Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸ਼ਹੀਦ ਫੌਜੀ ਦੀ ਪਤਨੀ ਤੋਂ ਰਿਸ਼ਵਤ ਫੜਨ ਲੱਗਾ ਫੂਡ ਸਪਲਾਈ ਇੰਸਪੈਕਟਰ ਫਸਿਆ

October 10, 2018 07:48 AM

ਮਾਨਸਾ, 9 ਅਕਤੂਬਰ (ਪੋਸਟ ਬਿਊਰੋ)- ਵਿਜੀਲੈਂਸ ਵਿਭਾਗ ਮਾਨਸਾ ਨੇ ਫੂਡ ਸਪਲਾਈ ਦਫਤਰ ਵਿੱਚ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਫੜਿਆ ਹੈ। ਉਸ ਨੇ 28 ਸਾਲ ਪਹਿਲਾਂ ਭਾਰਤੀ ਫੌਜ ਦੇ ਸ਼ਹੀਦ ਹੋਏ ਸਿਪਾਹੀ ਬਲਜਿੰਦਰ ਸਿੰਘ ਦੀ ਪਤਨੀ ਪਰਮਜੀਤ ਕੌਰ, ਜੋ ਰਾਸ਼ਨ ਡਿਪੂ ਚਲਾਉਂਦੀ ਹੈ, ਕੋਲੋਂ ਰਿਸ਼ਵਤ ਮੰਗੀ ਸੀ।
ਇਸ ਬਾਰੇ ਵਿਜੀਲੈਂਸ ਵਿਭਾਗ ਮਾਨਸਾ ਦੇ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਭੀਖੀ ਦੇ ਡਿਪੂ ਹੋਲਡਰ ਪਰਮਜੀਤ ਕੌਰ ਦੇ ਸਹੁਰਾ ਭਰਪੂਰ ਸਿੰਘ ਤੋਂ ਭੀਖੀ ਦੇ ਫੂਡ ਸਪਲਾਈ ਦਫਤਰ ਦੇ ਇੰਸਪੈਕਟਰ ਮੁਨੀਸ਼ ਕੁਮਾਰ ਵਾਸੀ ਬਰਨਾਲਾ ਨੇ ਆਟਾ ਦਾਲ ਸਕੀਮ ਦੀ ਕਣਕ ਦੀ ਢੁਆਈ ਦੇ ਬਿੱਲ ਪਾਸ ਕਰਾਉਣ ਦੀ ਪੰਜ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦਾ ਸੌਦਾ ਚਾਰ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਉਨ੍ਹਾਂ ਦੱਸਿਆ ਕਿ ਕੱਲ੍ਹ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਭਰਪੂਰ ਸਿੰਘ ਕੋਲੋਂ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਭਰਪੂਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਬਲਜਿੰਦਰ ਸਿੰਘ ਫੌਜ ਵਿੱਚ ਸੀ, ਜੋ 28 ਸਾਲ ਪਹਿਲਾਂ ਸ਼ਹੀਦ ਹੋ ਗਿਆ ਸੀ। ਉਸ ਦੀ ਪਤਨੀ ਨੂੰ ਸਰਕਾਰ ਨੇ ਰਾਸ਼ਨ ਡਿਪੂ ਅਲਾਟ ਕੀਤਾ ਸੀ। ਡਿਪੂ ਦੇ ਢੁਆਈ ਦੇ ਬਿੱਲ ਪਾਸ ਕਰਾਉਣ ਲਈ ਇੰਸਪੈਕਟਰ ਮੁਨੀਸ਼ ਕੁਮਾਰ ਰਿਸ਼ਵਤ ਦੀ ਮੰਗ ਕਰਦਾ ਸੀ। ਉਹ ਉਨ੍ਹਾਂ ਨੂੰ ਕਈ ਦਿਨਾਂ ਤੋਂ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਵਿਜੀਲੈਂਸ ਵਿਭਾਗ ਮਾਨਸਾ ਨੂੰ ਕੀਤੀ। ਇਸ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਜੀਲੈਂਸ ਸਤਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਰੇਡ ਕਰਕੇ ਇੰਸਪੈਕਟਰ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਉਸ ਖਿਲਾਫ ਵਿਜੀਲੈਂਸ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ