Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਨਾਜਾਇਜ਼ ਉਸਾਰੀਆਂ ਰੈਗੂਲਰ ਕਰਨ ਦੀ ਨਵੀਂ ਨੀਤੀ ਆਵੇਗੀ

October 10, 2018 07:45 AM

ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ)- ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਦਾਇਰੇ ਵਿੱਚ ਬਣੀਆਂ ਨਾਜਾਇਜ਼ ਇਮਾਰਤਾਂ ਨੂੰ ਨਿਯਮਤ ਕਰਨ ਸਬੰਧੀ ਯਕਮੁਸ਼ਤ ਨੀਤੀ ਲਿਆਉਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕਰ ਕੇ ਉਥੋਂ ਮਨਜ਼ੂਰ ਹੋਣ ਮਗਰੋਂ ਇਹ ਅਮਲ ਵਿੱਚ ਲਾਗੂ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਦੇ ਮੇਅਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਲਈ ਸੀ। ਸੂਬੇ ਵਿੱਚ ਨਗਰ ਨਿਗਮਾਂ ਦੇ ਦਾਇਰੇ ਵਿੱਚ ਸਭ ਤੋਂ ਵੱਧ ਨਾਜਾਇਜ਼ ਨਿਰਮਾਣ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਵਿੱਚ ਹਨ। ਇਸ 'ਤੇ ਕਾਰਵਾਈ ਕਰਨ ਨੂੰ ਲੈ ਕੇ ਸਿੱਧੂ ਤੇ ਨਾਜਾਇਜ਼ ਇਮਾਰਤਾਂ ਦੇ ਮਾਲਕ ਲੰਘੇ ਛੇ ਮਹੀਨਿਆਂ ਤੋਂ ਆਹਮੋ ਸਾਹਮਣੇ ਹਨ। ਸਿੱਧੂ ਨੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦੇ ਕੇਸ ਵਿੱਚ ਨਵੀਂ ਨੀਤੀ ਬਣਾਉਣ ਦੀ ਗੱਲ ਕਹੀ, ਪਰ ਸਰਕਾਰ ਨੇ ਉਨ੍ਹਾਂ ਦੀ ਚੱਲਣ ਨਹੀਂ ਦਿੱਤੀ ਸੀ। ਸ਼ਹਿਰੀ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਗੇ ਹੋ ਕੇ ਨਾਜਾਇਜ਼ ਕਾਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਨਵੀਂ ਨੀਤੀ ਨੂੰ ਵਜ਼ਾਰਤ ਦੀ ਪਿਛਲੀ ਮੀਟਿੰਗ ਦੌਰਾਨ ਪ੍ਰਵਾਨ ਕੀਤਾ ਸੀ। ਸਿੱਧੂ ਉਸ ਨੀਤੀ ਨੂੰ ਪ੍ਰਵਾਨ ਕਰਨ ਦੇ ਹੱਕ ਵਿੱਚ ਨਹੀਂ ਸਨ। ਇਸ ਵਾਰੀ ਨਾਜਾਇਜ਼ ਉਸਾਰੀਆਂ ਨੂੰ ਰੈਗੂਲਰ ਕਰਨ ਦੀ ਵਾਰੀ ਹੈ। ਸਿੱਧੂ ਨੇ ਲੋਕਲ ਬਾਡੀਜ਼ ਵਿਭਾਗ ਦੀ ਤਿਆਰ ਕੀਤੀ ਨੀਤੀ ਨੂੰ ਮੇਅਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਲੈਣ ਪਿੱਛੋਂ ਕਲੀਨ ਚਿੱਟ ਦੇ ਦਿੱਤੀ ਹੈ। ਸਿੱਧੂ ਨੇ ਦੱਸਿਆ ਕਿ ਇਹ ਨੀਤੀ ਵਜ਼ਾਰਤ ਦੀ ਮੀਟਿੰਗ ਕਰਕੇ ਬੈਠਕ ਵਿੱਚ ਪੇਸ਼ ਕਰਨ ਲਈ ਭੇਜ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ