Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਏਅਰ ਕੈਨੇਡਾ ਦੇ ਜਹਾਜ਼ ਨੂੰ ਕਰਨੀ ਪਈ ਐਮਰਜੰਸੀ ਲੈਂਡਿੰਗ, 37 ਜ਼ਖ਼ਮੀ

July 12, 2019 09:25 AM

ਹਵਾਈ, 11 ਜੁਲਾਈ (ਪੋਸਟ ਬਿਊਰੋ) : ਆਸਟੇਲੀਆ ਜਾ ਰਹੀ ਏਅਰ ਕੈਨੇਡਾ ਦੀ ਫਲਾਈਟ ਨੂੰ ਜ਼ਬਰਦਸਤ ਟਰਬੂਲੈਂਸ ਵਿੱਚੋਂ ਲੰਘਣ ਕਾਰਨ ਹਵਾਈ ਵਿੱਚ ਐਮਰਜੰਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ।
ਹੋਨੋਲੂਲੂ ਵਿੱਚ ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜਹਾਜ਼ ਵਿੱਚ ਸਵਾਰ 37 ਵਿਅਕਤੀਆਂ ਨੂੰ ਇਸ ਹਾਦਸੇ ਵਿੱਚ ਸੱਟਾਂ ਲੱਗੀਆਂ। ਇਨ੍ਹਾਂ ਵਿੱਚੋਂ ਨੌਂ ਦੀ ਹਾਲਤ ਗੰਭੀਰ ਹੈ। ਫਲਾਈਟ ਦੇ ਅਮਲੇ ਸਮੇਤ ਤੀਹ ਵਿਅਕਤੀਆਂ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ। ਜਹਾਜ਼ ਵਿੱਚ ਸਵਾਰ ਯਾਤਰੀਆਂ ਵੱਲੋਂ ਦੱਸਿਆ ਗਿਆ ਕਿ ਕੁੱਝ ਸੈਕਿੰਡ ਦੀ ਚੇਤਾਵਨੀ ਤੋਂ ਬਾਅਦ ਅਚਾਨਕ ਹੀ ਜਹਾਜ਼ ਹੇਠਾਂ ਡਿੱਗਣ ਲੱਗਿਆ ਤੇ ਯਾਤਰੀ ਤੇ ਅਮਲਾ ਮੈਂਬਰ ਇੱਧਰ ਉੱਧਰ ਤੇ ਛੱਤ ਨਾਲ ਟਕਰਾਉਣ ਲੱਗੇ।
ਏਅਰ ਕੈਨੇਡਾ ਨੇ ਦੱਸਿਆ ਕਿ ਇਹ ਜਹਾਜ਼ ਵੈਨਕੂਵਰ ਤੋਂ ਸਿਡਨੀ ਜਾ ਰਿਹਾ ਸੀ ਜਦੋਂ ਵੀਰਵਾਰ ਸਵੇਰੇ ਹਵਾਈ ਦੇ ਪੱਛਮ ਵੱਲੋਂ ਜ਼ਬਰਦਸਤ ਟਰਬੂਲੈਂਸ ਵਿੱਚ ਫਸ ਗਿਆ। ਫਿਰ ਅਚਾਨਕ ਹੀ ਫਲਾਈਟ ਏਸੀ033 ਹੋਨੋਲੂਲੂ ਦੇ ਡੇਨੀਅਲ ਕੇ ਇਨੋਯੂਏ ਇੰਟਰਨੈਸ਼ਨਲ ਏਅਰਪੋਰਟ ਉੱਤੇ ਰੁਕੀ ਜਿੱਥੇ ਛੇ ਐਂਬੂਲੈਂਸਾਂ ਤੇ 50 ਫਰਸਟ ਰਿਸਪਾਂਡਰਜ਼ ਮੌਕੇ ਉੱਤੇ ਪਹੁੰਚੇ ਹੋਏ ਸਨ। ਜਹਾਜ਼ ਵਿੱਚ ਸਵਾਰ ਯਾਤਰੀ ਮਾਈਕਲ ਬੇਲੇ ਨੇ ਦੱਸਿਆ ਕਿ ਜਦੋਂ ਜਹਾਜ਼ ਟਰਬੂਲੈਂਸ ਵਿੱਚ ਫਸਿਆ ਤਾਂ ਬਹੁਤ ਸਾਰੇ ਲੋਕ ਛੱਤ ਨਾਲ ਜਾ ਟਕਰਾਏ ਤੇ ਉਨ੍ਹਾਂ ਚੀਕਾਂ ਮਾਰਨੀਆਂ ਸੁ਼ਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਟਰਬੂਲੈਂਸ ਵਿੱਚ ਫਸਣ ਤੋਂ ਕੁੱਝ ਸੈਕਿੰਡ ਪਹਿਲਾਂ ਹੀ ਯਾਤਰੀਆਂ ਨੂੰ ਚੇਤਾਵਨੀ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਜਹਾਜ਼ 100 ਫੁੱਟ ਦੇ ਨੇੜੇ ਤੇੜੇ ਹੇਠਾਂ ਡਿੱਗਿਆ ਹੋਵੇਗਾ ਕਿਉਂਕਿ ਸਾਰੇ ਜ਼ੋਰ ਨਾਲ ਉੱਪਰ ਸੀਲਿੰਗ ਨਾਲ ਜਾ ਟਕਰਾਏ। ਬਹੁਤ ਹੀ ਡਰਾਵਣੀ ਘੜੀ ਸੀ। ਯਾਤਰੀਆਂ ਨੇ ਦੱਸਿਆ ਕਿ ਇੰਜ ਲੱਗ ਰਿਹਾ ਸੀ ਜਿਵੇਂ ਜਹਾਜ਼ ਕਰੈਸ਼ ਹੋਣ ਜਾ ਰਿਹਾ ਹੈ। ਹੋਨੋਲੂਲੂ ਐਮਰਜੰਸੀ ਸਰਵਿਸਿਜ਼ ਡਿਪਾਰਟਮੈਂਟ ਦੇ ਡਾਇਰੈਕਟਰ ਜਿੰਮ ਹੋਵੇ ਨੇ ਆਖਿਆ ਕਿ ਇਸ ਘਟਨਾ ਵਿੱਚ ਕਿਸੇ ਦੀ ਜਾਨ ਨਹੀਂ ਗਈ ਜੋ ਕਿ ਚੰਗੀ ਗੱਲ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ