Welcome to Canadian Punjabi Post
Follow us on

31

May 2020
ਭਾਰਤ

ਕਰਨਾਟਕ ਤੋਂ ਬਾਅਦ ਗੋਆ ਵਿੱਚ ਕਾਂਗਰਸ ਪਾਰਟੀ ਦੀ ਜੜ੍ਹ ਹਿੱਲੀ

July 11, 2019 09:59 AM

* ਕਾਂਗਰਸ ਦੇ 15 ਵਿੱਚੋਂ 10 ਵਿਧਾਇਕ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 10 ਜੁਲਾਈ, (ਪੋਸਟ ਬਿਊਰੋ)- ਭਾਰਤ ਦੇ ਦੱਖਣੀ ਰਾਜ ਕਰਨਾਟਕ ਦਾ ਸਿਆਸੀ ਸੰਕਟ ਅਜੇ ਹੱਲ ਕਰਨ ਵਿੱਚ ਕਾਂਗਰਸ ਨੂੰ ਕੋਈ ਆਸ ਨਜ਼ਰ ਨਹੀਂ ਆਈ ਕਿ ਉਸ ਤੋਂ ਬਾਅਦ ਗੁਆਂਢੀ ਰਾਜ ਗੋਆ ਵਿਚ ਇਸ ਪਾਰਟੀ ਨੂੰ ਵੱਡਾ ਝਟਕਾ ਲੱਗ ਗਿਆ ਹੈ। ਗੋਆ ਵਿਚ ਕਾਂਗਰਸ ਦੇ 15 ਵਿਚੋਂ 10 ਵਿਧਾਇਕ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਅਤੇ ਇਸ ਤਰ੍ਹਾਂ 40 ਮੈਂਬਰੀ ਵਿਧਾਨ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 27 ਹੋ ਗਈ ਹੈ।
ਅੱਜ ਬੁੱਧਵਾਰ ਸ਼ਾਮ ਨੂੰ ਗੋਆ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਚੰਦਰਕਾਂਤ ਕੇਵਲੇਕਰ ਨੇ ਅਸੈਂਬਲੀ ਦੇ ਸਪੀਕਰ ਰਾਜੇਸ਼ ਪਟਨੇਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿੱਤੇ ਇੱਕ ਪੱਤਰ ਰਾਹੀਂ ਆਪਣੇ ਨਾਲ ਕਾਂਗਰਸ ਦੇ ਨੌਂ ਹੋਰ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦੀ ਬਾਕਾਇਦਾ ਸੂਚਨਾਦਿੱਤੀ ਹੈ। ਜਦੋਂ ਇਹ ਦਸ ਵਿਧਾਇਕ ਵਿਧਾਨ ਸਭਾ ਭਵਨ ਗਏ ਤਾਂ ਇਸ ਰਾਜ ਦੇ ਭਾਜਪਾ ਨਾਲ ਸੰਬੰਧਤ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਓਥੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ 10 ਵਿਧਾਇਕ ਅੱਜ ਭਾਜਪਾ ਵਿੱਚਸ਼ਾਮਲ ਹੋ ਗਏ ਹਨ ਤੇ ਇਹ ਦਲ-ਬਦਲੀ ਬਿਨਾਂ ਕਿਸੇ ਸ਼ਰਤ ਦੇ ਹੋਈ ਹੈ। ਵਿਰੋਧੀ ਧਿਰ ਦੇ ਅੱਜ ਤੱਕ ਆਗੂ ਰਹੇ ਚੰਦਰਕਾਂਤ ਕੇਵਲੇਕਰ ਨੇ ਇਸ ਅਚਾਨਕ ਦਲਬਦਲੀ ਦਾ ਕਾਰਨ ਦੱਸਣ ਤੋਂ ਨਾਂਹ ਕਰ ਦਿੱਤੀ ਹੈ। ਇਸ ਦੇ ਬਾਅਦ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ ਕੁੱਲ ਪੰਜ ਰਹਿ ਗਈ ਹੈ। ਗੋਆ ਵਿਧਾਨ ਸਭਾ ਵਿੱਚ ਗੋਆ ਫਾਰਵਰਡ ਪਾਰਟੀ ਦੇ ਤਿੰਨ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਦਾ ਇਕ-ਇੱਕਵਿਧਾਇਕ ਅਤੇ ਤਿੰਨ ਆਜ਼ਾਦ ਵਿਧਾਇਕ ਹਨ।

Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਵਿੱਚ ਕੋਰੋਨਾ ਦੇ ਕਾਰਨ ਮੌਤਾਂ ਦੀ ਗਿਣਤੀ ਪੰਜ ਹਜ਼ਾਰ ਨੇੜੇ ਪੁੱਜੀ
ਭਾਰਤ ਵਿੱਚ ਲਾਕਡਾਊਨ 30 ਜੂਨ ਤੱਕ ਵਧਿਆ, ਗ੍ਰਹਿ ਮੰਤਰਾਲੇ ਵੱਲੋਂ ਗਾਈਡ ਲਾਈਨਾਂ ਜਾਰੀ
ਕੋਰੋਨਾ ਨਾਲ ਇੱਕੋ ਦਿਨ ਭਾਰਤ ਵਿੱਚ 194 ਮੌਤਾਂ
ਸੁਪਰੀਮ ਕੋਰਟ ਦਾ ਹੁਕਮ: ਘਰੀਂ ਮੁੜਦੇ ਮਜ਼ਦੂਰਾਂ ਦਾ ਕਿਰਾਇਆ-ਖਾਣਾ ਰਾਜ ਸਰਕਾਰਾਂ ਦੇਣ
ਸੁਪਰੀਮ ਕੋਰਟ ਨੇ ਪੁੱਛਿਆ: ਮੁਫਤ ਜ਼ਮੀਨ ਲੈ ਚੁੱਕੇ ਹਸਪਤਾਲ ਮੁਫਤ ਇਲਾਜ ਕਿਉਂ ਨਹੀਂ ਕਰ ਸਕਦੇ
ਹਾਰਵਰਡ ਦੇ ਮਾਹਰਾਂ ਦੀ ਰਾਏ: ਸਖ਼ਤ ਲਾਕਡਾਊਨ ਹੋਣ ਨਾਲ ਭਾਰਤੀ ਅਰਥ ਵਿਵਸਥਾ ਤਬਾਹ ਹੋ ਜਾਵੇਗੀ
ਐਕਟਰ ਨਵਾਜ਼ੂਦੀਨ ਦੀ ਪਤਨੀ ਨੇ ਤਲਾਕ ਨਾਲ 30 ਕਰੋੜ ਅਤੇ ਯਾਰੀ ਰੋਡ 'ਤੇ ਬੰਗਲਾ ਮੰਗਿਆ
ਸਿਹਤ ਘੁਟਾਲੇ ਕਾਰਨ ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫਾ
ਭਾਰਤ ਵਿੱਚ ਟਿਕ-ਟਾਕ ਤੋਂ ਅੱਕਣ ਲੱਗ ਪਏ ਹਨ ਲੋਕ
ਏਅਰਪੋਰਟ ਉੱਤੇ ਲੱਗੀ ਫੋਰਸ ਦੇ 18 ਜਵਾਨ ਇਨਫੈਕਟਿਡ