ ਸਟਰਾਈਕ ਤੋਂ ਬਾਅਦ ਪਾਕਿਸਤਾਨ ਵਿੱਚ ਦਾਖਲ ਹੋ ਕੇ ਵਿੰਗ ਕਮਾਂਡਰ ਅਭਿਨੰਦਨ ਨੇ ਉਨ੍ਹਾਂ ਦਾ ਲੜਾਕੂ ਜਹਾਜ਼ ਤਬਾਹ ਕਰ ਦਿੱਤਾ ਸੀ। ਅਧੀਰ ਰੰਜਨ ਨੇ ਕਿਹਾ ਕਿ ਬਾਲਾਕੋਟ ਵਿਚ ਜੋ ਹਵਾਈ ਫੌਜ ਨੇ ਏਅਰ ਸਟਰਾਈਕ ਕੀਤੀ ਸੀ, ਕਾਂਗਰਸ ਉਸ ਦਾ ਸਮਰਥਨ ਕਰਦੀ ਹੈ। ਨਾਲ ਉਨ੍ਹਾਂ ਨੇ ਮੰਗ ਰੱਖੀ ਕਿ ਵਿੰਗ ਕਮਾਂਡਰ ਅਭਿਨੰਦਨ ਨੂੰ ਇਨਾਮ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ’ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਇਸ ਤੋਂ ਪ੍ਰੇਰਤ ਹੋਣ।
ਪਾਰਲੀਮੈਂਟ ਵਿੱਚ ਅਧੀਰ ਰੰਜਨ ਵੱਲੋਂ ਕੀਤੀ ਇਸ ਮੰਗ ਉੱਤੇ ਤਾੜੀਆਂ ਵੱਜੀਆਂ। ਅਸਲ ਵਿੱਚ 14 ਫਰਵਰੀ ਨੂੰ ਜਦੋਂ ਪਾਕਿਸਤਾਨੀ ਅੱਤਵਾਦੀਆਂ ਨੇ ਪੁਲਵਾਮਾ ਵਿਚ ਅੱਤਵਾਦੀ ਹਮਲਾ ਕੀਤਾ ਤਾਂ ਉਸ ਪਿੱਛੋਂ 26 ਫਰਵਰੀ ਨੂੰ ਹਵਾਈ ਫੌਜ ਨੇ ਬਾਲਾਕੋਟ ਵਿਚ ਏਅਰ ਸਟਰਾਈਕ ਕੀਤੀ ਸੀ। ਇਸ ਏਅਰ ਸਟਰਾਈਕ ਦੇ ਅਗਲੇ ਦਿਨ ਪਾਕਿਸਤਾਨੀ ਹਵਾਈ ਫੌਜ ਨੇ ਪਲਟਵਾਰ ਕੀਤਾ ਸੀ, ਜਿਸ ਦੇ ਜਵਾਬ ਵਿਚ ਵਿੰਗ ਕਮਾਂਡਰ ਅਭਿਨੰਦਨ ਉਨ੍ਹਾਂ ਦੇ ਜਹਾਜ਼ ਦਾ ਪਿਛਾ ਕਰਦੇ ਸਮੇਂ ਪਾਕਿਸਤਾਨੀ ਸਰਹੱਦ ਵਿੱਚ ਜਾ ਡਿੱਗੇ ਸਨ। ਅਭਿਨੰਦਨ ਨੂੰ ਪਾਕਿਸਤਾਨੀ ਫੌਜ ਨੇ ਫੜ ਲਿਆ ਅਤੇ ਉਹ ਕਰੀਬ 2 ਦਿਨ ਓਥੇ ਰਹੇ ਸਨ, ਪਰ ਭਾਰਤੀ ਕੂਟਨੀਤੀ ਦੇ ਦਬਾਅ ਵਿਚ ਪਾਕਿਸਤਾਨ ਨੂੰ ਉਨ੍ਹਾਂ ਨੂੰ ਛੱਡਣਾ ਪਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ