Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਹਾਈ ਕੋਰਟ ਵੱਲੋਂ ਬੈਂਕ ਗਾਹਕਾਂ ਦੇ ਪੈਸੇ ਦੀ ਗਾਰੰਟੀ ਬਾਰੇ ਕੇਂਦਰ ਨੂੰ ਸਿੱਧਾ ਸਵਾਲ

October 10, 2018 07:49 AM

ਨਵੀਂ ਦਿੱਲੀ, 9 ਅਕਤੂਬਰ (ਪੋਸਟ ਬਿਊਰੋ)- ਬੈਂਕਾਂ ਵਿੱਚ ਪਏ ਲੋਕਾਂ ਦੇ ਪੈਸੇ ਬਾਰੇ ਕਈ ਤਰ੍ਹਾਂ ਦੇ ਚਰਚਿਆਂ ਕਾਰਨ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਜੇ ਕਿਸੇ ਗਾਹਕ ਦੀ ਬੈਂਕ ਵਿੱਚ ਇਕ ਲੱਖ ਰੁਪਏ ਤੋਂ ਵੱਧ ਰਕਮ ਹੋਵੇ ਤੇ ਉਹ ਬੈਂਕ ਫੇਲ੍ਹ ਹੋ ਜਾਵੇ ਤਾਂ ਉਸ ਸੂਰਤ ਵਿੱਚ ਗਾਹਕਾਂ ਲਈ ਕੀ ਗਾਰੰਟੀ ਹੈ। ਕੋਰਟ ਨੇ ਸਾਫ ਕਰ ਦਿੱਤਾ ਕਿ ਇਹ ਮੁੱਦਾ ਕਾਫੀ ਅਹਿਮ ਅਤੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ।
ਚੀਫ ਜਸਟਿਸ ਰਾਜਿੰਦਰ ਮੈਨਨ ਅਤੇ ਜਸਟਿਸ ਵੀ ਕੇ ਰਾਓ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਸਵਾਲ ਕੀਤਾ ਹੈ। ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਡਿਪੋਜ਼ਿਟ ਇੰਸ਼ੋਰੈਂਸ ਤੇ ਕਰੈਡਿਟ ਗਾਰੰਟੀ ਕਾਰਪੋਰੇਸ਼ਨ (ਡੀ ਆਈ ਸੀ ਜੀ ਸੀ) ਹਰ ਕਿਸਮ ਦੇ ਬੱਚਤ, ਫਿਕਸਡ, ਚਾਲੂ ਤੇ ਰੈਕਰਿੰਗ ਖਾਤੇ ਉੱਤੇ (ਇਨ੍ਹਾਂ ਵਿੱਚ ਜਿੰਨੀ ਮਰਜ਼ੀ ਰਕਮ ਹੋਵੇ) ਵੱਧ ਤੋਂ ਵੱਧ ਇਕ ਲੱਖ ਰੁਪਏ ਦਾ ਇੰਸ਼ੋਰੈਂਸ ਕਵਰ ਦਿੰਦੀ ਹੈ। ਭਾਰਤੀ ਰਿਜ਼ਰਵ ਬੈਂਕ ਦੀ ਸਹਿਯੋਗੀ ਕੰਪਨੀ ਡੀ ਆਈ ਸੀ ਜੀ ਸੀ ਸਾਲ 1961 ਵਿੱਚ ਇਸ ਲਈ ਬਣਾਈ ਗਈ ਸੀ ਕਿ ਇਹ ਬੈਂਕਾਂ ਵਿੱਚ ਜਮ੍ਹਾਂ ਰਕਮਾਂ ਉੱਤੇ ਇੰਸ਼ੋਰੈਂਸ ਅਤੇ ਕਰੈਡਿਟ ਦੀ ਸਹੂਲਤ 'ਤੇ ਗਾਰੰਟੀ ਦੇ ਸਕੇ। ਪ੍ਰਦੀਮ ਕੁਮਾਰ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਵਿੱਚ ਕਾਰਪੋਰੇਸ਼ਨ ਨੇ ਵੱਧ ਤੋਂ ਵੱਧ ਇਕ ਲੱਖ ਰੁਪਏ ਤੱਕ ਬੀਮਾ ਦੇਣ ਨੂੰ ਚੁਣੌਤੀ ਦਿੱਤੀ ਸੀ। ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੂਚਨਾ ਅਧਿਕਾਰੀ (ਆਰ ਟੀ ਆਈ) ਹੇਠ ਮਿਲ ਸਕੀ ਜਾਣਕਾਰੀ ਮੁਤਾਬਕ ਦੇਸ਼ ਵਿੱਚ 16.5 ਕਰੋੜ ਬੈਂਕ ਖਾਤੇ ਇਹੋ ਜਿਹੇ ਹਨ, ਜਿਨ੍ਹਾਂ ਵਿੱਚ ਇਕ ਲੱਖ ਰੁਪਏ ਤੋਂ ਵੱਧ ਰਕਮ ਜਮ੍ਹਾਂ ਹੈ।
ਸੁਣਵਾਈ ਦੌਰਾਨ ਕੇਂਦਰ ਸਰਕਾਰ ਅਤੇ ਡੀ ਆਈ ਸੀ ਜੀ ਸੀ ਨੇ ਅਦਾਲਤ ਨੂੰ ਸਾਫ ਕਰ ਦਿੱਤਾ ਕਿ ਬੈਂਕ ਦੇ ਫੇਲ੍ਹ ਹੋਣ ਦੀ ਸੂਰਤ ਵਿੱਚ ਇਕ ਲੱਖ ਰੁਪਿਆ ਫੌਰੀ ਰਾਹਤ ਵਜੋਂ ਦਿੱਤਾ ਜਾਂਦਾ ਹੈ, ਪਰ ਇਸ ਨੂੰ ਅੰਤਿਮ ਅਤੇ ਪੂਰੀ ਰਾਹਤ ਦਾ ਹਿੱਸਾ ਨਾ ਮੰਨਿਆ ਜਾਵੇ। ਇਸ ਉੱਤੇ ਅਦਾਲਤ ਨੇ ਪੁੱਛਿਆ ਕਿ ਫਿਰ ਗਾਰੰਟੀ ਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼