Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਛੇੜਛਾੜ ਦੇ ਵਿਰੋਧ ਕਾਰਨ ਡਰਾਈਵਰ ਨੇ ਪਰਿਵਾਰ ਦਰੜਿਆ, 2 ਮੌਤਾਂ

June 26, 2019 08:27 AM

ਬੁਲੰਦ ਸ਼ਹਿਰ, 25 ਜੂਨ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਦੇ ਚਾਂਦਪੁਰ ਪਿੰਡ ਵਿੱਚ ਛੇੜਛਾੜ ਦਾ ਵਿਰੋਧ ਕਰਨਾ ਇਕ ਪਰਵਾਰ ਨੂੰ ਮਹਿੰਗਾ ਪੈ ਗਿਆ। ਰਸੂਖਦਾਰਾਂ ਨੇ ਵਿਰੋਧ ਕਰਦੇ ਪਰਵਾਰ ਉੱਤੇ ਗੱਡੀ ਚੜ੍ਹਾ ਦਿੱਤੀ। ਇਸ ਘਟਨਾ ਵਿੱਚ ਪਰਵਾਰ ਦੀ 2 ਔਰਤਾਂ ਦੀ ਮੌਕੇ ਉੱਤੇ ਮੌਤ ਹੋ ਗਈ ਤੇ 2 ਦੀ ਹਾਲਤ ਗੰਭੀਰ ਹੈ। ਇਸ ਤੋਂ ਨਾਰਾਜ਼ ਪਰਵਾਰ ਅਤੇ ਪਿੰਡ ਵਾਸੀਆਂ ਨੇ ਹੰਗਾਮਾ ਕੀਤਾ ਅਤੇ ਲਾਸ਼ਾਂ ਨੂੰ ਸੜਕ ਉੱਤੇ ਰੱਖ ਕੇ ਪ੍ਰਦਰਸ਼ਨ ਕੀਤਾ।
ਪੁਲਿਸ ਦਾ ਕਹਿਣਾ ਹੈ ਕਿ ਬੀਤੀ ਸ਼ਾਮ ਜਦੋਂ ਘਟਨਾ ਵਾਪਰੀ ਤਾਂ ਪਰਵਾਰ ਨੇ ਟਰੱਕ ਨਾਲ ਦਰੜੇ ਜਾਣ ਦੀ ਸੂਚਨਾ ਦਿੱਤੀ ਸੀ। ਬਾਅਦ ਵਿੱਚ ਪਰਵਾਰ ਨੇ ਇਸ ਨੂੰ ਛੇੜਛਾੜ ਦੀ ਘਟਨਾ ਦਾ ਹਿੱਸਾ ਦੱਸ ਕੇ ਕਿਹਾ ਕਿ ਪਰਵਾਰ ਦੇ 4 ਮੈਂਬਰਾਂ ਉੱਤੇ ਕਾਰ ਚੜ੍ਹਾਈ ਗਈ ਹੈ। ਸ਼ੁਰੂ ਵਿੱਚ ਪੁਲਿਸ ਨੇ ਸੜਕ ਹਾਦਸੇ ਦਾ ਕੇਸ ਦਰਜ ਕੀਤਾ ਸੀ, ਇਸ ਦੇ ਬਾਅਦ ਕਿਹਾ ਹੈ ਕਿ ਉਹ ਦਲਿਤ ਪਰਵਾਰ ਉੱਤੇ ਗੱਡੀ ਚੜ੍ਹਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਹਨ। ਪੁਲਿਸ ਨੂੰ ਇਕ ਸੀ ਸੀ ਟੀ ਵੀ ਫ਼ੁਟੇਜ਼ ਮਿਲੀ ਹੈ, ਜਿਸ ਵਿੱਚ ਤੇਜ਼ ਰਫ਼ਤਾਰ ਕਾਰ ਸੜਕ ਉੱਤੇ ਜਾਂਦੀ ਵਿਖਾਈ ਦੇਂਦੀ ਹੈ ਤੇ ਉਸ ਦੇ ਪਿੱਛੇ ਲੋਕ ਭੱਜ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਪੀੜਤ ਪਰਵਾਰ ਦੀ ਲੜਕੀ ਨਾਲ ਪਿੰਡ ਦੇ ਲੜਕੇ ਨੇ ਛੇੜਛਾੜ ਕੀਤੀ ਸੀ। ਲੜਕੀ ਦੇ ਭਰਾ ਨੇ ਮੌਕੇ ਉੱਤੇ ਦੋਸ਼ੀ ਲੜਕੇ ਨੂੰ ਥੱਪੜ ਮਾਰ ਦਿੱਤੇ ਤਾਂ ਇਸ ਤੋਂ ਬਾਅਦ ਲੜਕਾ ਆਪਣੇ ਘਰ ਗਿਆ ਅਤੇ ਅਰਟਿਗਾ ਕਾਰ ਲੈ ਕੇ ਲੜਕੀ ਦੇ ਘਰ ਦੇ ਬਾਹਰ ਆ ਕੇ ਖੜਾ ਹੋ ਗਿਆ। ਜਦੋਂ ਲੜਕੀ ਦੇ ਪਰਵਾਰ ਵਾਲੇ ਘਰੋਂ ਨਿਕਲੇ ਤਾਂ ਲੜਕੇ ਨੇ ਉਨ੍ਹਾਂ ਉੱਤੇ ਗੱਡੀ ਚੜ੍ਹਾ ਦਿੱਤੀ। ਮ੍ਰਿਤਕ ਔਰਤਾਂ ਦੀ ਪਛਾਣ ਲੜਕੀ ਦੀ ਮਾਂ ਅਤੇ ਚਾਚੀ ਵਜੋਂ ਹੋਈ ਹੈ। ਲੜਕੀ ਦਾ ਭਰਾ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼