Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਿੱਖਸ ਫਾਰ ਜਸਿਟਸ ਦਾ ਗੁਰਪਤਵੰਤ ਪਨੂੰ ਪੰਜਾਬ ਪੁਲਸ ਦੇ ਕੁਝ ਕੇਸਾਂ ਦਾ ਭਗੌੜਾ ਵੀ ਹੈ

July 14, 2019 03:01 AM

ਚੰਡੀਗੜ੍ਹ, 13 ਜੁਲਾਈ (ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ ਪਾਬੰਦੀ ਸ਼ੁਦਾ ਐਲਾਨ ਕੀਤੀ ਸਿਖਸ ਫਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪਨੂੰ ਦੇ ਖਿਲਾਫ ਪੰਜਾਬ ਵਿੱਚ ਕਈ ਕੇਸ ਮੋਹਾਲੀ ਅਤੇ ਬਟਾਲਾ ਵਿੱਚ ਕੇਸ ਦਰਜ ਕੀਤੇ ਹੋਏ ਹਨ। ਬਟਾਲਾ ਪੁਲਸ ਇੱਕ ਕੇਸ ਵਿੱਚ ਪਨੂੰ ਨੂੰ ਅਦਾਲਤ ਤੋਂ ਭਗੌੜਾ ਕਰਾਰ ਦਿਵਾ ਚੁੱਕੀ ਹੈ। ਉਸ ਦੇ ਖਿਲਾਫ ਪੰਜਾਬ 'ਚ ਖਾਲਿਸਤਾਨੀ ਸਰਗਰਮੀਆਂ ਨੂੰ ਹੱਲਾਸ਼ੇਰੀ ਦੇਣ ਅਤੇ ਰੈਫਰੰਡਮ 2020 ਦੇ ਪੋਸਟਰ ਲਵਾਉਣ ਸਣੇ ਕਈ ਦੋਸ਼ਾਂ ਹੇਠ ਕੇਸ ਦਰਜ ਹਨ। ਰੈਫਰੰਡਮ 2020 ਦੇ ਸੰਬੰਧ ਵਿੱਚ ਅਮਰੀਕਾ ਰਹਿੰਦਾ ਪਨੂੰ ਕਈ ਵਾਰ ਪੰਜਾਬ ਦੇ ਮੁੱਖ ਮਤੰਰੀ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਪੁਲਸ ਮੁਖੀ (ਡੀ ਜੀ ਪੀ) ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇ ਚੁੱਕਾ ਹੈ।
ਸਮਝਿਆ ਜਾਂਦਾ ਹੈ ਕਿ ਇਸ ਸੰਸਥਾ ਨਾਲ ਜੁੜੇ ਹੋਏ ਲੋਕ ਸਿੱਖ ਨੌਜਵਾਨਾਂ ਨੂੰ ਗਲਤ ਇਤਿਹਾਸਕ ਹਵਾਲੇ ਦੇ ਕੇ ਭੜਕਾਉਂਦੇ ਹਨ। ਪੰਜਾਬ ਪੁਲਸ ਦੇ ਰਿਕਾਰਡ ਮੁਤਾਬਕ ਗੁਰਪਤਵੰਤ ਸਿੰਘ ਪਨੂੰ ਦੇ ਖਿਲਾਫ ਪਹਿਲਾ ਕੇਸ ਜੂਨ 2017 ਵਿੱਚ ਮੋਹਾਲੀ ਪੁਲਸ ਨੇ ਰਾਇਸ਼ੁਮਾਰੀ 2020 ਬਾਰੇ ਪੰਜਾਬ ਵਿੱਚ ਚਾਲੀ ਥਾਵਾਂ 'ਤੇ ਖਾਲਿਸਤਾਨ ਪੱਖੀ ਪੋਸਟਰ ਲਾਉਣ ਨੂੰ ਲੈ ਕੇ ਦਰਜ ਕੀਤਾ ਸੀ। ਇਸ ਕੇਸ ਵਿੱਚ ਪੰਨੂ ਸਣੇ ਪੰਜ ਅਨਸਰ ਨਾਮਜ਼ਦ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਜਗਦੀਪ ਸਿੰਘ ਤੇ ਜਗਜੀਤ ਸਿੰਘ ਨਿਊ ਯਾਰਕ ਵਿੱਚ ਰਹਿੰਦੇ ਹਨ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੁਲਾਈ 2016 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਤੇ ਅਮਰੀਕਾ ਦੌਰੇ ਉੱਤੇ ਗਏ ਤਾਂ ਉਨ੍ਹਾਂ ਦੇ ਵਿਰੋਧ ਵਿੱਚ ਸਿੱਖਸ ਫਾਰ ਜਸਟਿਸ (ਐੱਸ ਐੱਫ ਜੇ) ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਗੁਰਪਤਵੰਤ ਸਿੰਘ ਪਨੂੰ ਅਤੇ ਦੋ ਹੋਰਨਾਂ ਦੇ ਵਿਰੁੱਧ ਪੰਜਾਬ ਵਿੱਚ ਬਟਾਲਾ ਦੀ ਪੁਲਸ ਨੇ ਅਪ੍ਰੈਲ 2018 ਵਿੱਚ ਰੈਫਰੰਡਮ 2020 ਦੇ ਖਾਲਿਸਤਾਨ ਪੱਖੀ ਪੋਸਟਰ ਲਾਉਣ ਦੇ ਦੋਸ਼ਾਂ ਹੇਠ ਇੱਕ ਹੋਰ ਕੇਸ ਦਰਜ ਕੀਤਾ ਸੀ। ਐੱਸ ਐੱਫ ਜੇ ਦਾ ਨਾਂਅ ਨਿਰੰਕਾਰੀ ਭਵਨ ਰਾਜਾਸਾਂਸੀ (ਅੰਮ੍ਰਿਤਸਰ) ਵਿੱਚ ਪਿਛਲੇ ਸਾਲ ਨਵੰਬਰ ਵਿੱਚ ਹੋਏ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਦੌਰਾਨ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਪਟਿਆਲਾ ਵਿੱਚ ਦੀਵਾਲੀ ਤੋਂ ਪਹਿਲਾਂ ਨੌਜਵਾਨ ਕੋਲੋਂ ਮਿਲੇ ਹੈਂਡ ਗਰਨੇਡ ਦੇ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਐੱਸ ਐੱਫ ਜੇ ਖਿਲਾਫ ਸ਼ੱਕੀ ਸੁਰਾਗ ਮਿਲੇ ਸਨ। ਪਿਛਲੇ ਸਾਲ 2018 ਨਵੰਬਰ ਦੌਰਾਨ ਗੁਰਪਤਵੰਤ ਸਿੰਘ ਪਨੂੰ ਨੂੰ ਪੰਜਾਬ ਪੁਲਸ ਨੇ ਬਟਾਲਾ ਕੇਸ ਦੇ ਸੰਬੰਧ ਵਿੱਚ ਅਦਾਲਤ ਤੋਂ ਭਗੌੜਾ ਕਰਾਰ ਦਿਵਾ ਦਿੱਤਾ ਸੀ। ਪੰਜਾਬ ਸਰਕਾਰ ਨੇ ਸੀ ਬੀ ਆਈ ਨੂੰ ਸਾਰੇ ਕੇਸਾਂ ਦਾ ਚਿੱਠਾ ਸੌਂਪ ਕੇ ਇਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਲਈ ਕਿਹਾ ਸੀ। ਨਾਭਾ ਜੇਲ੍ਹ ਬਰੇਕ ਕਾਂਡ ਦੇ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਸ ਨੇ ਹਾਂਗਕਾਂਗ ਪੁਲਸ ਦੀ ਮਦਦ ਨਾਲ ਜਦੋਂ ਕਾਬੂ ਕੀਤਾ ਤਾਂ ਗੁਰਪਤਵੰਤ ਸਿੰਘ ਪੰਨੂ ਉਥੇ ਵਕੀਲ ਵਜੋਂ ਰੋਮੀ ਦੀ ਮਦਦ ਕਰਨ ਗਿਆ ਸੀ। ਇਸ ਤੋਂ ਬਿਨਾ ਇਸ ਨੇ ਰਾਸ਼ਟਰੀ ਸਿੱਖ ਸੰਗਤ ਪੰਜਾਬ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਪੰਮਾ ਦੀ ਪੁਰਤਗਾਲ ਤੋਂ ਭਾਰਤ ਨੂੰ ਹਵਾਲਗੀ ਦਾ ਵਿਰੋਧ ਕੀਤਾ ਤੇ ਪੁਰਤਗਾਲ ਵਿੱਚ ਜਾ ਕੇ ਉਸ ਦੀ ਮਦਦ ਕੀਤੀ ਸੀ। ਪੰਜਾਬ ਪੁਲਸ ਵੱਲੋਂ ਗੁਰਪਤਵੰਤ ਸਿੰਘ ਪਨੂੰ ਖਿਲਾਫ ਤਿਆਰ ਕੀਤੇ ਡੋਜ਼ੀਅਰ ਮੁਤਾਬਕ ਕੇਂਦਰੀ ਖੁਫੀਆ ਏਜੰਸੀ ਕੋਲ ਪੁਖਤਾ ਤੱਥ ਹਨ ਕਿ ਉਹ ਪਾਕਿਸਤਾਨੀ ਏਜੰਸੀ ਦੇ ਸੰਪਰਕ ਵਿੱਚ ਹੈ। ਪੰਜਾਬ ਪੁਲਸ ਦੀ ਰਿਪੋਰਟ ਅਤੇ ਮਜ਼ਬੂਤ ਦਾਅਵੇ ਉਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਭਾਰਤ ਵਿੱਚ ਪਨੂੰ ਦੀ ਵੈੱਬਸਾਈਟ, ਫੇਸਬੁਕ ਅਕਾਊਂਟ, ਵਟਸਐਪ ਅਤੇ ਟਵਿੱਟਰ ਅਕਾਊਂਟ ਵਗੈਰਾ ਬੰਦ ਕਰਵਾ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ