Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਖਾਲਿਸਤਾਨੀ ਲਹਿਰ ਦੇ ਲਗਾਤਾਰ ਸਮਰਥਨ ਲਈ ਕੈਪਟਨ ਵੱਲੋਂ ਕੈਨੇਡਾ ਦੀ ਆਲੋਚਨਾ

June 25, 2019 10:24 AM

ਚੰਡੀਗੜ੍ਹ, 24 ਜੂਨ, (ਪੋਸਟ ਬਿਊਰੋ)- ਖਾਲਿਸਤਾਨੀ ਲਹਿਰ ਦਾ ਸਿੱਧਾ ਅਤੇ ਅਸਿੱਧਾ ਸਮੱਰਥਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਅਤੇ ਉਸਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਆਪਣੇ ਦੇਸ਼ ਤੋਂ ਚਲਾਈਆਂ ਜਾਂਦੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਤੋਂ ਅਸਫ਼ਲ ਰਿਹਾ ਤਾਂ ਇਹ ਲੰਮੇ ਸਮੇਂ ਵਿੱਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਦਾ ਵੀ ਨੁਕਸਾਨ ਕਰੇਗਾ।
ਸਾਲ 1985 ਵਿੱਚ ਏਅਰ ਇੰਡੀਆ ਦੇ ਹਵਾਈ ਜਹਾਜ਼ ਕਨਿਸ਼ਕ ਵਿੱਚ ਬੰਬ ਧਮਾਕੇ ਦੀ ਜਾਂਚ ਬਾਰੇ ਜੌਹਨ ਮੇਜਰ ਕਮਿਸ਼ਨ ਦੀ ਰਿਪੋਰਟ ਉੱਤੇ ਟਿਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਆਪਣੇ ਦੇਸ਼ਤੋਂ ਚੱਲਦੀ ਖਾਲਿਸਤਾਨੀ ਸਰਗਰਮੀ ਵਿਰੁੱਧ ਕਾਰਵਾਈ ਤੋਂਕੈਨੇਡਾ ਅਸਫ਼ਲ ਰਿਹਾ ਹੈ ਤੇ ਇਸ ਨੇ ਸਾਜਿਸ਼ ਕਰਤਿਆਂ ਨੂੰ ‘ਸਮੂਹਿਕ ਕਤਲਾਂ` ਦੀ ਆਗਿਆ ਦਿੱਤੀ ਹੈ। ਇਸ ਬਾਰੇ ਕੈਨੇਡਾ ਸਰਕਾਰ ਪੂਰੀ ਤਰ੍ਹਾਂ ਬੇਪਰਦ ਹੋਈ ਤੇ ਸਾਫ ਹੋ ਗਿਆ ਹੈ ਕਿ ਭਾਰਤ ਦੇ ਵਿਰੋਧ ਦੇ ਬਾਵਜੂਦ ਕੈਨੇਡਾ ਖਾਲਿਸਤਾਨੀਆਂ ਨੂੰ ਸਮਰਥਨ ਦਿੰਦਾ ਹੈ।
ਵਰਨਣ ਯੋਗ ਹੈ ਕਿ ਇਸ ਜਾਂਚ ਕਮਿਸ਼ਨ ਨੇ ਅਪਣੀ ਰਿਪੋਰਟ ਵਿਚ ਖੋਜੀ, ਖੁਫ਼ੀਆ ਅਤੇ ਕੇਸ ਚਲਾਉਣ ਦੀਆਂ ਏਜੰਸੀਆਂ ਬਾਰੇ ਕਿਹਾ ਹੈ ਕਿ ਬੰਬ ਧਮਾਕੇ ਤੋਂ ਕਾਫ਼ੀ ਪਹਿਲਾਂ ਮੁੱਖ ਸਾਜ਼ਿਸ ਕਰਤਿਆਂ ਉੱਤੇ ਨਜ਼ਰ ਰੱਖੀ ਗਈ, ਉਨ੍ਹਾਂ ਦੀ ਗੱਲਬਾਤ ਰਿਕਾਰਡ ਹੋਣ ਦੇ ਬਾਵਜੂਦ ਉਨ੍ਹਾਂ ਵਲੋਂਧਮਾਕਾ ਖੇਜ਼ ਪਦਾਰਥ ਹਾਸਲ ਕਰਨ,ਧਮਾਕੇ ਦਾ ਤਜਰਬਾ ਕਰਨ ਅਤੇ ਉਨ੍ਹਾਂ ਵਲੋਂਵਿਸ਼ੇਸ਼ ਉਡਾਣ ਵਿਚ ਬੰਬ ਰੱਖਣ ਦੀ ਸੋਚਬਾਰੇ ਵਾਰ-ਵਾਰ ਚਿਤਾਵਨੀ ਹੁੰਦਿਆਂ ਵੀਕੈਨੇਡੀਅਨ ਏਜੰਸੀਆਂ ਹਰ ਪੜਾਅ ਉੱਤੇ ਕਾਰਵਾਈ ਕਰਨ ਤੋਂ ਅਸਫ਼ਲ ਰਹੀਆਂ ਸਨ। ਇਸ ਨੂੰ ਸਿਰਫ਼ ਇਕ ਗਲਤੀ ਨਹੀਂਮੰਨਿਆ ਜਾ ਸਕਦਾ, ਸਗੋਂ ਇਹ ਕੋਈ ਗਠਜੋੜ ਨਹੀਂ ਤਾਂ ਜਾਣਬੁੱਝ ਕੇ ਕੀਤੀ ਲਾਪਰਵਾਹੀ ਦਾ ਧੱਬਾ ਜ਼ਰੂਰ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਨਾਲ ਖੁਦ ਇਹ ਮੁੱਦਾ ਉਠਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਦੇ ਭਾਰਤ ਦੌਰੇ ਵੇਲੇ ਉਨ੍ਹਾਂ ਨੂੰ ਲੋੜੀਂਦੇ ਬੰਦਿਆਂ ਦੀ ਸੂਚੀ ਦਿਤੀ ਗਈ ਸੀ, ਪਰ ਉਨ੍ਹਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਹਿਣ ਨਾਲ ਉਨ੍ਹਾਂ ਦੀ ਮਨਸ਼ਾ ਜ਼ਾਹਰ ਹੋਈ ਹੈ। ਅਮਰਿੰਦਰ ਸਿੰਘ ਨੇ ਕੈਨੇਡੀਅਨ ਸਕਿਓਰਟੀ ਇੰਟੈਲੀਜੈਂਸ ਸਰਵਿਸ (ਸੀ ਐਸ ਆਈ ਐਸ) ਵਲੋਂ ਜਾਰੀ ਕੀਤੀ 2018 ਦੀ ਰਿਪੋਰਟ ਦੇ ਹਵਾਲੇ ਨਾਲ ਇਸ ਗੱਲ ਦੀ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਇਸ ਰਿਪੋਰਟ ਵਿਚ ਲਿਖਿਆ ਗਿਆ ਹੈ ਕਿ ਇਹ ਸਰਗਰਮੀਆਂ ਸਿਰਫ ਨਿਸ਼ਾਨੇ ਉਪਰਲੇ ਦੇਸ਼ ਭਾਰਤ ਲਈ ਹੀ ਚੁਣੌਤੀ ਨਹੀਂ, ਕੈਨੇਡਾ ਦੀ ਸੁਰੱਖਿਆ ਲਈ ਵੀ ਚੁਣੌਤੀ ਹਨ।ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਅਤੇ ਖਾੜਕੂਵਾਦ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਅਸਲ ਵਿਚ ਸਮੁੱਚੇ ਸੰਸਾਰ ਭਾਈਚਾਰੇ ਲਈ ਮਾਰੂ ਹੋਵੇਗਾ ਅਤੇ ਇਹ ਇਸ ਦਾ ਸਮਰਥਨ ਕਰਨ ਵਾਲਿਆਂ ਲਈ ਵੀ ਓਨਾ ਹੀ ਮਾਰੂ ਹੋਵੇਗਾ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕੈਨੇਡਾ ਉੱਤੇ ਸੰਸਾਰ ਪੱਧਰੀ ਦਬਾਅ ਬਣਾਉਣ ਕਿ ਉਹ ਅਪਣੀ ਧਰਤੀ ਨੂੰ ਭਾਰਤ ਵਿਰੁੱਧ ਸਰਗਰਮੀਆਂ ਲਈ ਵਰਤਣ ਦੀ ਆਗਿਆ ਨਾ ਦੇਵੇ। ਉਨ੍ਹਾਂ ਇਸ ਬਾਰੇ ਖਾਲਿਸਤਾਨੀ ਖਾੜਕੂਆਂਵਲੋਂਟਾਰਗੇਟ ਕੀਤੇ ਜਾ ਰਹੇ ਸਿੱਖ ਭਾਈਚਾਰੇ ਦਾ ਖਾਸ ਜ਼ਿਕਰ ਕਰ ਕੇ ਕਿਹਾ ਕਿ ਭਾਰਤ ਕੈਨੇਡਾ ਪ੍ਰਤੀ ਬੜਾਨਰਮ ਹੈ, ਇਸ ਨੂੰ ਉਸ ਦੇ ਵਿਰੁਧ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਨੇ ਭਾਰਤ ਵਿਰੁਧ ਸਿਖ ਭਾਈਚਾਰੇ ਦੇ ਕੁਝ ਵਰਗਾਂ ਅਤੇ ਨੌਜਵਾਨਾਂ ਨੂੰ ਪ੍ਰਭਾਵਤ ਕਰਨ ਲਈ ਸ਼ੋਸਲ ਮੀਡੀਆ ਤੋਂ ਫੈਲਾਈ ਜਾਂਦੀ ਗਲਤ ਜਾਣਕਾਰੀ ਉੱਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ