Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮੈਕਸੀਕੋ `ਚ ਸੀਰੀਅਲ ਕਿਲਰ ਜੋੜਾ ਗ੍ਰਿਫਤਾਰ, ਮਨੁੱਖੀ ਅੰਗ ਵੀ ਮਿਲੇ

October 10, 2018 07:27 AM

ਮੈਕਸੀਕੋ, 9 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਸ਼ਹਿਰ ਮੈਕਸੀਕੋ ਵਿਚ ਸੀਰੀਅਲ ਕਿਲਰ ਜੋੜੇ ਦਾ ਰਹੱਸ ਖੁੱਲ੍ਹ ਗਿਆ ਹੈ। ਇਸ ਜੋੜੇ ਨੇ ਆਪਣਾ ਅਪਰਾਧ ਸਵੀਕਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਮਨੁੱਖੀ ਅੰਗਾਂ ਸਮੇਤ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਵਿਚ ਜੋੜੇ ਨੇ ਘੱਟੋ-ਘੱਟ 20 ਲੋਕਾਂ ਦੀ ਹੱਤਿਆ ਕਰਨ ਦਾ ਜ਼ੁਰਮ ਮੰਨਿਆ ਹੈ। ਪੁਰਸ਼ ਨੇ ਕਈ ਮਹਿਲਾ ਪੀੜਤਾਂ ਨਾਲ ਬਲਾਤਕਾਰ ਦੀ ਗੱਲ ਵੀ ਮੰਨੀ ਹੈ। ਕੇਸ ਦੇ ਮੁੱਖ ਜਾਂਚ ਕਰਤਾ ਨੇ ਦੱਸਿਆ ਕਿ ਦੋਸ਼ੀ ਜੋੜਾ ਬੱਚਿਆਂ ਦੀ ਗੱਡੀ ਵਿਚ ਰੱਖੇ ਮਨੁੱਖੀ ਅੰਗਾਂ ਦੀ ਤਸਕਰੀ ਕਰ ਰਿਹਾ ਸੀ। ਇਸੇ ਦੌਰਾਨ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ। ਸਰਕਾਰੀ ਵਕੀਲ ਅਲਜੈਂਡਰੋ ਗੋਮੇਜ਼ ਨੇ ਦੱਸਿਆ ਕਿ ਪੁਲਸ ਨੂੰ ਸ਼ਹਿਰ ਵਿਚ 10 ਔਰਤਾਂ ਦੇ ਕਾਤਲਾਂ ਦੀ ਤਲਾਸ਼ ਸੀ, ਪਰ ਜਦੋਂ ਕਾਤਲ ਫੜੇ ਗਏ ਤਾਂ ਪਤਾ ਲੱਗਾ ਕਿ ਉਨ੍ਹਾਂ ਨੇ 10 ਨਹੀਂ, 20 ਔਰਤਾਂ ਦੀ ਹੱਤਿਆ ਕੀਤੀ ਹੈ। ਫੜੇ ਗਏ ਪੁਰਸ਼ ਨੇ ਕੁਝ ਔਰਤਾਂ ਨਾਲ ਬਲਾਤਕਾਰ ਕਰਨ ਦੀ ਗੱਲ ਵੀ ਮੰਨੀ ਅਤੇ ਦੱਸਿਆ ਕਿ ਉਹ ਸ਼ਿਕਾਰ ਹੋਏ ਲੋਕਾਂ ਦੇ ਅੰਗ ਵੇਚ ਚੁੱਕਾ ਹੈ। ਗੋਮੇਜ਼ ਨੇ ਦੱਸਿਆ ਕਿ ਇਸ ਜੋੜੇ ਨੂੰ ਵੀਰਵਾਰ ਗ੍ਰਿਫਤਾਰ ਕੀਤਾ ਗਿਆ ਸੀ।
ਇਕ ਇੰਟਰਵਿਊ ਵਿਚ ਵਕੀਲ ਗੋਮੇਜ਼ ਨੇ ਕਿਹਾ, ‘ਇਹ ਜੋੜਾ ਚਾਹੁੰਦਾ ਸੀ ਕਿ ਲੋਕ ਉਨ੍ਹਾਂ ਦੀਆਂ ਫੋਟੋ ਦੇਖਣ, ਉਨ੍ਹਾਂ ਦਾ ਨਾਮ ਜਾਣਨ। ਯਕੀਨੀ ਤੌਰ `ਤੇ ਮੈਂ ਇਸ ਜੋੜੇ ਨੂੰ ਦਿਮਾਗੀ ਬੀਮਾਰ ਦੀ ਥਾਂ ਸੀਰੀਅਲ ਕਿਲਰ ਕਹਾਂਗਾ।` ਜੋੜੇ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇਕ ਜੋੜੇ ਦੀ ਹੱਤਿਆ ਕਰ ਕੇ ਉਨ੍ਹਾਂ ਦਾ ਬੱਚਾ ਕਿਸੇ ਹੋਰ ਜੋੜੇ ਨੂੰ ਵੇਚ ਦਿੱਤਾ ਸੀ। ਬਿਆਨ ਦੇ ਆਧਾਰ `ਤੇ ਪੁਲਸ ਨੇ ਉਸ ਬੱਚਾ ਖਰੀਦਣ ਵਾਲੇ ਜੋੜੇ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੋਸ਼ੀਆਂ ਦੀ ਜਾਂਚ ਲਈ ਡਾਕਟਰਾਂ ਦੀ ਇਕ ਟੀਮ ਸੱਦੀ ਤਾਂ ਡਾਕਟਰਾਂ ਨੇ ਹੱਤਿਆ ਦੀ ਦੋਸ਼ੀ ਮਹਿਲਾ ਨੂੰ ਮਾਨਸਿਕ ਬੀਮਾਰ ਦੱਸਿਆ ਹੈ। ਦੋਸ਼ੀ ਜੋੜੇ ਦੇ ਤਿੰਨ ਬੱਚੇ ਹਨ। ਉਨ੍ਹਾਂ ਦੇ ਧੋਖੇ ਵਿਚ ਆਉਣ ਵਾਲੀਆਂ ਜ਼ਿਆਦਾਤਰ ਔਰਤ ਜਵਾਨ ਅਤੇ ਸਿੰਗਲ ਮਦਰ ਸਨ। ਉਨ੍ਹਾਂ ਨੂੰ ਉਸ ਵਿਅਕਤੀ ਦੀ ਤਲਾਸ਼ ਸੀ, ਜੋ ਉਨ੍ਹਾਂ ਦੇ ਬੱਚਿਆਂ ਲਈ ਸਸਤੇ ਕੱਪੜੇ ਲੱਭਣ ਵਿਚ ਮਦਦ ਕਰ ਸਕੇ। ਪੁਲਸ ਨੇ ਜਦੋਂ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਤਾਂ ਓਥੋਂ ਮਨੁੱਖੀ ਅੰਗ ਮਿਲੇ, ਜੋ ਸੀਮੈਂਟ ਨਾਲ ਭਰੀ ਬਾਲਟੀ ਅਤੇ ਫਰਿੱਜ ਵਿਚ ਰੱਖੇ ਹੋਏ ਸਨ। ਦੋਸ਼ੀ ਪੁਰਸ਼ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਆਪਣੇ ਪੀੜਤਾਂ ਨੂੰ ਲਾਲਚ ਦਿੰਦੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ