Welcome to Canadian Punjabi Post
Follow us on

21

June 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਪੰਜਾਬ

ਗੁਪਤਵਾਸ ਤੋਂ ਅਚਾਨਕ ਨਿਕਲੇ ਢੀਂਡਸਾ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਚੁੱਕੀ

October 10, 2018 08:32 AM

ਅੰਮ੍ਰਿਤਸਰ, 9 ਅਕਤੂਬਰ, (ਪੋਸਟ ਬਿਊਰੋ)- ਬਾਦਲ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੇ ਬਾਅਦ ਕਈ ਦਿਨ ਗਾਇਬ ਹੋਏ ਰਹੇ ਅਤੇ ਅੱਜ ਅਚਾਨਕ ਸ੍ਰੀ ਹਰਿਮੰਦਰ ਸਾਹਿਬ ਆ ਪਹੁੰਚੇ ਪਾਰਲੀਮੈਂਟ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਅੱਜ ਕੱਲ੍ਹ ਸਮੁੱਚਾ ਸਿੱਖ ਪੰਥ ਕਰਦਾ ਪਿਆ ਹੈ। ਮਾਝਾ ਜ਼ੋਨ ਦੇ ਟਕਸਾਲੀ ਆਗੂ ਅਤੇ ਪਾਰਲੀਮੈਂਟ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਐੱਮ ਪੀ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਸੇਵਾ ਸਿੰਘ ਸੇਖਵਾਂ ਅਤੇ ਮਨਮੋਹਨ ਸਿੰਘ ਸਠਿਆਲਾ ਦੇ ਪਟਿਆਲਾ ਰੈਲੀ ਵਿਚ ਨਾ ਪਹੁੰਚਣ ਤੇ ਮਾਝੇ ਵਿਚਲੇ ਟਕਸਾਲੀ ਆਗੂਆਂ ਦੇ ਬਾਗ਼ੀ ਹੋਣ ਬਾਰੇ ਢੀਂਡਸਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਅੱਜ ਅਚਾਨਕ ਮੱਥਾ ਟੇਕਣ ਆਏ ਢੀਂਡਸਾ ਨੇ ਕਿਹਾ ਕਿ ਹਰ ਪਾਰਟੀ ਆਪਣੇ ਕੀਤੇ ਕੰਮਾਂ ਦਾ ਮੁਲੰਕਣ ਕਰਦੀ ਹੈ, ਇਸ ਲਈ ਅਕਾਲੀ ਦਲ ਨੂੰ ਵੀ ਆਪਣੇ ਅੰਦਰ ਆ ਰਹੇ ਨਿਘਾਰ ਬਾਰੇ ਵਿਚਾਰ ਚਰਚਾ ਤੇ ਮੁਲੰਕਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ, ਪਰ ਵਰਕਰ ਵਜੋਂ ਉਹ ਅੱਜ ਵੀ ਆਪਣੀ ਪਾਰਟੀ ਦੇ ਨਾਲ ਹਨ।
ਇਸ ਦੌਰਾਨ ਬਰਗਾੜੀ ਦੇ ਇਨਸਾਫ਼ ਮੋਰਚੇ ਤੇ ਧਰਨੇ ਬਾਰੇ ਢੀਂਡਸਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਸਾਰਾ ਸਿੱਖ ਪੰਥ ਲੰਮੇ ਸਮੇਂ ਤੋਂ ਕਰ ਰਿਹਾ ਹੈ। ਇਸ ਦੀ ਜਾਂਚ ਲਈ ਅਕਾਲੀ-ਭਾਜਪਾ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਵੀ ਬਣਾਇਆ ਸੀ, ਜਿਸ ਦੇ ਬਾਅਦ ਇਹ ਕੇਸ ਸੀ ਬੀ ਆਈ ਨੂੰ ਦੇ ਦਿੱਤਾ ਗਿਆ ਸੀ। ਕਾਂਗਰਸ ਸਰਕਾਰ ਨੇ ਆਪ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਮਾਮਲਾ ਐੱਸ ਆਈ ਟੀ ਨੂੰ ਸੌਂਪ ਦਿੱਤਾ ਹੈ। ਆਸ ਹੈ ਕਿ ਐੱਸ ਆਈ ਟੀ ਦੀ ਰਿਪੋਰਟ ਵੀ ਛੇਤੀ ਸਾਹਮਣੇ ਆਵੇਗੀ ਅਤੇ ਦੋਸ਼ੀ ਲੋਕਾਂ ਸਾਹਮਣੇ ਆ ਜਾਣਗੇ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਬਾਰੇ ਢੀਂਡਸਾ ਨੇ ਕਿਹਾ ਕਿ ਉਹ ਇਸ ਬਾਰੇ ਇਸ ਵੇਲੇ ਕੁਝ ਨਹੀਂ ਕਹਿ ਸਕਦੇ।

Have something to say? Post your comment