Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕੈਨੇਡੀਅਨ ਫੌਜ ਦੇ ਸੈਕਿੰਡ ਇਨ ਕਮਾਂਡ: ਲੈਫਟੀਨੈਂਟ ਜਨਰਲ ਪਾਲ ਵਿਨਿਕ ਨੇ ਅਚਾਨਕ ਦਿੱਤਾ ਅਸਤੀਫਾ

July 10, 2019 09:45 PM

ਓਟਵਾ, 10 ਜੁਲਾਈ (ਪੋਸਟ ਬਿਊਰੋ) : ਕੈਨੇਡੀਅਨ ਮਿਲਟਰੀ ਦੇ ਸੈਕਿੰਡ ਇਨ ਕਮਾਂਡ ਲੈਫਟੀਨੈਂਟ ਜਨਰਲ ਪਾਲ ਵਿਨਿਕ ਵੱਲੋਂ ਅਚਾਨਕ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਇੱਕ ਨਿਊਜ਼ ਰਲੀਜ਼ ਵਿੱਚ ਵਿਨਿਕ ਨੇ ਆਖਿਆ ਕਿ ਉਨ੍ਹਾਂ ਵੱਲੋਂ ਕੈਨੇਡੀਅਨ ਆਰਮਡ ਫੋਰਸਿਜ਼ ਤੋਂ 38 ਸਾਲ ਦੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਣ ਦਾ ਫੈਸਲਾ ਕੀਤਾ ਗਿਆ ਸੀ। ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਮੈਰੀਐਨੇ ਨਾਲ ਇਹ ਨੌਕਰੀ ਛੱਡ ਕੇ ਪਰਿਵਾਰ ਨਾਲ ਸਮਾਂ ਬਿਤਾਉਣ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਸਨ। ਵਿਨਿਕ ਨੇ ਖੁਦ ਨੂੰ ਵਾਈਸ ਚੀਫ ਥਾਪੇ ਜਾਣ ਲਈ ਜਨਰਲ ਜੌਨਾਥਨ ਵੈਂਸ ਦਾ ਸ਼ੁਕਰੀਆ ਵੀ ਅਦਾ ਕੀਤਾ।
ਜਿ਼ਕਰਯੋਗ ਹੈ ਕਿ ਵਿਨਿਕ ਨੇ ਵਾਈਸ ਐਡਮਿਰਲ ਮਾਰਕ ਨੌਰਮਨ ਤੋਂ 16 ਜੁਲਾਈ, 2018 ਨੂੰ ਵਾਈਸ ਚੀਫ ਦਾ ਚਾਰਜ ਲਿਆ ਸੀ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਨੌਰਮਨ ਨੂੰ ਕਥਿਤ ਤੌਰ ਉੱਤੇ ਸਰਕਾਰੀ ਗੁਪਤ ਦਸਤਾਵੇਜ਼ ਲੀਕ ਕਰਨ ਦੇ ਸਬੰਧ ਵਿੱਚ ਸਸਪੈਂਡ ਕਰ ਦਿੱਤਾ ਗਿਆ ਸੀ। ਨੌਰਮਨ ਨੂੰ ਵਿਸ਼ਵਾਸ ਤੋੜਨ ਲਈ ਚਾਰਜ ਕੀਤਾ ਗਿਆ ਸੀ ਪਰ ਇਸ ਕੇਸ ਵਿੱਚ ਨੌਰਮਨ ਨੂੰ ਮਈ ਵਿੱਚ ਸਟੇਅ ਮਿਲ ਗਈ। ਇਸ ਤੋਂ ਬਾਅਦ ਵੈਂਸ ਨੇ ਆਸ ਪ੍ਰਗਟਾਈ ਸੀ ਕਿ ਨੌਰਮਨ ਸ਼ਾਇਦ ਮਿਲਟਰੀ ਦੇ ਕਿਸੇ ਉੱਚ ਅਹੁਦੇ ਉੱਤੇ ਪਰਤ ਆਉਣਗੇ। ਪਰ ਨੌਰਮਨ ਨੇ ਜੂਨ ਵਿੱਚ ਆਪਣੀ ਰਿਟਾਇਰਮੈਂਟ ਦੇ ਸਬੰਧ ਵਿੱਚ ਐਲਾਨ ਕਰ ਦਿੱਤਾ ਸੀ।
ਇਸ ਦੌਰਾਨ ਵੈਂਸ ਨੇ ਦੇਸ਼ ਲਈ ਅਣਥੱਕ ਯੋਗਦਾਨ ਪਾਉਣ ਤੇ ਦੇਸ਼ ਲਈ ਬਲੀਦਾਨ ਦੇਣ ਵਾਸਤੇ ਵਿਨਿਕ ਦਾ ਧੰਨਵਾਦ ਵੀ ਕੀਤਾ। ਵੈਂਸ ਨੇ ਆਖਿਆ ਕਿ ਉਹ ਕਮਾਲ ਦਾ ਲੀਡਰ ਤੇ ਬਿਹਤਰੀਨ ਦੋਸਤ ਹੈ। ਉਨ੍ਹਾਂ ਆਖਿਆ ਕਿ ਵਿਨਿਕ ਨੂੰ ਲੰਮੇਂ ਸਮੇਂ ਤੱਕ ਚੇਤੇ ਰੱਖਿਆ ਜਾਵੇਗਾ। ਵਿਨਿਕ ਨੇ 1981 ਵਿੱਚ 20ਵੀਂ ਫੀਲਡ ਰੈਜੀਮੈਂਟ ਦੇ ਹਿੱਸੇ ਵਜੋਂ ਫੌਜ ਜੁਆਇਨ ਕੀਤੀ ਸੀ ਤੇ ਉਨ੍ਹਾਂ ਆਪਣੇ ਕਰੀਅਰ ਦੌਰਾਨ ਜਰਮਨੀ, ਕੰਬੋਡੀਆ, ਕੌਂਗੋ ਤੇ ਅਫਗਾਨਿਸਤਾਨ ਨਾਲ ਸੇਵਾਵਾਂ ਨਿਭਾਈਆਂ ਸਨ। ਉਹ 9 ਅਗਸਤ ਨੂੰ ਰਿਟਾਇਰ ਹੋਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ