Welcome to Canadian Punjabi Post
Follow us on

12

July 2025
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਵਾਰ-ਵਾਰ ਅਦਾਲਤ ਆ ਕੇ ਗਵਾਹ ਪ੍ਰੇਸ਼ਾਨ ਹੁੰਦੇ ਹਨ

October 10, 2018 07:52 AM

ਨਵੀਂ ਦਿੱਲੀ, 9 ਅਕਤੂਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਵਿੱਚ ਸੁਣਵਾਈ ਦੇ ਮੁਲਤਵੀ ਹੋਣ ਕਾਰਨ ਗਵਾਹ ਵਾਰ-ਵਾਰ ਅਦਾਲਤਾਂ ਦੇ ਚੱਕਰ ਕੱਟ ਕੇ ਗਵਾਹ ਪਰੇਸ਼ਾਨ ਹੋ ਜਾਂਦੇ ਹਨ। ਇਹ ਇੱਕ ਕੌੜੀ ਜ਼ਮੀਨੀ ਹਕੀਕਤ ਹੈ, ਪਰ ਸੀ ਆਰ ਪੀ ਸੀ ਦੇ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਕੀਤੀ ਜਾਵੇ ਤਾਂ ਚੀਜ਼ਾਂ ਸੌਖੀਆਂ ਹੋ ਸਕਦੀਆਂ ਹਨ। ਜਸਟਿਸ ਮਦਨ ਬੀ ਲੋਕੁਰ ਅੇਤ ਦੀਪਕ ਗੁਪਤਾ ਦੀ ਬੈਂਚ ਨੇ ਜੇਲ੍ਹਾਂ ਦੀ ਕਮੀਆਂ ਨਾਲ ਜੁੜੇ ਮੁੱਦੇ 'ਤੇ ਸੁਣਵਾਈ ਦੌਰਾਨ ਕੱਲ੍ਹ ਇਹ ਵਿਸ਼ੇਸ਼ ਟਿੱਪਣੀ ਕੀਤੀ ਹੈ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਦੇ ਦੋ ਜੱਜਾਂ ਨੇ ਇਸ ਸਾਲ ਜੂਨ ਵਿੱਚ ਫਰੀਦਾਬਾਦ ਜੇਲ੍ਹ ਦਾ ਦੌਰਾ ਕਰਨ ਦੇ ਬਾਅਦ ਇਹ ਮੁੱਦਾ ਉਠਾਇਆ ਸੀ। ਸੁਣਵਾਈ ਦੌਰਾਨ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਦੱਸਿਆ ਕਿ ਜੇਲ੍ਹ ਸੁਧਾਰ ਦੇ ਲਈ ਕੋਰਟ ਦੇ ਹੁਕਮ ਉੱਤੇ ਰਿਟਾਇਰਡ ਜੱਜ ਜਸਟਿਸ ਅਮਿਤਾਭ ਰਾਏ ਦੀ ਅਗਵਾਈ ਵਿੱਚ ਕਮੇਟੀ ਬਣਾਈ ਗਈ ਹੈ। ਉਨ੍ਹਾਂ ਨੇ ਨਾਬਾਲਗਾਂ ਦੇ ਲਈ ਸੁਧਾਰ ਘਰਾਂ ਵਿੱਚ ਵੀਡੀਓ ਕਾਨਫਰੰਸਿੰਗ ਵਿਵਸਥਾ ਸੁਚਾਰੂ ਨਾ ਹੋਣ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਅਦਾਲਤ ਨੇ ਕਿਹਾ ਕਿ ਹਰ ਜੇਲ੍ਹ ਵਿੱਚ ਵੀਡੀਓ ਕਾਨਫਰੰਸਿੰਗ ਯੂਨਿਟ ਦਿੱਤੀ ਹੈ, ਪਰ ਕੁਝ ਜੇਲ੍ਹਾਂ ਵਿੱਚ ਇਹ ਇਨਸਟਾਲ ਹੀ ਨਹੀਂ ਹੋਈ। ਕਈ ਜੇਲ੍ਹਾਂ ਵਿੱਚ ਲੋਕ ਇਸ ਦੀ ਵਰਤੋਂ ਕਰਨਾ ਨਹੀਂ ਜਾਣਦੇ। ਬੈਂਚ ਨੇ ਸਾਰੇ ਸੂਬਿਆਂ ਨੂੰ ਇਸ ਮੁੱਦੇ 'ਤੇ ਸਹਿਯੋਗ ਦੇ ਲਈ ਕਿਹਾ ਹੈ। ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ