Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਫੌਜੀ ਹਸਪਤਾਲ ਵਿੱਚ ਧਮਾਕੇ ਵਿਚ ਮਸੂਦ ਅਜ਼ਹਰ ਦੇ ਜ਼ਖਮੀ ਹੋਣ ਦਾ ਸੱ਼ਕ

June 26, 2019 08:15 AM

ਲਾਹੌਰ, 25 ਜੂਨ (ਪੋਸਟ ਬਿਊਰੋ)- ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਵਿਖੇ ਮਿਲਟਰੀ (ਫੌਜੀ) ਹਸਪਤਾਲ ਵਿੱਚ ਹੋਏ ਧਮਾਕੇ ਦੌਰਾਨ ਜੈਸ਼-ਏ-ਮੁਹੰਮਦ ਦੇ ਆਗੂ ਮੌਲਾਨਾ ਮਸੂਦ ਅਜ਼ਹਰ ਦੇ ਗੰਭੀਰ ਜ਼ਖਮੀ ਹੋਣ ਦੇ ਦਾਅਵੇ ਕੀਤੇ ਗਏ ਹਨ। ਇਸ ਹਮਲੇ ਵਿੱਚ ਲਗਭਗ 16 ਲੋਕ ਜ਼ਖਮੀ ਹੋ ਗਏ ਸਨ।
ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਬਾਅਦ ਹਸਪਤਾਲ ਵਿੱਚ ਮੱਚੀ ਹਫੜਾ-ਦਫੜੀ ਦੀ ਕਵਰੇਜ ਕਰਨ ਲਈ ਪਾਕਿ ਮੀਡੀਆ 'ਤੇ ਲਾਈ ਗਈ ਰੋਕ ਦੇ ਬਾਅਦ ਇਹ ਸੰਭਾਵਨਾ ਦੱਸੀ ਜਾ ਰਹੀ ਹੈ ਕਿ ਜ਼ਖਮੀਆਂ ਵਿੱਚ ਕੌਮਾਂਤਰੀ ਅੱਤਵਾਦੀ ਐਲਾਨੇ ਜਾ ਚੁੱਕੇ ਪਾਕਿਸਤਨ ਆਧਾਰਤ ਦਹਿਸ਼ਤਗਰਦ ਸੰਗਠਨ ਜੈਸ਼-ਏ-ਮੁਹੰਮਦ ਦਾ ਪ੍ਰਮੁੱਖ ਮੌਲਾਨਾ ਮਸੂਦ ਅਜ਼ਹਰ ਅਤੇ ਉਸ ਦੇ ਸਾਥੀ ਸ਼ਾਮਲ ਹਨ। ਭਾਵੇਂ ਧਮਾਕੇ ਦੇ ਅਸਲ ਕਾਰਨਾਂ ਦੀ ਅਜੇ ਜਾਣਕਾਰੀ ਨਹੀਂ ਮਿਲ ਸਕੀ, ਪਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਧਮਾਕਾ ਗੈਸ ਪਾਈਪ ਲਾਈਨ ਦੀ ਲੀਕੇਜ਼ ਕਾਰਨ ਹੋਇਆ ਹੈ। ਉਕਤ ਹਸਪਤਾਲ ਫੌਜੀ ਛਾਉਣੀ ਦੇ ਬਿਲਕੁਲ ਨਜ਼ਦੀਕ ਹੈ ਤੇ ਉਸ ਦੇ ਆਸਪਾਸ ਹਮੇਸ਼ਾ ਸਖਤ ਸੁਰੱਖਿਆ ਰਹਿੰਦੀ ਹੈ।
ਇਸ ਦੌਰਾਨ ਕੁਵੇਟਾ ਦੇ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਹਿਸਾਨ ਉਲ੍ਹਾ ਮੀਆਖੇਲ ਅਨੁਸਾਰ ਦਹਿਸ਼ਤਗਰਦ ਮਸੂਦ ਅਜ਼ਹਰ ਪਿਛਲੇ ਕਈ ਮਹੀਨਿਆਂ ਤੋਂ ਉਸ ਹਸਪਤਾਲ ਵਿੱਚ ਦਾਖਲ ਸੀ, ਜਿਸ ਕਾਰਨ ਪਾਕਿ ਫੌਜ ਨੇ ਇਸ ਧਮਾਕੇ ਦੀ ਕਵਰੇਜ ਕਰਨ ਤੋਂ ਮੀਡੀਆ ਨੂੰ ਰੋਕ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤੀ ਹਵਾਈ ਫੌਜ ਵੱਲੋਂ ਪਾਕਿ ਦੇ ਬਾਲਾਕੋਟ 'ਚ ਕੀਤੇ ਹਮਲੇ ਦੇ ਬਾਅਦ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਮਸੂਦ ਅਜ਼ਹਰ ਦਾ ਉਕਤ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਚਿੰਤਾ ਜਨਕ ਬਣੀ ਹੋਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ