Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲਿਬਰਲ ਸਰਕਾਰ ਦੇ ਬੁਲਾਰੇ ਨਹੀਂ ਹਨ ਮੈਕੈਲਮ : ਫਰੀਲੈਂਡ

July 12, 2019 09:23 AM

ਓਟਵਾ, 11 ਜੁਲਾਈ (ਪੋਸਟ ਬਿਊਰੋ): ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਚੀਨ ਵਿੱਚ ਕੈਨੇਡਾ ਦੇ ਸਾਬਕਾ ਸਫੀਰ ਦੀ ਬਿਆਨਬਿਆਜ਼ੀ ਤੋਂ ਟਰੂਡੋ ਸਰਕਾਰ ਨੂੰ ਪਾਸੇ ਹੀ ਰੱਖਣਾ ਚਾਹੁੰਦੀ ਹੈ। ਜਿ਼ਕਰਯੋਗ ਹੈ ਕਿ ਜੌਹਨ ਮੈਕੈਲਮ ਵੱਲੋਂ ਇੱਕ ਦਿਨ ਪਹਿਲਾਂ ਇਹ ਬਿਆਨ ਦਿੱਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਚੀਨੀ ਅਧਿਕਾਰੀਆਂ ਨੂੰ ਇਹ ਸਲਾਹ ਦਿੱਤੀ ਗਈ ਹੈ ਕਿ ਕੈਨੇਡਾ ਖਿਲਾਫ ਲਾਈਆਂ ਜਾਣ ਵਾਲੀਆਂ ਹੋਰ ਪਾਬੰਦੀਆਂ ਨਾਲ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਿੱਚ ਵਿਰੋਧੀ ਕੰਜ਼ਰਵੇਟਿਵ ਧਿਰ ਨੂੰ ਮਦਦ ਮਿਲੇਗੀ।
ਵੀਰਵਾਰ ਨੂੰ ਪੱਤਰਕਾਰਾਂ ਵੱਲੋਂ ਮੈਕੈਲਮ ਦੇ ਇਨ੍ਹਾਂ ਬਿਆਨਾਂ ਬਾਰੇ ਪੁੱਛੇ ਜਾਣ ਉੱਤੇ ਫਰੀਲੈਂਡ ਨੇ ਆਖਿਆ ਕਿ ਕਿਸੇ ਵੀ ਕੈਨੇਡੀਅਨ ਵੱਲੋਂ ਕਿਸੇ ਵਿਦੇਸ਼ੀ ਸਰਕਾਰ ਨੂੰ ਅਜਿਹੀ ਸਲਾਹ ਦੇਣਾ ਕਿ ਉਹ ਕੈਨੇਡਾ ਵਿੱਚ ਚੋਣ ਨਤੀਜਿਆਂ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰ ਸਕਦੇ ਹਨ, ਬਹੁਤ ਹੀ ਅਢੁਕਵਾਂ ਹੈ। ਨਾ ਹੀ ਕਿਸੇ ਕੈਨੇਡੀਅਨ ਨੂੰ ਕਿਸੇ ਵਿਦੇਸ਼ੀ ਸਰਕਾਰ ਨੂੰ ਇਹ ਸਲਾਹ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਸਰਕਾਰ ਲਈ ਦੇਸ਼ ਦੇ ਕਿਹੋ ਜਿਹੇ ਚੋਣ ਨਤੀਜੇ ਕਾਰਗਰ ਰਹਿਣਗੇ।
ਮੈਕੈਲਮ ਬਾਰੇ ਆਪਣੀ ਪ੍ਰਤੀਕਿਰਿਆ ਵਿੱਚ ਫਰੀਲੈਂਡ ਨੇ ਇਹ ਵੀ ਦੱਸਿਆ ਕਿ ਕਿਸੇ ਤਰ੍ਹਾਂ ਚੋਣਾਂ ਵਿੱਚ ਵਿਦੇਸ਼ੀ ਦਖਲ ਨੂੰ ਰੋਕਣ ਲਈ ਲਿਬਰਲ ਸਰਕਾਰ ਕੋਸਿ਼ਸ਼ਾਂ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸੱਭ ਤੋਂ ਪਹਿਲਾਂ ਤਾਂ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ ਮੈਕੈਲਮ ਕੈਨੇਡਾ ਸਰਕਾਰ ਵੱਲੋਂ ਗੱਲ ਨਹੀਂ ਕਰ ਸਕਦੇ। ਫਰੀਲੈਂਡ ਨੇ ਕਾਨਫਰੰਸ ਕਾਲ ਵਿੱਚ ਮੌਜੂਦ ਪੱਤਰਕਾਰਾਂ ਨੂੰ ਇਹ ਵੀ ਚੇਤੇ ਕਰਵਾਇਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਖੁਦ ਮੈਕੈਲਮ ਤੋਂ ਅਸਤੀਫਾ ਮੰਗਿਆ ਗਿਆ ਸੀ। ਫਰੀਲੈਂਡ ਲੰਡਨ ਵਿੱਚ ਸਨ, ਜਿੱਥੇ ਉਨ੍ਹਾਂ ਮੀਡੀਆ ਦੀ ਆਜ਼ਾਦੀ ਉੱਤੇ ਹੋਈ ਗਲੋਬਲ ਕਾਨਫਰੰਸ ਵਿੱਚ ਹਿੱਸਾ ਲਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ