Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਜਗਨ ਮੋਹਨ ਰੈੱਡੀ ਵੱਲੋਂ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦਾ ਬੰਗਲਾ ਤੋੜਨ ਦਾ ਹੁਕਮ

June 25, 2019 09:56 AM

ਹੈਦਰਾਬਾਦ, 24 ਜੂਨ (ਪੋਸਟ ਬਿਊਰੋ)- ਆਂਧਰਾ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ‘ਪ੍ਰਜਾ ਵੇਦਿਕਾ` ਨਾਂਅ ਦੀ ਬਿਲਡਿੰਗ ਤੋੜਨ ਦਾ ਆਦੇਸ਼ ਦੇ ਦਿੱਤਾ ਹੈ। ਇਸ ਮੰਗਲਵਾਰ ਤੋਂ ਬਿਲਡਿੰਗ ਤੋੜਨ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਇਮਾਰਤ ਵਿੱਚ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਰਹਿੰਦੇ ਹਨ।
ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਪਿਛਲੇ ਦਿਨੀਂ ਜਗਨਮੋਹਨ ਰੈੱਡੀ ਨੂੰ ਇੱਕ ਚਿੱਠੀ ਲਿਖ ਕੇ ‘ਪ੍ਰਜਾ ਵੇਦਿਕਾ` ਇਮਾਰਤ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਸਰਕਾਰੀ ਘਰ ਐਲਾਨ ਕਰਨ ਦੀ ਮੰਗ ਕੀਤੀ ਸੀ। ਵਾਈ ਐੱਸ ਆਰ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਸ ਸ਼ਨੀਵਾਰ ਸਾਬਕਾ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਦੇ ਅਮਰਾਵਤੀ ਸ਼ਹਿਰ ਵਿਚਲੇ ਘਰ ‘ਪ੍ਰਜਾ ਵੇਦਿਕਾ’ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ ਨੇ ਇਸ ਨੂੰ ਬਦਲੇ ਦੀ ਇੱਕ ਸਪੱਸ਼ਟ ਕਾਰਵਾਈ ਕਰਾਰ ਦਿੱਤਾ ਸੀ।
ਵਰਨਣ ਯੋਗ ਹੈ ਕਿ ਚੰਦਰਬਾਬੂ ਨਾਇਡੂ ਕ੍ਰਿਸ਼ਨਾ ਨਦੀ ਦੇ ਕਿਨਾਰੇ ਉਂਦਾਵੱਲੀ ਦੇ ਇਸ ਘਰ ਵਿੱਚ ਉਦੋਂ ਤੋਂ ਰਹਿ ਰਹੇ ਸਨ, ਜਦੋਂ ਆਂਧਰਾ ਪ੍ਰਦੇਸ਼ ਨੇ ਪਹਿਲੀ ਰਾਜਧਾਨੀ ਹੈਦਰਾਬਾਦ ਨੂੰ ਨਵੇਂ ਬਣੇ ਰਾਜ ਤਿਲੰਗਾਨਾ ਲਈ ਛੱਡਣ ਦੇ ਬਾਅਦ ਆਪਣਾ ਪ੍ਰਸ਼ਾਸਨ ਅਮਰਾਵਤੀ ਵਿੱਚ ਲਿਆਂਦਾ ਸੀ। ਪ੍ਰਜਾ ਵੇਦਿਕਾ ਨਾਂਅ ਦੀ ਇਮਾਰਤ ਦੀ ਉਸਾਰੀ ਆਂਧਰਾ ਸਰਕਾਰ ਨੇ ਇਸ ਦੇ ਰਾਜਧਾਨੀ ਖੇਤਰ ਦੀ ਵਿਕਾਸ ਅਥਾਰਟੀ (ਏ ਪੀ ਸੀ ਆਰ ਡੀ ਏ) ਤੋਂ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਵਜੋਂ ਕਰਵਾਈ ਸੀ। ਪੰਜ ਕਰੋੜ ਰੁਪਏ ਨਾਲ ਬਣੇ ਇਸ ਘਰ ਦੀ ਵਰਤੋਂ ਨਾਇਡੂ ਸਰਕਾਰੀ ਕੰਮਾਂ ਦੇ ਨਾਲ ਹੀ ਆਪਣੀ ਪਾਰਟੀ ਦੀਆਂ ਬੈਠਕਾਂ ਕਰਨ ਲਈ ਵੀ ਕਰਦੇ ਸਨ। ਉਨ੍ਹਾਂ ਇਸ ਮਹੀਨੇ ਸ਼ੁਰੂ ਵਿੱਚ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੂੰ ਪੱਤਰ ਲਿਖ ਕੇ ਇਸ ਇਮਾਰਤ ਦੀ ਵਰਤੋਂ ਬੈਠਕਾਂ ਲਈ ਕਰਨ ਦੀ ਮਨਜ਼ੂਰੀ ਮੰਗੀ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਸਰਕਾਰੀ ਘਰ ਐਲਾਨ ਕਰ ਦੇਣ, ਪਰ ਰਾਜ ਸਰਕਾਰ ਨੇ ਪ੍ਰਜਾ ਵੇਦਿਕਾ ਨੂੰ ਕਬਜ਼ੇ ਵਿੱਚ ਲੈਣ ਦਾ ਫੈਸਲਾ ਕਰ ਕੇ ਐਲਾਨ ਕੀਤਾ ਕਿ ਇਸ ਨੂੰ ਤੋੜਿਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼