Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਿੱਖਿਆ ਮੰਤਰੀ ਨੇ ਦਸਵੀਂ ਤੇ ਬਾਰ੍ਹਵੀਂ `ਚੋਂ ਅੱਵਲ ਆਏ ਵਿਦਿਆਰਥੀ ਕੀਤੇ ਸਨਮਾਨਿਤ

October 10, 2018 06:27 PM

ਕੁੱਲ 15.50 ਲੱਖ ਦੀ ਇਨਾਮੀ ਰਾਸ਼ੀ ਤਕਸੀਮ, ਅੱਵਲ ਵਿਦਿਆਰਥੀਆਂ ਨੂੰ ਇਕ ਲੱਖ, ਦੂਜੇ ਸਥਾਨ ਵਾਲਿਆਂ ਨੂੰ 75 ਹਜ਼ਾਰ ਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਮਿਲੀ

ਚੰਡੀਗੜ੍ਹ, 10 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਇੱਥੇ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਹਰੇਕ ਸਟਰੀਮ ਵਿੱਚੋਂ ਪਹਿਲੇ ਸਥਾਨ ਉਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਲਈ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਜਿੱਥੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉਥੇ ਉਨ੍ਹਾਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇ ਬੱਚੇ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਮਿਹਨਤ ਕਰਨਗੇ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਅਗਲੇ ਵਰ੍ਹੇ ਤੋਂ ਇਨਾਮ ਰਾਸ਼ੀ ਨੂੰ ਡੇਢ ਗੁਣਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਸਕੂਲ ਦੇ ਪੰਜ ਬੱਚੇ ਪੰਜਾਬ ਦੀ ਮੈਰਿਟ ਵਿੱਚ ਥਾਂ ਬਣਾਉਣਗੇ, ਉਸ ਦੇ ਪ੍ਰਿੰਸੀਪਲ ਨੂੰ ਵੀ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸੋਨੀ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਜੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਥਾਂ ਬਣਾਉਣਾ ਚਾਹੁੰਦੇ ਹਨ ਤਾਂ ਇਸ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ।
ਇਸ ਮੌਕੇ ਬਾਰ੍ਹਵੀਂ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਜਸਨੂਰ ਕੌਰ (ਕਾਮਰਸ), ਪੂਜਾ ਜੋਸ਼ੀ (ਹਿਊਮੈਨਟੀਜ਼), ਵਿਵੇਕ ਰਾਜਪੂਤ (ਸਾਇੰਸ), ਸੰਦੀਪ ਕੌਰ (ਵੋਕੇਸ਼ਨਲ), ਰਾਹੁਲ ਸਿੰਘ (ਕਾਮਰਸ, ਸਪੋਰਟਸ ਸ਼੍ਰੇਣੀ), ਪ੍ਰਾਚੀ ਗੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਪੁਸ਼ਵਿੰਦਰ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਦਮਨਪ੍ਰੀਤ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਸੰਜੋਗ ਕੁਮਾਰ ਕੁਸ਼ਵਾਹਾ (ਸਾਇੰਸ, ਸਪੋਰਟਸ ਸ਼੍ਰੇਣੀ) ਨੂੰ ਇਕ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦੋਂ ਕਿ ਦਸਵੀਂ ਵਿੱਚੋਂ ਅੱਵਲ ਰਹੇ ਗੁਰਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਜਸਮੀਨ ਕੌਰ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੀਆਂ ਤਿੰਨ ਵਿਦਿਆਰਥਣਾਂ ਪੁਨੀਤ ਕੌਰ, ਗੁਰਲੀਨ ਕੌਰ ਤੇ ਕਿਰਨਦੀਪ ਕੌਰ ਨੂੰ 50-50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ। ਦਸਵੀਂ ਦੀ ਸਪੋਰਟਸ ਮੈਰਿਟ ਵਿੱਚੋਂ ਪਹਿਲੇ ਸਥਾਨ ਉਤੇ ਰਹੀ ਸ਼੍ਰੀਆ ਤੇ ਹਰਮਨਜੋਤ ਸਿੰਘ ਨੂੰ ਇਕ-ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਵਿਦਿਆਰਥਣ ਡੌਲੀ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਨੰਬਰ ਉਤੇ ਰਹੀ ਅਮਨਪ੍ਰੀਤ ਕੌਰ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ