Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਪੰਜ ਸਾਲੀਂ ਸੁਨਹਿਰੀ ਪਰਦੇ 'ਤੇ ਸੈਫ-ਕਰੀਨਾ ਇਕੱਠੇ ਹੋਣਗੇ

July 12, 2019 09:24 AM

ਸੈਫ ਅਲੀ ਖਾਨ ਅਤੇ ਉਸ ਦੀ ਪਤਨੀ ਕਰੀਨਾ ਕਪੂਰ ਇਕ ਵਾਰ ਫਿਰ ਵੱਡੇ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਦੋਵਾਂ ਨੇ ਪੰਜ ਸਾਲ ਪਹਿਲਾਂ ਫਿਲਮ 'ਚ ਇਕੱਠਿਆਂ ਕੰਮ ਕੀਤਾ ਸੀ। ਹਾਲਾਂਕਿ ਸੈਫ ਦੀ ਫਿਲਮ 'ਚ ਕਰੀਨਾ ਇਕ ਸਪੈਸ਼ਲ ਅਪੀਰੀਐਂਸ 'ਚ ਨਜ਼ਰ ਆਏਗੀ। ਉਸ ਦੀ ਜੋੜੀ ਦਰਸ਼ਕਾਂ ਨੂੰ ਸੈਫ ਦੀ ਅਗਲੀ ਫਿਲਮ ‘ਜਵਾਨੀ ਜਾਨੇਮਨ' ਵਿੱਚ ਦਿੱਸੇਗੀ। ਇਸ 'ਚ ਸੈਫ ਦੀ ਬੇਟੀ ਦਾ ਕਿਰਦਾਰ ਪੂਜਾ ਬੇਦੀ ਦੀ ਬੇਟੀ ਆਲੀਆ ਐਫ ਨਿਭਾ ਰਹੀ ਹੈ ਜੋ ਇਸ ਦੀ ਡੈਬਿਊ ਫਿਲਮ ਹੈ।
ਇਸ ਸਾਲ ਰਿਲੀਜ਼ ਹੋਣ ਵਾਲੀ ਇਸ ਫਿਲਮ 'ਚ ਤੱਬੂ ਵੀ ਅਹਿਮ ਰੋਲ 'ਚ ਹੈ। ਸੂਤਰਾਂ ਅਨੁਸਾਰ ਕਰੀਨਾ ਜਲਦੀ ਹੀ ਲੰਡਨ 'ਚ ਇਸ ਫਿਲਮ ਦੀ ਸ਼ੂਟਿੰਗ ਲਈ ਸੈਫ ਅਤੇ ਹੋਰ ਕਾਸਟ ਨੂੰ ਜੁਆਇਨ ਕਰੇਗੀ। ਫਿਲਮ ਦੀ ਸ਼ੂਟਿੰਗ ਲੰਡਨ 'ਚ ਹੋ ਰਹੀ ਹੈ ਤੇ ਕਰੀਨਾ ਵੀ ਬੇਟੇ ਤੈਮੂਰ ਨਾਲ ਲੰਡਨ 'ਚ ਹੀ ਮੌਜੂਦ ਹੈ। ਹੋ ਸਕਦਾ ਹੈ ਕਿ ਕਰੀਨਾ ਫਿਲਮ 'ਚ ਸੈਫ ਦੀ ਐਕਸ ਵਾਈਫ ਜਾਂ ਐਕਸ ਗਰਲਫ੍ਰੈਂਡ ਦਾ ਰੋਲ ਕਰੇ। ਜ਼ਿਕਰ ਯੋਗ ਹੈ ਕਿ ਸੈਫ ਤੇ ਕਰੀਨਾ ਅੱਜ ਤੱਕ ਕਈ ਫਿਲਮਾਂ 'ਚ ਇਕੱਠੇ ਕੰਮ ਕਰ ਚੁੱਕੇ ਹਨ। ਇਸ 'ਚ ‘ਟਸ਼ਨ', ‘ਓਮਕਾਰਾ', ‘ਏਜੰਟ ਵਿਨੋਦ', ‘ਕੁਰਬਾਨ' ਆਦਿ ਸ਼ਾਮਲ ਹਨ। ਦੋਵੇਂ ਪਿਛਲੀ ਵਾਰ 2014 'ਚ ਆਈ ਫਿਲਮ ‘ਹੈਪੀ ਐਂਡਿੰਗ' ਵਿੱਚ ਇਕੱਠੇ ਦਿੱਸੇ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ