Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਲੜਕੀ ਨੇ ਨਕਲੀ ਬੰਦੂਕ ਦਿਖਾਈ ਤਾਂ ਪੁਲਸ ਨੇ ਗੋਲੀ ਮਾਰ ਦਿੱਤੀ

July 15, 2019 11:21 AM

ਲਾਸ ਏਂਜਲਸ, 14 ਜੁਲਾਈ (ਪੋਸਟ ਬਿਊਰੋ)- ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਪੁਲਸ ਅਫਸਰ ਨੇ 13 ਸਾਲ ਦੀ ਲੜਕੀ ਹੱਨਾ ਵਿਲੀਅਮਜ਼ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ। ਹੱਨਾ ਨੇ ਨਕਲੀ ਬੰਦੂਕ ਨਾਲ ਅਧਿਕਾਰੀ 'ਤੇ ਨਿਸ਼ਾਨਾ ਸੇਧਿਆ ਸੀ। ਅਧਿਕਾਰੀ ਨੇ ਉਸ ਨੂੰ ਅਸਲੀ ਬੰਦੂਕ ਮੰਨ ਕੇ ਗੋਲੀ ਚਲਾ ਦਿੱਤੀ। ਇਸ ਘਟਨਾ ਵਿੱਚ ਲੜਕੀ ਦੀ ਮੌਤ ਹੋ ਗਈ। ਘਟਨਾ ਨਾਲ ਜੁੜੀ ਵੀਡੀਓ ਫੁਲਰਟਨ ਪੁਲਸ ਵਿਭਾਗ ਨੇ ਜਾਰੀ ਕੀਤੀ ਹੈ।
ਪਤਾ ਲੱਗਾ ਹੈ ਕਿ ਪੰਜ ਜੁਲਾਈ ਨੂੰ ਹੋਈ ਇਸ ਘਟਨਾ ਦੀ ਵੀਡੀਓ ਵਿੱਚ ਸਾਫ ਨਜ਼ਰ ਆਇਆ ਕਿ ਕਿਸ ਤਰ੍ਹਾਂ ਗੋਲੀ ਲੱਗਣ ਦੇ ਬਾਅਦ ਹੱਨਾ ਮਦਦ ਮੰਗ ਰਹੀ ਸੀ। ਉਸ ਦੇ ਹੱਥ ਵਿੱਚ ਨਕਲੀ ਬੰਦੂਕ ਵੀ ਸੀ। ਪੁਲਸ ਵੱਲੋਂ ਜਾਰੀ ਕੀਤੇ ਵੀਡੀਓ ਦੇ ਨਾਲ ਆਡੀਓ ਜਾਰੀ ਕੀਤਾ ਹੈ, ਜਿਸ ਵਿੱਚ ਪਿਤਾ ਬੇਂਸਨ ਵਿਲੀਅਮਜ਼ ਬੇਟੀ ਦੇ ਲਾਪਤਾ ਹੋਣ ਦੇ ਨੱਬੇ ਮਿੰਟ ਬਾਅਦ ਰਿਪੋਰਟ ਦਰਜ ਕਰਾਉਣ ਗਏ ਸਨ। ਵਿਲੀਅਮਜ਼ ਦੇ ਮੁਤਾਬਕ ਉਹ ਘਬਰਾਏ ਹੋਏ ਸਨ। ਉਨ੍ਹਾਂ ਨੂੰ ਡਰ ਸੀ ਕਿ ਉਨ੍ਹਾਂ ਦੀ ਬੇਟੀ ਖੁਦ ਨੂੰ ਕੋਈ ਨੁਕਸਾਨ ਨਾ ਪਹੁੰਚਾ ਲਵੇ, ਕਿਉਂਕਿ ਉਹ ਡਿਪਰੈਸ਼ਨ 'ਚ ਸੀ। ਪੁਲਸ ਮੁਤਾਬਕ ਹੱਨਾ ਦੀਆਂ ਹਰਕਤਾਂ ਅਪਰਾਧੀਆਂ ਵਰਗੀਆਂ ਸਨ। ਇਸ ਤੋਂ ਪੁਲਸ ਨੂੰ ਗਲਤੀ ਹੋ ਗਈ ਅਤੇ ਇਹ ਘਟਨਾ ਵਾਪਰੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ