Welcome to Canadian Punjabi Post
Follow us on

28

March 2024
 
ਭਾਰਤ

ਸਮਾਗਮ ਦੌਰਾਨ ਪੰਡਾਲ ਟੁੱਟਣ ਦੇ ਕਾਰਨ 14 ਮੌਤਾਂ, 50 ਜ਼ਖਮੀ

June 25, 2019 10:02 AM

ਬਾੜਮੇਰ, 24 ਜੂਨ (ਪੋਸਟ ਬਿਊਰੋ)- ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਤੇਜ਼ ਹਵਾ ਚੱਲਣ ਕਾਰਨ ਪੰਡਾਲ ਟੁੱਟ ਗਿਆ ਤੇ ਇਸ ਹੇਠਾਂ ਆਉਣ ਕਾਰਨ 14 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ।
ਪੁਲਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਜ਼ਿਲ੍ਹੇ ਦੇ ਜਸੋਲ ਇਲਾਕੇ ਵਿੱਚ ਰਾਮ ਕਥਾ ਹੋ ਰਹੀ ਸੀ ਕਿ ਇਸੇ ਦੌਰਾਨ ਤੇਜ਼ ਹਵਾ ਨਾਲ ਪੰਡਾਲ ਉਖੜ ਗਿਆ ਤੇ ਉਸ ਦੇ ਹੇਠਾਂ ਬੈਠੇ ਲੋਕ ਪੰਡਾਲ ਹੇਠ ਗਏ। ਐਡੀਸ਼ਨਲ ਐੱਸ ਪੀ ਕਿਨਵ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖਮੀ ਹੋਏ ਹਨ। ਐੱਸ ਪੀ ਰਤਨ ਲਾਲ ਭਾਰਗਵ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ ਵੱਖ ਹਸਪਾਲਾਂ ਵਿੱਚ ਦਾਖਲ ਕਰਾਇਆ ਗਿਆ ਹੈ। ਪਤਾ ਲੱਗਾ ਹੈ ਕਿ ਓਥੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਰਾਮ ਕਥਾ ਦਾ ਆਨੰਦ ਮਾਣ ਰਹੇ ਸਨ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜੈਪੁਰ ਤੋਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਵਿੱਚ ਕਿਹਾ ਕਿ ਰਾਜਸਥਾਨ ਦੇ ਬਾੜਮੇਰ ਵਿੱਚ ਪੰਡਾਲ ਦਾ ਡਿੱਗਣਾ ਬਦਕਿਸਮਤੀ ਵਾਲੀ ਘਟਨਾ ਹੈ। ਪੀੜਤ ਪਰਵਾਰਾਂ ਨੂੰ ਮੇਰੀਆਂ ਸੰਵੇਦਨਾਵਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ