Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਟਰਾਲੀ ਤੇ ਕੈਂਟਰ ਦੀ ਟੱਕਰ ਕਾਰਨ ਦੋ ਜਣਿਆਂ ਦੀ ਮੌਤ

July 11, 2019 09:55 AM

ਖੰਨਾ, 10 ਜੁਲਾਈ (ਪੋਸਟ ਬਿਊਰੋ)- ਜੀ ਟੀ ਰੋਡ ਖੰਨਾ ਵਾਲੇ ਪੁਲ ਉੱਤੇ ਲੋਹੇ ਦੀਆਂ ਪਾਈਪਾਂ ਨਾਲ ਭਰੀ ਟਰਾਲੀ ਅਤੇ ਕੈਂਟਰ ਦੀ ਟੱਕਰ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਕੈਂਟਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਸ਼ਨਾਖਤ ਰਾਕੇਸ਼ ਕੁਮਾਰ (45) ਵਾਸੀ ਸੰਗਤਪੁਰਾ ਅਤੇ ਗੇਜੀ (19) ਵਾਸੀ ਪਾਇਲ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਸੰਦੀਪ ਸਿੰਘ (23) ਵਾਸੀ ਪਾਇਲ ਨੈਸਲੇ ਕੰਪਨੀ ਦਾ ਕੈਂਟਰ ਚਲਾਉਂਦਾ ਅਤੇ ਗੇਜੀ ਉਸ ਨਾਲ ਕਲੀਨਰ ਦਾ ਕੰਮ ਕਰਦਾ ਸੀ। ਕੱਲ੍ਹ ਉਹ ਮੋਹਾਲੀ ਵਿਖੇ ਗੱਡੀ ਖਾਲੀ ਕਰ ਕੇ ਆ ਰਹੇ ਸਨ ਕਿ ਜੀ ਟੀ ਰੋਡ ਡਾਕਘਰ ਖੰਨਾ ਨੇੜੇ ਅੱਗੇ ਜਾਂਦੀ ਲੋਹੇ ਦੇ ਪਾਈਪਾਂ ਨਾਲ ਭਰੀ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਾਈਪਾਂ ਉੱਤੇ ਬੈਠਾ ਮਜ਼ਦੂਰ ਰਾਕੇਸ਼ ਕੁਮਾਰ ਕੈਂਟਰ ਅਤੇ ਲੋਹੇ ਦੀਆਂ ਪਾਈਪਾਂ ਵਿਚਾਲੇ ਪੀਸਿਆ ਗਿਆ। ਓਧਰ ਕੈਂਟਰ ਚਾਲਕ ਤੇ ਕਲੀਨਰ ਵੀ ਬੁਰੀ ਤਰ੍ਹਾਂ ਫਸ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਮੁਸ਼ਕਲ ਨਾਲ ਕੱਢਿਆ। ਇਸ ਦੌਰਾਨ ਕਲੀਨਰ ਗੇਜੀ ਦੀ ਮੌਤ ਹੋ ਗਈ। ਕੈਂਟਰ ਡਰਾਈਵਰ ਸੰਦੀਪ ਦੀ ਨਾਜ਼ੁਕ ਹਾਲਤ ਕਾਰਨ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਭੇਜ ਦਿੱਤਾ ਗਿਆ। ਹਾਦਸੇ ਦੀ ਸੂਚਨਾ ਉੱੇ ਸਿਟੀ ਥਾਣਾ ਦੋ ਤੋਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ