Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਅਮਰੀਕਾ ਵੱਲੋਂ ਲਾਈਆਂ ਪਾਬੰਦੀਆਂ ਨਾਲ ਸਾਰੇ ਡਿਪਲੋਮੈਟਿਕ ਰਾਹ ਬੰਦ ਹੋ ਜਾਣਗੇ : ਰੂਹਾਨੀ

June 25, 2019 06:38 PM

ਤਹਿਰਾਨ, 25 ਜੂਨ (ਪੋਸਟ ਬਿਊਰੋ) : ਇਸਲਾਮਿਕ ਰਿਪਬਲਿਕ ਦੇ ਸੁਪਰੀਮ ਆਗੂ ਤੇ ਹੋਰਨਾਂ ਉੱਘੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਥਿਤ ਤੌਰ ਉੱਤੇ ਅਮਰੀਕਾ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਮੰਗਲਵਾਰ ਨੂੰ ਇਰਾਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਇਰਾਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਸ ਤਰ੍ਹਾਂ ਦੇ ਸਖ਼ਤ ਮਾਪਦੰਡ ਚੁੱਕੇ ਜਾਣ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਡਿਪਲੋਮੈਟਿਕ ਸਬੰਧ ਹਮੇਸ਼ਾਂ ਲਈ ਖ਼ਤਮ ਹੋ ਸਕਦੇ ਹਨ। ਇਰਾਨ ਨੇ ਆਪਣੇ ਬਿਆਨ ਵਿੱਚ ਵਾੲ੍ਹੀਟ ਹਾਊਸ ਨੂੰ ਮਾਨਸਿਕ ਤੌਰ ਉੱਤੇ ਪਰੇਸ਼ਾਨੀ ਵਿੱਚ ਘਿਰਿਆ ਹੋਇਆ ਦੱਸਿਆ।
ਰਾਸ਼ਟਰਪਤੀ ਹਸਨ ਰੂਹਾਨੀ ਨੇ ਆਖਿਆ ਕਿ ਸੁਪਰੀਮ ਆਗੂ ਆਯਤੁੱਲਾਹ ਅਲੀ ਖਾਮੈਨੀ ਦੇ ਸੰਦਰਭ ਵਿੱਚ ਅਮਰੀਕਾ ਵੱਲੋਂ ਲਾਈਆਂ ਪਾਬੰਦੀਆਂ ਮੂਰਖਤਾਨਾ ਹਨ। ਖਾਸ ਤੌਰ ਉੱਤੇ ਉਸ ਸਮੇਂ ਜਦੋਂ 80 ਸਾਲਾ ਸ਼ੀਆ ਆਗੂ ਦੀ ਅਮਰੀਕਾ ਜਾਣ ਦੀ ਕੋਈ ਯੋਜਨਾ ਨਹੀਂ ਹੈ। ਇਜ਼ਰਾਈਲ ਤੋਂ ਟਰੰਪ ਦੇ ਨੈਸ਼ਨਲ ਸਕਿਊਰਿਟੀ ਸਲਾਹਕਾਰ ਜੌਹਨ ਬੋਲਟਨ ਨੇ ਆਖਿਆ ਕਿ ਅਮਰੀਕਾ ਨਾਲ ਗੱਲਬਾਤ ਅਜੇ ਵੀ ਸੰਭਵ ਹੈ ਤੇ ਅਮਰੀਕਾ ਅਜੇ ਵੀ ਇਰਾਨ ਨੂੰ ਹੋਰ ਮੌਕਾ ਦੇ ਰਿਹਾ ਹੈ।
ਪਰ ਤਹਿਰਾਨ ਤੋਂ ਟਿੱਪਣੀਆਂ ਤੋਂ ਇਹ ਸਪਸ਼ਟ ਹੋ ਗਿਆ ਕਿ ਉਸ ਦੇ ਆਗੂ ਦੂਜੀ ਤਰ੍ਹਾਂ ਸੋਚਦੇ ਹਨ। ਇਰਾਨ ਦੋ ਪ੍ਰਮਾਣੂ ਪ੍ਰੋਗਰਾਮ ਕਾਰਨ ਅਮਰੀਕਾ ਤੇ ਇਰਾਨ ਦਰਮਿਆਨ ਪੈਦਾ ਹੋਏ ਤਣਾਅ ਵਿੱਚ ਉਦੋਂ ਹੋਰ ਵਾਧਾ ਹੋ ਗਿਆ ਜਦੋਂ ਪਿਛਲੇ ਹਫਤੇ ਇਰਾਨ ਨੇ ਅਮਰੀਕਾ ਦੇ ਸਰਵੇਅਲੈਂਸ ਡਰੋਨ ਨੂੰ ਫੁੰਡ ਸੁੱਟਿਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅੱਬਾਸ ਮੌਸਾਵੀ ਨੇ ਵੀ ਇਹੋ ਆਖਿਆ ਕਿ ਇਨ੍ਹਾਂ ਪਾਬੰਦੀਆਂ ਨਾਲ ਅਗਲੀ ਗੱਲਬਾਤ ਦੇ ਸਾਰੇ ਰਾਹ ਬੰਦ ਹੋ ਜਾਣਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ