Welcome to Canadian Punjabi Post
Follow us on

12

July 2025
 
ਪੰਜਾਬ

ਕੈਪਟਨ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

October 10, 2018 06:54 PM

ਚੰਡੀਗੜ੍ਹ, 10 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ.ਐਨ.ਓ.ਡੀ.ਸੀ.) ਦੇ ਲਗਾਤਾਰ ਸਹਿਯੋਗ ਤੇ ਮਦਦ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕੌਮਾਂਤਰੀ ਸਰਹੱਦ ਤੋਂ ਪਾਰ ਗਿਣੀ-ਮਿੱਥੀ ਸਾਜ਼ਿਸ਼ ਦਾ ਹਿੱਸਾ ਹੈ।
ਅੱਜ ਇੱਥੇ ਯੂ.ਐਨ.ਓ.ਡੀ.ਸੀ.ਵੱਲੋਂ ‘ਅਫ਼ਗਾਨਿਸਤਾਨ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਿਪਟਣ : ਵਿਆਪਕ ਪਹੁੰਚ ਅਪਣਾਉਣ’ ਬਾਰੇ ਤਿੰਨ ਰੋਜ਼ਾ ਖੇਤਰੀ ਵਰਕਸ਼ਾਪ ਦੇ ਉਦਘਾਟਨ ਮੌਕੇ ਆਪਣੇ ਮੁੱਖ ਭਾਸ਼ਨ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਸਿਰਫ਼ ਵਪਾਰਕ ਹਿੱਤਾਂ ਲਈ ਨਹੀਂ ਸਗੋਂ ਇਸ ਤੋਂ ਵੀ ਵੱਧ ਇਕ ਗਹਿਰੀ ਸਾਜ਼ਿਸ਼ ਤਹਿਤ ਸੂਬੇ ਨੂੰ ਵਰਤਿਆ ਜਾ ਰਿਹਾ ਹੈ। ਇਸ ਵਰਕਸ਼ਾਪ ਦਾ ਸੰਚਾਲਨ ਯੂ.ਐਨ.ਓ.ਡੀ.ਸੀ. ਦੇ ਦੱਖਣੀ ਏਸ਼ਿਆ ਦੇ ਖੇਤਰੀ ਦਫ਼ਤਰ ਦੇ ਸਰਗੇ ਕੈਪੀਨੋਸ ਨੇ ਕੀਤਾ।
ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਉਨਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜੋਂ ਉਖਾੜ ਦੇਵੇਗੀ। ਉਨਾਂ ਨੇ ਇਸ ਲਾਹਨਤ ਨਾਲ ਨਿਪਟਣ ਲਈ ਇਕ ਟੀਮ ਦੇ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਯੂ.ਐਨ.ਓ.ਡੀ.ਸੀ. ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਉਨਾਂ ਕਿਹਾ ਕਿ ਯੂ.ਐਨ.ਓ.ਡੀ.ਸੀ. ਨਸ਼ਿਆਂ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਦੀ ਸ਼ਨਾਖ਼ਤ ਕਰਕੇ ਸੂਬੇ ਦੀ ਮਦਦ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀ ਨਸ਼ਿਆਂ ਸਬੰਧੀ ਵਿਸ਼ੇਸ਼ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਨੇ ਮੱਧ ਦਰਜੇ ਦੇ ਨਸ਼ਾ ਤਸਕਰਾਂ ਨੂੰ ਤਾਂ ਨੱਥ ਪਾਉਣ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ ਪਰ ਵੱਡੇ ਤਸਕਰਾਂ ਨੂੰ ਵੀ ਹੱਥ ਪਾਉਣ ਦੀ ਵੀ ਲੋੜ ਹੈ। ਉਨਾਂ ਕਿਹਾ ਕਿ ਇਹ ਸਾਡੀ ਆਪਣੀ ਆਉਣ ਵਾਲੀਆਂ ਪੀੜੀਆਂ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਉਨਾਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਬੰਧੀ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿੱਖ ਕੇ ਸਾਂਝੀ ਰਣਨੀਤੀ ਉਲੀਕਣ ਦੀ ਪੇਸ਼ਕਸ਼ ਕੀਤੀ। ਉਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੱਦੀ ਗਈ ਮੀਟਿੰਗ ਦੌਰਾਨ ਪੰਚਕੂਲਾ ਵਿੱਚ ਇਕ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਉਨਾਂ ਕਿਹਾ ਕਿ ਅਜਿਹੇ ਸਾਂਝੇ ਯਤਨ ਨਸ਼ਿਆਂ ਦੇ ਧੰਦੇ ਨੂੰ ਠੱਲ ਪਾਉਣ ਵਿੱਚ ਸਹਾਈ ਹੋਣਗੇ।
ਨਸਿਆਂ ਦੀ ਸਮੱਸਿਆ ਨੂੰ ਬਹੁਤ ਗੰਭੀਰ ਮੁੱਦਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਪਨਪ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭੰਗ (ਕੁਝ ਹੱਦ ਤੱਕ ਅਫੀਮ) ਦੀ ਰਵਾਇਤੀ ਵਰਤੋਂ ਤੋਂ ਸਿੰਥੈਟਿਕ ਪਦਾਰਥਾਂ ਪ੍ਰਤੀ ਤਬਦੀਲ ਹੋਇਆ ਜੋ ਬਹੁਤ ਖਤਰਨਾਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਮੰਡਵੀ ਤੋਂ ਪੰਜਾਬ ਨੂੰ ਆਉਂਦੀ ਨਸ਼ਿਆਂ ਦੀ ਖੇਪ ਜ਼ਬਤ ਕਰਨ ਨਾਲ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਦਾ ਉਦੇਸ਼ ਕੀਮਤੀ ਮਾਨਵੀ ਸ਼ਕਤੀ ਵਾਲੀ ਭਾਰਤੀ ਫੌਜ ਨੂੰ ਅਸਰਅੰਦਾਜ਼ ਕਰਕੇ ਮੁਲਕ ਦੀ ਰੱਖਿਆ ਨੂੰ ਕਮੋਜ਼ਰ ਕਰਨਾ ਹੈ। ਨੌਜਵਾਨ ਲੜਕੀਆਂ ਦੀਆਂ ਨਸ਼ਾ ਕਰਨ ਸਬੰਧੀ ਫੇਸਬੁੱਕ ਪੋਸਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਸ ਖਤਰਨਾਕ ਰੁਝਾਨ ’ਤੇ ਚਿੰਤਾ ਪ੍ਰਗਟਾਈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਵਾਹ ਲਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਕਾਇਮ ਕੀਤੀ ਵਿਸ਼ੇਸ਼ ਟਾਸਕ ਫੋਰਸ ਨੇ ਅਸਧਾਰਨ ਨਤੀਜੇ ਕੱਢੇ ਹਨ। ਇਕ ਅਪ੍ਰੈਲ, 2017 ਤੋਂ ਲੈ ਕੇ ਐਨ.ਡੀ.ਪੀ.ਐਸ. ਐਕਟ ਤਹਿਤ 21489 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 461 ਕਿਲੋ ਹੈਰੀਇਨ ਬਰਾਮਦ ਕੀਤੀ ਗਈ। ਨਸ਼ਿਆਂ ਦਾ ਸਪਲਾਈ ਲਾਈਨ ਤੋੜਣ ਲਈ ਘੱਟ ਸਮੇਂ ਵਿੱਚ ਠੋਸ ਕਦਮ ਚੁੱਕੇ ਗਏ। ਇਸ ਤੋਂ ਇਲਾਵਾ 14 ਕਿਲੋ ਸਮੈਕ, 134 ਚਰਸ, 1040 ਕਿਲੋ ਅਫੀਮ, 63421 ਭੁੱਕੀ, 676 ਭੰਗ, 9 ਕਿਲੋ ਆਈਸ, 3369 ਗਾਂਜਾ, 225 ਕਿਲੋ ਨਸ਼ੀਲਾ ਪਾੳੂਡਰ, 8950421 ਗੋਲੀਆਂ/ਕੈਪਸੂਲ ਅਤੇ 76114 ਟੀਕੇ ਬਰਾਮਦ ਕੀਤੇ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਰਾਮਦਗੀ ਤੋਂ ਸਿੱਧ ਹੁੰਦਾ ਹੈ ਕਿ ਵੱਡੇ ਪੱਧਰ ’ਤੇ ਪੈਸਾ ਇਸ ਕਾਰੋਬਾਰ ਵਿੱਚ ਸ਼ਾਮਲ ਹੈ। ਇੱਥੋਂ ਤੱਕ ਇਸ ਸਾਜ਼ਿਸ਼ ਲਈ ਬੀ.ਐਸ. ਐਫ. ਦਾ ਕਾਂਸਟੇਬਲ ਵੀ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਪਹਿਲਾਂ ਕੈਪੀਨੋਸ ਨੇ ਕਿਹਾ ਕਿ ਯੂ.ਐਨ.ਓ.ਡੀ.ਸੀ. ਅਪਰਾਧ ਦੀ ਰੋਕਥਾਮ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਭਾਰਤ ਦੇ ਆਲੇ-ਦੁਆਲੇ ਦੇ ਵੱਖ-ਵੱਖ ਦੇਸ਼ਾਂ ਵਿੱਚ ਕੰਮ ਕਰ ਰਿਹਾ ਹੈ। ਇਸੇ ਲੜੀ ਤਹਿਤ ਖਿੱਤੇ ’ਚ ਇਹ ਪਹਿਲੀ ਅਜਿਹੀ ਵਰਕਸ਼ਾਪ ਹੈ। ‘ਅਫਗਾਨਿਸਤਾਨ ਅਫੀਮ ਸਰਵੇ-2017’ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨਾਂ ਦੱਸਿਆ ਕਿ ਸਾਲ 2017 ਵਿੱਚ ਅਫਗਾਨਿਸਤਾਨ ਵਿੱਚ ਅਫੀਮ ਦੀ ਖੇਤੀ ਹੇਠਲਾ ਰਕਬਾ ਅਤੇ ਇਸ ਦਾ ਉਤਪਾਦਨ ਉੱਚੇ ਰਿਕਾਰਡ ’ਤੇ ਪਹੁੰਚਿਆ ਹੈ। ਇਸ ਇਲਾਕੇ ਵਿੱਚ ਅਫੀਮ ਦੀ ਖੇਤੀ ਸਾਲ 2016 ਵਿੱਚ ਅਨੁਮਾਨਤ 201,000 ਹੈਕਟੇਅਰ ਤੋਂ ਵਧ ਕੇ 328,000 ਤੱਕ ਪਹੰੁਚੀ ਹੈ। ਰਿਪੋਰਟ ਮੁਤਾਬਕ ਹਰੇਕ ਸਾਲ ਅਫਗਾਨਿਸਤਾਨ ਵਿੱਚ ਹਜ਼ਾਰਾਂ ਟਨ ਅਫੀਮ ਦੀ ਪੈਦਾਵਾਰ ਹੁੰਦੀ ਹੈ ਅਤੇ ਇਸ ਨੂੰ ਹੈਰੋਇਨ ਵਿੱਚ ਬਦਲ ਕੇ ਦੁਨੀਆ ਭਰ ਵਿੱਚ ਪਹੁੰਚਾਈ ਜਾਂਦੀ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿੱਤੀ ਸਲਾਹਕਾਰ ਵੀ.ਕੇ. ਗਰਗ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਡੀ.ਜੀ.ਪੀ. ਸੁਰੇਸ਼ ਅਰੋੜਾ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਮੁਹੰਮਦ ਮੁਸਤਫਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਹਰਪ੍ਰੀਤ ਸਿੰਘ ਸਿੱਧੂ, ਏ.ਡੀ.ਜੀ.ਪੀ. ਕਮਿੳੂਨਿਟੀ ਪੁਲੀਸਿੰਗ ਈਸ਼ਵਰ ਸਿੰਘ, ਐਸ.ਟੀ.ਐਫ. ਦੇ ਆਈ.ਜੀ. ਆਰ.ਕੇ. ਜੈਸਵਾਲ ਅਤੇ ਪ੍ਰਮੋਦ ਬਾਨ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ