Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਰਾਸ਼ਟਰ ਵਿਰੋਧੀ ਟਿੱਪਣੀ ਦੀਆਂ ਆਲੋਚਨਾਵਾਂ ਦਾ ਸ਼ਬਾਨਾ ਆਜ਼ਮੀ ਨੇ ਠੋਕਵਾਂ ਜਵਾਬ ਦਿੱਤਾ

July 11, 2019 09:44 AM

ਮੁੰਬਈ, 10 ਜੁਲਾਈ (ਪੋਸਟ ਬਿਊਰੋ)- ਆਪਣੀ ਟਿੱਪਣੀ ਬਾਰੇ ਆਲੋਚਨਾਵਾਂ ਦੀ ਸ਼ਿਕਾਰ ਹੋ ਰਹੀ ਅਭਿਨੇਤਰੀ ਸ਼ਬਾਨਾ ਆਜ਼ਮੀ ਨੇ ਕੱਲ੍ਹ ਆਲੋਚਕਾਂ ਨੂੰ ਜਵਾਬ ਦਿੰਦੇ ਹੋਏ ਧਾਰਮਿਕ ਕੱਟੜਪੰਥੀਆਂ 'ਤੇ ਨਿਸ਼ਾਨਾ ਸੇਧਿਆ। ਉਸ ਦੀ ਇਸ ਟਿੱਪਣੀ ਕਾਰਨੇ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ ਕਿ ਜੇ ਕੋਈ ਸਰਕਾਰ ਦੀ ਆਲੋਚਨਾ ਕਰੇ ਤਾਂ ਉਸ ਨੂੰ ਰਾਸ਼ਟਰ ਵਿਰੋਧੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਛੇ ਜੁਲਾਈ ਨੂੰ ਇੰਦੌਰ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ ਸੀ।
ਸ਼ਬਾਨਾ ਆਜ਼ਮੀ ਨੇ ਆਪਣੀ ਟਿੱਪਣੀ 'ਤੇ ਹੋ ਰਹੇ ਹੰਗਾਮੇ ਉਤੇ ਕਿੰਤੂ ਕਰਦੇ ਹੋਏ ਲਿਖਿਆ, ‘ਮੇਰੀ ਇੱਕ ਟਿੱਪਣੀ ਨੂੰ ਲੈ ਕੇ ਇੰਨਾ ਹੰਗਾਮਾ? ਮੈਨੂੰ ਨਹੀਂ ਪਤਾ ਸੀ ਕਿ ਮੈਂ ਸੱਜੇ ਪੱਖੀਆਂ ਦੀ ਨਜ਼ਰ ਵਿੱਚ ਏਨਾ ਮਹੱਤਵ ਰੱਖਦੀ ਹਾਂ। ਦੀਪਾ ਮਹਿਤਾ ਦੀ ਫਿਲਮ ‘ਵਾਟਰ' ਦੇ ਲਈ ਮੇਰਾ ਸਿਰ ਮੁੰਨਾਉਣ ਉਤੇ ਮੇਰੇ ਖਿਲਾਫ ਮੁਸਲਮ ਕੱਟੜਪੰਥੀਆਂ ਨੇ ਫਤਵਾ ਜਾਰੀ ਕੀਤਾ ਸੀ, ਜਿਸ ਉੱਤੇ ਜਾਵੇਦ ਅਖਤਰ ਦਾ ਜਵਾਬ ਸੀ ‘ਚੁੱਪ ਰਹੋ'। ਸ਼ਾਬਾਨਾ ਨੇ ਕਿਹਾ ਕਿ ਮੈਂ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦੀ ਹਾਂ ਕਿ ਮੇਰੇ ਪਿਤਾ ਕੈਫੀ ਆਜ਼ਮੀ ਨੇ ਉੱਤਰ ਪ੍ਰਦੇਸ਼ ਦੇ ਇੱਕ ਮੰਤਰੀ ਦੇ ਇਸ ਬਿਆਨ ਦੇ ਵਿਰੋਧ ਵਿੱਚ ਕਾਂਗਰਸ ਦੇ ਕੇਂਦਰ ਸਰਕਾਰ ਵੇਲੇ ਆਪਣਾ ਪਦਮਸ੍ਰੀ ਸਨਮਾਨ ਵਾਪਸ ਕੀਤਾ ਸੀ ਕਿ ਉਰਦੂ ਨੂੰ ਦੂਸਰੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਕਰਨ ਵਾਲਿਆਂ ਦਾ ਮੂੰਹ ਕਾਲਾ ਕਰ ਕੇ ਗਧੇ 'ਤੇ ਘੁਮਾਉਣਾ ਚਾਹੀਦਾ ਹੈ।
ਬੀਤੇ ਸ਼ਨੀਵਾਰ ਸ਼ਬਾਨਾ ਆਜ਼ਮੀ ਨੇ ਕਿਸੇ ਰਾਜਨੀਤਕ ਦਲ ਜਾਂ ਵਿਚਾਰਧਾਰਾ ਦਾ ਨਾਂਅ ਲਏ ਬਿਨਾਂ ਕਿਹਾ ਸੀ ਕਿ ਲੋਕਾਂ ਨੂੰ ਰਾਸ਼ਟਰ ਹਿੱਤ ਵਿੱਚ ਆਪਣੇ ਮਨ ਦੀ ਗੱਲ ਕਹਿਣ ਤੋਂ ਡਰਨਾ ਨਹੀਂ ਚਾਹੀਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ