Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਡੇਰਾ ਮੁਖੀ ਦੀ ਪੈਰੋਲ ਦਾ ਕੋਈ ਫ਼ੈਸਲਾ ਡੀ ਸੀ ਦੀ ਰਿਪੋਰਟ ਪਿੱਛੋਂ ਹੋ ਸਕੇਗਾ

June 25, 2019 09:58 AM

* ਪੰਚਕੂਲਾ ਦੀ ਹਿੰਸਾ ਵਰਗੇ ਹਾਲਾਤ ਦੇ ਡਰ ਤੋਂ ਸਰਕਾਰ ਚੌਕਸ

ਸਿਰਸਾ, 24 ਜੂਨ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦੇ ਕੇਸ ਵਿੱਚ ਰੋਹਤਕ ਜੇਲ੍ਹ ਦੇ ਸੁਪਰਡੈਂਟ ਨੇ ਸਿਰਸਾ ਦੇ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਦੇਣ ਨੂੰ ਪੱਤਰ ਲਿਖਿਆ ਸੀ। ਉਸ ਰਿਪੋਰਟ ਦੇ ਪਿੱਛੋਂ ਹੀ ਰਾਮ ਰਹੀਮ ਦੀ ਪੈਰੋਲ ਉੱਤੇ ਫ਼ੈਸਲਾ ਹੋਵੇਗਾ।
ਆਪਣੇ ਡੇਰੇ ਦੀਆਂ ਦੋ ਸਾਧਵੀਆਂ ਦੇ ਨਾਲ ਬਲਾਤਕਾਰ ਦੇ ਦੋਸ਼ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਫਿਰ ਹਰਿਆਣਾ ਸਰਕਾਰ ਲਈ ਔਕੜ ਬਣਾ ਦਿੱਤੀ ਹੈ। ਉਸ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਪ੍ਰਸ਼ਾਸਨ ਤੋਂ ਇਕ ਵਾਰ ਫਿਰ 42 ਦਿਨ ਦੀ ਪੈਰੋਲ ਲਈ ਅਰਜ਼ੀ ਦਿੱਤੀ ਹੈ। ਇਸ ਵਾਰੀ ਉਸ ਨੇ ਖੇਤੀਬਾੜੀ ਦੇ ਕੰਮ-ਕਾਜ ਲਈ ਪੈਰੋਲ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇਸ ਬਾਰੇ ਇਕ ਤਰ੍ਹਾਂ ਨਾਲ ਉਸ ਦਾ ਪੱਖ ਲਿਆ ਅਤੇ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ ਦੇ ਵਿਹਾਰ ਨੂੰ ਚੰਗਾ ਦੱਸਿਆ ਹੈ।
ਵਰਨਣ ਯੋਗ ਹੈ ਕਿ ਗੁਰਮੀਤ ਰਾਮ ਰਹੀਮ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਦੋ ਸਾਲਾਂ ਤੋਂ ਇਸ ਜੇਲ੍ਹ ਵਿੱਚ ਹੈ ਤੇ ਪਿਛਲੇ ਸਾਲ ਵੀ ਪੈਰੋਲ ਮੰਗੀ ਸੀ ਅਤੇ ਆਪਣੀ ਗੋਦ ਲਈ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਿਆ, ਪਰ ਅਰਜ਼ੀ ਰੱਦ ਹੋ ਗਈ ਸੀ। ਰਾਮ ਰਹੀਮ ਕਿਸੇ ਵੀ ਤਰ੍ਹਾਂ ਜੇਲ੍ਹ ਤੋਂ ਨਿਕਲਣਾ ਚਾਹੁੰਦਾ ਹੈ। ਇਸ ਲਈ ਉਸ ਨੇ ਖੇਤੀ ਦੇ ਕੰਮ ਨੂੰ ਸੰਭਾਲਣ ਲਈ ਪੈਰੋਲ ਦੀ ਮੰਗ ਜੇਲ੍ਹ ਪ੍ਰਸ਼ਾਸਨ ਤੋਂ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸਿਰਸਾ ਤੇ ਪੁਲਿਸ ਸੁਪਰਡੈਂਟ ਨੂੰ ਚਿੱਠੀ ਭੇਜ ਕੇ ਇਸ ਬਾਰੇ ਉਨ੍ਹਾਂ ਦੀ ਸਲਾਹ ਮੰਗੀ ਹੈ। ਸੂਤਰਾਂ ਅਨੁਸਾਰ ਜੇਲ੍ਹ ਸੁਪਰਡੈਂਟ ਵਲੋਂ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਗੁਰਮੀਤ ਸਿੰਘ ਦਾ ਜੇਲ੍ਹ ਵਿੱਚ ਵਿਹਾਰ ਵਧੀਆ ਹੈ ਤੇ ਉਸ ਨੇ ਕਿਸੇ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼