Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਨੂੰਹ ਦੇ ਸਰਟੀਫਿਕੇਟ ਨਾ ਦੇਣ ਉੱਤੇ ਪਤੀ, ਸਹੁਰਾ ਤੇ ਨਨਾਣ ਉੱਤੇ ਕੇਸ ਦਰਜ

June 26, 2019 08:19 AM

ਧਾਰੀਵਾਲ, 25 ਜੂਨ (ਪੋਸਟ ਬਿਊਰੋ)- ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਦੇ ਦਸਤਾਵੇਜ ਨਾ ਦੇਣ ਕਾਰਨ ਥਾਣਾ ਧਾਰੀਵਾਲ ਦੀ ਪੁਲਿਸ ਨੇ ਤਿੰਨ ਜਣਿਆਂ ਵਿਰੁੱਧ ਕੇਸ ਦਰਜ ਕਰ ਲਿਆ।
ਪੀੜਤ ਹਰਪ੍ਰੀਤ ਕੌਰ ਪੁੱਤਰੀ ਸੁਖਜੀਤ ਸਿੰਘ ਪਿੰਡ ਬੰਦਿਆਵਾਲੀ ਨੇ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਲਈ ਕਿਹਾ ਕਿ ਉਸ ਦਾ ਵਿਆਹ ਪ੍ਰਿੰਸਪ੍ਰੀਤ ਸਿੰਘ ਵਾਸੀ ਮੋਹਣੀ ਪਾਰਕ ਅੰਮ੍ਰਿਤਸਰ ਨਾਲ ਹੋਇਆ ਸੀ ਤੇ ਉਨ੍ਹਾਂ ਦਾ ਇਕ ਬੱਚਾ ਵੀ ਹੈ। ਉਸ ਨੇ ਦੱਸਿਆ ਕਿ ਆਪਸੀ ਰਜ਼ਾਮੰਦੀ ਨਾਲ ਉਸ ਨੇ ਆਪਣਾ ਪਾਸਪੋਰਟ, ਬੀ ਐੱਸ ਸੀ ਨਰਸਿੰਗ ਦੀ ਅਸਲੀ ਡਿਗਰੀ, ਡਬਲਿਯੂ ਈ ਐੱਸ ਸਰਟੀਫਿਕੇਟ, ਜਾਬ ਐਕਸਪੀਰੀਐਂਸ ਸਰਟੀਫਿਕੇਟ ਦੇ ਅਸਲ ਦਸਤਾਵੇਜ ਕੈਨੇਡਾ ਜਾਣ ਲਈ ਆਪਣੇ ਸਹੁਰਾ ਪਰਿਵਾਰ ਨੂੰ ਦਿੱਤੇ ਸਨ। ਇਸ ਪਿੱਛੋਂ ਸਹੁਰਾ ਪਰਿਵਾਰ ਦੀ ਨੀਤ ਖਰਾਬ ਹੋ ਗਈ ਅਤੇ ਉਨ੍ਹਾਂ ਨੇ ਉਸ ਨੂੰ ਬਿਨਾਂ ਵਜ੍ਹਾ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਿਸ ਵਿੱਚ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦੀ ਪਹਿਲਾਂ ਸ਼ਾਦੀ ਹੋ ਚੁੱਕੀ ਸੀ ਤੇ ਪਹਿਲੀ ਪਤਨੀ ਤੋਂ ਤਲਾਕ ਹੋ ਚੁੱਕਾ ਹੈ, ਪਰ ਇਹ ਗੱਲ ਉਸ ਤੋਂ ਲੁਕਾ ਕੇ ਰੱਖੀ ਗਈ ਸੀ। ਹਰਪ੍ਰੀਤ ਕੌਰ ਨੇ ਦੱਸਿਆ ਕਿ ਕਰੀਬ ਇਕ ਸਾਲ ਆਪਣੇ ਸਹੁਰਾ ਪਰਿਵਾਰ ਕੋਲ ਰਹਿਣ ਤੋਂ ਬਾਅਦ ਉਹ ਪੇਕੇ ਘਰ ਆ ਕੇ ਰਹਿਣ ਲੱਗ ਪਈ। ਉਸ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਹੁਰਾ ਪਰਿਵਾਰ ਤੋਂ ਉਸ ਦੇ ਅਸਲੀ ਦਸਤਾਵੇਜ ਦਿਵਾਏ ਜਾਣ। ਉੱਚ ਅਧਿਕਾਰੀਆਂ ਦੀ ਛਾਣਬੀਣ ਪਿੱਛੋਂ ਉਨ੍ਹਾਂ ਦੇ ਹੁਕਮਾਂ ਉੱਤੇ ਏ ਐੱਸ ਆਈ ਵੈਸ਼ਨੋ ਦਾਸ ਨੇ ਹਰਪ੍ਰੀਤ ਕੌਰ ਦੇ ਬਿਆਨ ਮੁਤਾਬਕ ਉਸ ਦੇ ਪਤੀ ਪ੍ਰਿੰਸਪ੍ਰੀਤ ਸਿੰਘ, ਸਹੁਰਾ ਨਿਰਲੇਪ ਸਿੰਘ ਤੇ ਨਨਾਣ ਨਵਨੀਤ ਕੌਰ ਦੇ ਵਿਰੁੱਧ ਵੱਖ ਵੱਖ ਧਾਰਾਵਾਂ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ