Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਊਰਜਾ ਖੇਤਰ ਵਿਕਸਤ ਕਰਨ ਬਾਰੇ ਸ਼ੀਅਰ ਨੇ ਕੀਤੀ ਗੱਲਬਾਤ

October 10, 2018 08:15 AM

ਓਟਵਾ, 9 ਅਕਤੂਬਰ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰੀਊ ਸ਼ੀਅਰ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਭਾਰਤ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਉਹ ਕੈਨੇਡੀਅਨ ਤੇਲ ਤੇ ਗੈਸ ਉੱਥੇ ਭੇਜਣ ਲਈ ਰਾਹ ਲੱਭਣਾ ਚਾਹੁੰਦੇ ਹਨ।
ਸ਼ੀਅਰ ਨੇ ਦੱਸਿਆ ਕਿ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਮੋਦੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਹੋ ਸੁਨੇਹਾ ਦਿੱਤਾ ਸੀ। ਇੱਕ ਹਫਤੇ ਲਈ ਭਾਰਤ ਦੇ ਦੌਰੇ ਉੱਤੇ ਗਏ ਵਿਰੋਧੀ ਧਿਰ ਦੇ ਆਗੂ ਭਾਰਤ ਨਾਲ ਆਰਥਿਕ ਸਬੰਧਾਂ ਦੇ ਨਾਲ ਨਾਲ ਕਾਰੋਬਾਰੀ ਸਬੰਧ ਵੀ ਮਜ਼ਬੂਤ ਕਰਨੇ ਚਾਹੁੰਦੇ ਹਨ। ਸ਼ੀਅਰ ਨੇ ਆਖਿਆ ਕਿ ਉਨ੍ਹਾਂ ਭਾਰਤੀ ਆਗੂ ਨੂੰ ਦੱਸਿਆ ਕਿ ਉਹ ਊਰਜਾ ਸੈਕਟਰ ਨੂੰ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹਨ ਤੇ ਭਾਰਤੀ ਮਾਰਕਿਟ ਤੱਕ ਤੇਲ ਲਿਆਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਹ ਅਸਫਲ ਹੋਈ ਐਨਰਜੀ ਈਸਟ ਪਾਈਪਲਾਈਨ ਨੂੰ ਵੀ ਮੁੜ ਸੁਰਜੀਤ ਕਰਨਾ ਚਾਹੁੰਦੇ ਹਨ। ਇਸ ਪਾਈਪਲਾਈਨ ਰਾਹੀਂ ਕੈਨੇਡੀਅਨ ਤੇਲ ਪੂਰਬੀ ਤੱਟ ਤੱਕ ਪਹੁੰਚਣਾ ਸੀ ਤੇ ਉਸ ਤੋਂ ਅਗਾਂਹ ਇਸ ਨੂੰ ਭਾਰਤ ਭੇਜਿਆ ਜਾ ਸਕਦਾ ਸੀ।
ਜਿ਼ਕਰਯੋਗ ਹੈ ਕਿ ਪਿਛਲੇ ਸਾਲ ਟਰਾਂਸ ਕੈਨੇਡਾ ਨੇ ਆਪਣਾ ਐਨਰਜੀ ਈਸਟ ਪਾਈਪਲਾਈਨ ਪ੍ਰੋਜੈਕਟ ਅੱਧਵਿਚਾਲੇ ਛੱਡ ਦਿੱਤਾ। ਇਸ ਬਾਰੇ ਕੰਪਨੀ ਨੇ ਅਣਦੱਸੇ ਬਦਲੇ ਹੋਏ ਹਾਲਾਤ ਨੂੰ ਜਿ਼ੰਮੇਵਾਰ ਦੱਸਿਆ। ਇਸ ਪਾਈਪਲਾਈਨ ਦੇ ਸਮਰਥਕਾਂ ਵੱਲੋਂ ਫੈਡਰਲ ਰੈਗੂਲੇਟਰੀ ਮੰਗਾਂ ਕਾਰਨ ਇਸ ਦੀ ਲਾਗਤ ਵਿੱਚ ਹੋਣ ਵਾਲੇ ਵਾਧੇ ਤੇ ਦੇਰੀ ਨੂੰ ਹੀ ਇਸ ਪ੍ਰੋਜੈਕਟ ਦੇ ਬੰਦ ਹੋਣ ਦਾ ਕਾਰਨ ਦੱਸਿਆ ਗਿਆ ਜਦਕਿ ਹੋਰਨਾਂ ਅਨੁਸਾਰ ਇਹ ਪ੍ਰੋਜੈਕਟ ਮਾਰਕਿਟ ਤਾਕਤਾਂ ਦੀ ਭੇਟ ਚੜ੍ਹ ਗਿਆ। ਇੱਕ ਇੰਟਰਵਿਊ ਵਿੱਚ ਸ਼ੀਅਰ ਨੇ ਆਖਿਆ ਕਿ ਉਹ ਇਸ ਅਸਫਲਤਾ ਲਈ ਲਿਬਰਲਾਂ ਨੂੰ ਦੋਸ਼ੀ ਮੰਨਦੇ ਹਨ।
ਨਵੀਂ ਦਿੱਲੀ ਤੋਂ ਗੱਲ ਕਰਦਿਆਂ ਸ਼ੀਅਰ ਨੇ ਆਖਿਆ ਕਿ ਐਨਰਜੀ ਈਸਟ ਟੇਬਲ ਉੱਤੇ ਸੀ। ਇਹ ਲਿਬਰਲਾਂ ਦੀਆਂ ਰੈਗੂਲੇਟਰੀ ਤਬਦੀਲੀਆਂ ਕਾਰਨ ਰੱਦ ਹੋਇਆ। ਉਨ੍ਹਾਂ ਆਖਿਆ ਕਿ ਅਸੀਂ ਪੂਰਬੀ ਕੈਨੇਡੀਅਨ ਮੰਡੀਆਂ ਵਿੱਚ ਟੈਂਕਰ ਦਰ ਟੈਂਕਰ ਵਿਦੇਸ਼ੀ ਤੇਲ ਦੇ ਆਉਂਦੇ ਵੇਖ ਰਹੇ ਹਾਂ ਤੇ ਇਹ ਸੱਭ ਲਿਬਰਲ ਸਰਕਾਰ ਦੀ ਮਿਹਰਬਾਨੀ ਸਦਕਾ ਹੋ ਰਿਹਾ ਹੈ। ਮੰਗਲਵਾਰ ਨੂੰ ਸ਼ੀਅਰ ਨੇ ਆਖਿਆ ਕਿ ਕੰਜ਼ਰਵੇਟਿਵ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਪਾਈਪਲਾਈਨ ਦੇ ਪਸਾਰ ਦੇ ਰਾਹ ਵਿੱਚ ਆਏ ਅੜਿੱਕਿਆਂ ਨੂੰ ਖਤਮ ਕਰ ਦੇਵੇਗੀ ਤਾਂ ਕਿ ਕੈਨੇਡੀਅਨ ਤੇਲ ਤੇ ਗੈਸ ਨਵੀਂ ਮਾਰਕਿਟ ਵਿੱਚ ਪਹੁੰਚ ਸਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ