Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਮੋਦੀ ਮਾਣਹਾਨੀ ਕੇਸ ਵਿੱਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸੰਮਨ ਜਾਰੀ

June 25, 2019 10:26 AM

* ਆਰਮੀ ਡਾਗ ਸਕੁਐਡ ਕੇਸ ਵਿੱਚ ਵੀ ਸ਼ਿਕਾਇਤ ਦਰਜ 

ਰਾਂਚੀ, 24 ਜੂਨ, (ਪੋਸਟ ਬਿਊਰੋ)- ਝਾਰਖੰਡ ਰਾਜ ਦੇ ਰਾਂਚੀ ਦੀ ਅਦਾਲਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਖ਼ਿਲਾਫ਼ ਦਰਜ ਕਰਵਾਏ ਗਏ 20 ਕਰੋੜ ਰੁਪਏ ਦੇ ਮਾਣਹਾਨੀ ਦੇ ਕੇਸ ਵਿੱਚ ਸੰਮਨ ਜਾਰੀ ਕੀਤਾ ਤੇ ਤਿੰਨ ਜੁਲਾਈ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਨੂੰ ਕਿਹਾ ਹੈ। ਅੱਜ ਸੋਮਵਾਰ ਦੀ ਸੁਣਵਾਈ ਵੇਲੇ ਅਦਾਲਤ ਨੇ ਰਾਹੁਲ ਗਾਂਧੀ ਦੇ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ ਤਿੰਨ ਜੁਲਾਈ ਨੂੰ ਹਾਜ਼ਰ ਹੋ ਕੇ ਜਾਂ ਵਕੀਲ ਰਾਹੀਂ ਆਪਣਾ ਪੱਖ ਰੱਖਣ ਦਾ ਆਦੇਸ਼ ਦਿੱਤਾ ਹੈ। ਇਸ ਬਾਰੇਵਕੀਲ ਪ੍ਰਦੀਪ ਮੋਦੀ ਨੇ ਅਦਾਲਤ ਵਿੱਚ ਮੁਕੱਦਮਾ ਦਰਜ ਕਰਵਾਇਆ ਹੈ।
ਸ਼ਿਕਾਇਤਕਰਤਾ ਪ੍ਰਦੀਪ ਮੋਦੀ ਇੱਕ ਵਕੀਲ ਹਨ। ਇਸ ਸ਼ਿਕਾਇਤ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਬਿਆਨ ਤੋਂ ਪੂਰਾ ਮੋਦੀ ਸਮਾਜ ਦੁਖੀ ਹੋਇਆ ਹੈ। ਪ੍ਰਦੀਪ ਮੋਦੀ ਮੁਤਾਬਕ ਤਿੰਨ ਮਾਰਚ ਨੂੰ ਰਾਂਚੀ ਵਿੱਚ ਭਾਸ਼ਣ ਦੇਂਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਦੇਸ਼ ਦਾ ਚੌਕੀਦਾਰ ਚੋਰ ਹੈ। ਇਸ ਮੌਕੇ ਉਨ੍ਹਾਂ ਨੀਰਵ ਮੋਦੀ, ਲਲਿਤ ਮੋਦੀ ਆਦਿ ਦਾ ਨਾਂ ਲੈਂਦੇ ਹੋਏ ਇਤਰਾਜ਼ਯੋਗ ਗੱਲਾਂ ਕਹੀਆਂ ਸਨ ਤੇਕੁਝ ਦਿਨ ਬਾਅਦ 13 ਅਪ੍ਰੈਲ ਨੂੰ ਕਰਨਾਟਕ ਵਿੱਚਫਿਰ ਏਦਾਂ ਦਾ ਬਿਆਨ ਦਿੱਤਾ ਸੀ। ਇਸ ਨਾਲ ਮੋਦੀ ਸਮਾਜ ਕਾਫ਼ੀ ਬੇਇਜ਼ਤ ਮਹਿਸੂਸ ਕਰਦਾ ਹੈ। ਸ਼ਿਕਾਇਤਕਰਤਾ ਨੇ ਰਾਹੁਲ ਗਾਂਧੀ ਉੱਤੇ 20 ਕਰੋੜ ਰੁਪਏ ਦੀ ਮਾਣਹਾਨੀ ਦਾ ਦਾਅਵਾ ਕੀਤਾ ਹੈ।
ਇਸ ਦੌਰਾਨ ਮੁੰਬਈ ਦੇ ਇਕ ਵਕੀਲ ਅਟਲ ਬਿਹਾਰੀ ਦੂਬੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਵਰਨਣ ਯੋਗ ਹੈ ਕਿ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਉੱਤੇ ਕਾਂਗਰਸ ਪ੍ਰਧਾਨ ਨੇ ਟਵੀਟ ਕਰਕੇ ਆਰਮੀ ਦੇ ਕੁੱਤਿਆਂ ਦਾ ਮਜ਼ਾਕ ਉਡਾਇਆ ਸੀ। ਵਕੀਲ ਨੇ ਕਾਂਗਰਸ ਪ੍ਰਧਾਨ ਵਿਰੁੱਧ ਆਈਪੀਸੀ ਦੀ ਧਾਰਾ 505 ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਆਜ਼ਾਦ ਮੈਦਾਨ ਥਾਣੇ ਨੂੰ ਸੌਂਪੀ ਗਈ ਹੈ।
ਬੀਤੇ ਸ਼ੁੱਕਰਵਾਰ ਕੌਮਾਂਤਰੀ ਯੋਗ ਦਿਵਸ ਮੌਕੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊ ਇੰਡੀਆ ਵਿਜ਼ਨ ਉੱਤੇ ਵਿਅੰਗ ਕੀਤਾ ਤੇ ਉਨ੍ਹਾਂ ਦੇ ਯੋਗ ਦੀ ਤੁਲਨਾ ਕਰਦਿਆਂ ਫ਼ੌਜ ਦੇ ਡਾਗ ਸਕੁਐਡ ਦੀ ਫੋਟੋ ਪੋਸਟ ਕੀਤੀ ਸੀ।
ਅਟਲ ਬਿਹਾਰੀ ਦੂਬੇ ਨੇ ਇਸ ਸ਼ਿਕਾਇਤ ਵਿੱਚ ਕਿਹਾ ਹੈ ਕਿ ਆਪਣੇ ਟਵਿਟਰ ਅਕਾਊਂਟ ਨੂੰ ਵੇਖਣ ਵੇਲੇ ਮੈਂ ਵੇਖਿਆ ਕਿ ਰਾਹੁਲ ਗਾਂਧੀ ਨੇ ਨਿਊ ਇੰਡੀਆ ਕੈਪਸ਼ਨ ਨਾਲ 21 ਜੂਨ ਨੂੰ ਦੋ ਫੋਟੋਭੇਜੀਆਂ ਹਨ। ਇਹ ਫੋਟੋ ਆਰਮੀ ਡਾਗ ਯੂਨਿਟ ਤੋਂ ਲਈ ਗਈ ਸੀ, ਜਿੱਥੇ ਫ਼ੌਜ ਦੇ ਜਵਾਨਾਂ ਨਾਲ ਡਾਗ ਸਕੁਆਡ ਦੇ ਕੁੱਤੇ ਵੀ ਕਸਰਤ ਕਰਦੇ ਪਏ ਸਨ। ਵਕੀਲ ਨੇ ਕਿਹਾ ਕਿ ਰਾਹੁਲ ਨੇ ਇਸ ਪੋਸਟ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ, ਇਹ ਫ਼ੌਜ ਦੀ ਵੀ ਬੇਇਜ਼ਤੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਜਿਸ ਤਰ੍ਹਾਂ ਸੱਟ ਵੱਜੀ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸੰਭਵ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ