Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਬੀਸੀ ਵਿੱਚ ਪਾਈਪਲਾਈਨ ਵਿੱਚ ਹੋਏ ਧਮਾਕੇ ਤੋਂ ਬਾਅਦ ਸਥਿਤੀ ਕਾਬੂ ਹੇਠ

October 10, 2018 05:17 PM

ਇਲਾਕਾ ਵਾਸੀਆਂ ਨੂੰ ਘਰ ਪਰਤਣ ਦੀ ਦਿੱਤੀ ਗਈ ਇਜਾਜ਼ਤ

ਪ੍ਰਿੰਸ ਜੌਰਜ, ਬੀਸੀ, 10 ਅਕਤੂਬਰ (ਪੋਸਟ ਬਿਊਰੋ) : ਗੈਸ ਪਾਈਪਲਾਈਨ ਫਟ ਜਾਣ ਕਾਰਨ ਇਲਾਕਾ ਖਾਲੀ ਕਰਵਾਏ ਜਾਣ ਮਗਰੋਂ ਸਥਿਤੀ ਕਾਬੂ ਵਿੱਚ ਆਉਣ ਮਗਰੋਂ ਬੀਸੀ ਦੀ ਉੱਤਰੀ ਕਮਿਊਨਿਟੀ ਦੇ ਮੈਂਬਰਾਂ ਨੂੰ ਵਾਪਿਸ ਆਪਣੇ ਘਰਾਂ ਵਿੱਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਪਾਈਪਲਾਈਨ ਫਟਣ ਕਾਰਨ ਇੱਥੇ ਜ਼ਬਰਦਸਤ ਅੱਗ ਲੱਗ ਗਈ ਸੀ।
ਆਰਸੀਐਮਪੀ ਦਾ ਕਹਿਣਾ ਹੈ ਕਿ ਧਮਾਕਾ ਮੰਗਲਵਾਰ ਸ਼ਾਮੀਂ 5:30 ਵਜੇ ਹੋਇਆ। ਜਿਸ ਕਾਰਨ ਨੇੜੇ ਹੀ ਸਥਿਤ ਲਹਿਦਲੀ ਤੈਨੇਹ ਫਰਸਟ ਨੇਸ਼ਨ ਦੇ 100 ਮੈਂਬਰਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਾਈਪਲਾਈਨ ਪ੍ਰਿੰਸ ਜੌਰਜ ਤੋਂ 15 ਕਿਲੋਮੀਟਰ ਉੱਤਰਪੂਰਬ ਵਿੱਚ ਸਥਿਤ ਸ਼ੈਲੇ, ਬੀਸੀ ਵਿੱਚ ਸੀ। ਪੁਲਿਸ ਨੇ ਆਖਿਆ ਕਿ ਅਹਿਤਿਆਤ ਵਜੋਂ ਕਈ ਕਿਲੋਮੀਟਰ ਤੱਕ ਦਾ ਇਲਾਕਾ ਖਾਲੀ ਕਰਵਾ ਲਿਆ ਗਿਆ ਹੈ। ਪਰ ਹੁਣ ਸਥਾਨਕ ਵਾਸੀਆਂ ਨੂੰ ਘਰ ਪਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਾਈਪਲਾਈਨ ਤੋਂ ਇਲਾਵਾ ਹੋਰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਇਆ। ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਨੈਸ਼ਨਲ ਐਨਰਜੀ ਬੋਰਡ ਦੇ ਬੁਲਾਰੇ ਟੌਮ ਨਿਊਫੈਲਡ ਨੇ ਆਖਿਆ ਕਿ ਅੱਗ ਐਨਬ੍ਰਿੱਜ ਦੇ ਵੈਸਟਕੋਸਟ ਦੀ ਮੇਨਲਾਈਨ ਦੇ ਨਾਲ ਲੱਗੀ। ਵੈਸਟਕੋਸਟ ਟਰਾਂਸਮਿਸ਼ਨ ਸਿਸਟਮ ਵੈਸਟਰਨ ਕੈਨੇਡੀਅਨ ਸੈਡੀਮੈਂਟਰੀ ਬੇਸਿਨ ਵਿੱਚ ਤਿਆਰ ਕੁਦਰਤੀ ਗੈਸ ਨੂੰ ਬੀਸੀ ਤੇ ਇੱਕਦੂਜੇ ਨਾਲ ਜੁੜੀਆਂ ਪਾਈਪਲਾਈਨਜ਼ ਰਾਹੀਂ ਕੈਨੇਡਾ ਦੇ ਹੋਰਨਾਂ ਪ੍ਰੋਵਿੰਸਾਂ ਤੇ ਅਮਰੀਕਾ ਵਿੱਚ ਭੇਜਦਾ ਹੈ। ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ