Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਫੀਰ ਨਿੱਕੀ ਹਾਲੇ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

October 10, 2018 08:24 AM

ਵਾਸਿ਼ੰਗਟਨ, 9 ਅਕਤੂਬਰ (ਪੋਸਟ ਬਿਊਰੋ) : ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਫੀਰ ਨਿੱਕੀ ਹਾਲੇ ਵੱਲੋਂ ਮੰਗਲਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ 2018 ਦੇ ਅੰਤ ਵਿੱਚ ਉਹ ਆਪਣੇ ਇਸ ਅਹੁਦੇ ਤੋਂ ਅਸਤੀਫਾ ਦੇ ਦੇਵੇਗੀ। ਰਾਸ਼ਟਰਪਤੀ ਟਰੰਪ ਨੇ ਪਹਿਲਾਂ ਤੋਂ ਹੀ ਇਹ ਵਿਚਾਰ ਵਟਾਂਦਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਹਾਲੇ ਦੀ ਥਾਂ ਕੌਣ ਲਵੇਗਾ?
ਟਰੰਪ ਵੱਲੋਂ ਨਿੱਕੀ ਹਾਲੇ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਦੱਸਿਆ ਕਿ ਹਾਲੇ ਨੇ ਕਈ ਮਹੀਨੇ ਪਹਿਲਾਂ ਹੀ ਇਹ ਦੱਸ ਦਿੱਤਾ ਸੀ ਕਿ ਉਹ ਦੋ ਸਾਲ ਤੋਂ ਵੀ ਘੱਟ ਸਮੇਂ ਲਈ ਇਹ ਸੇਵਾ ਨਿਭਾਉਣੀ ਚਾਹੁੰਦੀ ਹੈ। ਟਰੰਪ ਨੇ ਨਿੱਕੀ ਦੀ ਸਿਫਤ ਕਰਦਿਆਂ ਆਖਿਆ ਕਿ ਜੇ ਉਹ ਟਰੰਪ ਪ੍ਰਸ਼ਾਸਨ ਨਾਲ ਬਣੀ ਰਹਿਣਾ ਚਾਹੁੰਦੀ ਹੈ ਤਾਂ ਉਹ ਆਪਣੀ ਮਰਜ਼ੀ ਦਾ ਕੋਈ ਵੀ ਅਹੁਦਾ ਚੁਣ ਸਕਦੀ ਹੈ। ਪਰ ਹਾਲੇ ਦੇ ਐਲਾਨ ਤੋਂ ਕੁੱਝ ਘੰਟਿਆਂ ਦੇ ਅੰਦਰ ਅੰਦਰ ਹੀ ਟਰੰਪ ਨੇ ਉਨ੍ਹਾਂ ਦੀ ਥਾਂ ਲੈਣ ਵਾਲੇ ਉਮੀਦਵਾਰਾਂ ਬਾਰੇ ਸੋਚ ਵਿਚਾਰ ਸ਼ੁਰੂ ਕਰ ਦਿੱਤਾ। ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਪੰਜ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਇਸ ਵਿੱਚ ਉਨ੍ਹਾਂ ਦੇ ਸਾਬਕਾ ਡਿਪਟੀ ਨੈਸ਼ਨਲ ਸਕਿਊਰਿਟੀ ਸਲਾਹਕਾਰ ਡੀਨਾ ਪਾਵੇਲ ਵੀ ਸ਼ਾਮਲ ਹਨ।
ਵਾੲ੍ਹੀਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਆਖਿਆ ਕਿ ਉਨ੍ਹਾਂ ਨੇ ਇਹ ਵੀ ਸੁਣਿਆ ਹੈ ਕਿ ਉਨ੍ਹਾਂ ਦੀ ਬੇਟੀ ਇਵਾਂਕਾ ਦਾ ਨਾਂ ਵੀ ਇਸ ਅਹੁਦੇ ਲਈ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਵਾਂਕਾ ਇਹ ਜਿ਼ੰਮੇਵਾਰੀ ਬਾਖੂਬੀ ਨਿਭਾਅ ਸਕਦੀ ਹੈ ਪਰ ਉਨ੍ਹਾਂ ਨੂੰ ਪਤਾ ਹੈ ਕਿ ਜੇ ਉਨ੍ਹਾਂ ਉਸ ਨੂੰ ਚੁਣਿਆਂ ਤਾਂ ਉਨ੍ਹਾਂ ਉੱਤੇ ਭਾਈ-ਭਤੀਜਾਵਾਦ ਦਾ ਦੋਸ਼ ਲੱਗੇਗਾ। ਬਾਅਦ ਵਿੱਚ ਇਵਾਂਕਾ ਨੇ ਆਪ ਵੀ ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਦਾ ਖੰਡਨ ਕੀਤਾ।
ਹਾਲੇ ਨੇ ਮੰਗਲਵਾਰ ਨੂੰ ਆਪਣੇ ਪਤੀ ਤੇ ਦੋਵਾਂ ਬੱਚਿਆਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਸ਼ੁਕਰੀਆ ਅਦਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਅਸਤੀਫੇ ਦਾ ਕਾਰਨ ਨਿਜੀ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਰਾਸ਼ਟਰਪਤੀ ਦੇ ਬਹੁਤੇ ਫੈਸਲਿਆਂ ਨਾਲ ਉਹ ਸਹਿਮਤੀ ਰੱਖਦੀ ਹੈ ਪਰ ਉਨ੍ਹਾਂ ਦੀ ਹਰ ਗੱਲ ਉੱਤੇ ਵੀ ਸਹਿਮਤ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਆਖਿਆ ਕਿ ਸਿਆਸਤਦਾਨਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਕਦੋਂ ਆਪਣਾ ਅਹੁਦਾ ਛੱਡਣਾ ਹੈ। ਇਸ ਫੈਸਲੇ ਨਾਲ ਨਿੱਕੀ ਹਾਲੇ ਦੇ ਸਿਆਸੀ ਕਰੀਅਰ ਉੱਤੇ ਵੀ ਸਵਾਲੀਆ ਨਿਸ਼ਾਨ ਲੱਗ ਜਾਵੇਗਾ। ਜਿ਼ਕਰਯੋਗ ਹੈ ਕਿ 46 ਸਾਲਾ ਹਾਲੇ 2011 ਤੋਂ ਲੈ ਕੇ ਉਦੋਂ ਤੱਕ ਸਾਊਥ ਕੈਰੋਲੀਨਾ ਦੀ ਗਵਰਨਰ ਰਹੀ ਜਦੋਂ ਤੱਕ ਟਰੰਪ ਨੇ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਦੇ ਸਫੀਰ ਦੇ ਅਹੁਦੇ ਲਈ ਨਹੀਂ ਚੁਣ ਲਿਆ। ਹਾਲੇ ਨੇ ਆਖਿਆ ਕਿ 2020 ਵਿੱਚ ਦੁਬਾਰਾ ਚੋਣ ਲੜਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ ਪਰ ਉਨ੍ਹਾਂ ਟਰੰਪ ਲਈ ਕੈਂਪੇਨ ਵਿੱਚ ਹਿੱਸਾ ਲੈਣ ਦਾ ਵਾਅਦਾ ਕੀਤਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ