Welcome to Canadian Punjabi Post
Follow us on

29

March 2024
 
ਭਾਰਤ

ਏ ਡੀ ਸੀ ਬੈਂਕ ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਅਦਾਲਤ ਵਿੱਚ ਪੇਸ਼

July 14, 2019 03:07 AM

ਅਹਿਮਦਾਬਾਦ, 13 ਜੁਲਾਈ (ਪੋਸਟ ਬਿਊਰੋ)- ਅਹਿਮਦਾਬਾਦ ਜ਼ਿਲ੍ਹਾ ਕੋਆਪਰੇਟਿਵ ਬੈਂਕ (ਏ ਡੀ ਸੀ ਬੈਂਕ) ਵਿੱਚ ਦੋ ਸਾਲ ਪਹਿਲਾਂ ਨੋਟਬੰਦੀ ਦੌਰਾਨ ਵੱਡੀ ਪੱਧਰ ਉਤੇ ਰੱਦ ਕੀਤੇ ਗਏ ਨੋਟ ਜਮ੍ਹਾਂ ਕੀਤੇ ਜਾਣ ਬਾਰੇ ਦਿੱਤੇ ਬਿਆਨਾਂ ਦੇ ਕਾਰਨ ਕਾਂਗਰਸ ਨੇਤਾ ਰਾਹੁਲ ਗਾਂਧੀ ਕੱਲ੍ਹ ਗੁਜਰਾਤ ਦੇ ਅਹਿਮਦਾਬਾਦ ਦੀ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ। ਪਿਛਲੇ ਸਾਲ ਅਗਸਤ ਵਿੱਚ ਏ ਡੀ ਸੀ ਬੈਂਕ ਦੇ ਚੇਅਰਮੈਨ ਅਜੈ ਪਟੇਲ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਇਸ ਬੈਂਕ ਦੇ ਡਾਇਰੈਕਟਰਾਂ ਦੇ ਬੋਰਡ ਵਿੱਚ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ। ਉਨ੍ਹਾਂ ਨੇ ਇਸ ਕੇਸ ਵਿੱਚ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੂੰ ਵੀ ਮੁਲਜ਼ਮ ਬਣਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਵੀ ਕੇਸ ਭੁਗਤਣਾ ਪੈਣਾ ਹੈ।
ਕੱਲ੍ਹ ਦੁਪਹਿਰ ਇਥੇ ਸਰਦਾਰ ਵੱਲਭ ਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ਉਤੇ ਪਹੁੰਚੇ ਰਾਹੁਲ ਗਾਂਧੀ ਦੁਪਹਿਰ ਬਾਅਦ ਮੈਟਰੋ ਕੋਰਟ ਕੰਪਲੈਕਸ ਵਿੱਚ ਕੋਰਟ ਨੰਬਰ 13 ਵਿੱਚ ਐਡੀਸ਼ਨਲ ਚੀਫ ਮੈਟਰੋਪਾਲੀਟਨ ਮੈਜਿਸਟਰੇਟ ਸ੍ਰੀਮਤੀ ਨਿਰਾਲੀ ਬੀ ਮੁਨਸ਼ੀ ਦੀ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਅਦਾਲਤ ਵਿੱਚ ਖੁਦ ਨੂੰ ਦੋਸ਼ੀ ਮੰਨਣ ਤੋਂ ਇਨਕਾਰ ਕੀਤਾ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਦੀ ਅਰਜ਼ੀ ਦਿੱਤੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਿਤ ਚਾਵੜਾ ਉਨ੍ਹਾਂ ਦੇ ਜ਼ਮਾਨਤੀ ਬਣੇ। ਰਾਹੁਲ ਗਾਂਧੀ ਨੂੰ 15 ਹਜ਼ਾਰ ਰੁਪਏ ਦੀ ਜ਼ਮਾਨਤ ਰਾਸ਼ੀ ਅਤੇ ਇੰਨੀ ਹੀ ਰਾਸ਼ੀ ਦਾ ਨਿੱਜੀ ਮੁਚੱਲਕਾ ਦੇਣਾ ਪਿਆ। ਅਦਾਲਤ ਨੇ ਲਗਭਗ ਅੱਧੇ ਘੰਟੇ ਦੀ ਕਾਰਵਾਈ ਬਾਅਦ ਸੁਣਵਾਈ ਸੱਤ ਸਤੰਬਰ ਦੀ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਇਸਤਗਾਸਾ ਪੱਖ ਦੇ ਵਕੀਲ ਐੱਸ ਬੀ ਰਾਜੂ ਨੇ ਅਦਾਲਤ ਨੂੰ ਕਿਹਾ ਕਿ ਇਸ ਕੇਸ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਲੈਣੀ ਪਏਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ