Welcome to Canadian Punjabi Post
Follow us on

14

December 2018
ਬ੍ਰੈਕਿੰਗ ਖ਼ਬਰਾਂ :
ਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ ਹੁਣ ਓਨਟਾਰੀਓ ਵਿੱਚ ਸਿੱਖ ਹੈਲਮਟ ਤੋਂ ਬਿਨਾਂ ਚਲਾ ਸਕਣਗੇ ਮੋਟਰਸਾਈਕਲ!ਮਨਜੀਤ ਸਿੰਘ ਜੀਕੇ ਵੱਲੋਂ ਵੱਡਾ ਧਮਾਕਾ: ਦਿੱਲੀ ਗੁਰਦਵਾਰਾ ਕਮੇਟੀ ਦੀ ਪ੍ਰਧਾਨਗੀ ਛੱਡੀ
ਪੰਜਾਬ

ਪਿੰਗਲਵਾੜੇ ਵੱਲੋਂ ਕੀਤੀ ਜਾਂਦੀ ਨਿਸਵਾਰਥ ਸੇਵਾ ਤੋਂ ਕਾਫੀ ਪ੍ਰਭਾਵਿਤ ਹੋਏ ਸ਼ੀਅਰ

October 10, 2018 09:42 PM

ਅੰਮ੍ਰਿਤਸਰ, 10 ਅਕਤੂਬਰ (ਪੋਸਟ ਬਿਊਰੋ) : ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਤੇ ਮੁੱਖ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਵੱਲੋਂ ਪਤਨੀ ਜਿੱਲ ਸ਼ੀਅਰ ਸਮੇਤ ਅੱਜ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਮਾਨਾਵਾਲਾ ਬ੍ਰਾਂਚ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉੱਤੇ ਉਨ੍ਹਾਂ ਨਾਲ ਹਾਊਸ ਆਫ ਕਾਮਨਜ਼ ਕੈਨੇਡਾ ਦੇ ਫੈਡਰਲ ਮੈਂਬਰ ਬੌਬ ਸਰੋਆ ਵੀ ਮੌਜੂਦ ਸਨ।
ਸ਼ੀਅਰ ਦੇ ਪਹੁੰਚਣ ਉੱਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਪ੍ਰੈਜ਼ੀਡੈਂਟ ਡਾ. ਇੰਦਰਜੀਤ ਕੌਰ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਪਿੰਗਲਵਾੜਾ ਦੀਆਂ ਗਤੀਵਿਧੀਆਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਦੀਆਂ ਸੱਤ ਵੱਖ ਵੱਖ ਬ੍ਰਾਂਚਾ ਵਿੱਚ 1800 ਬੇਸਹਾਰਾ, ਯਤੀਮ, ਇੱਕਲੇ ਛੱਡੇ ਗਏ, ਮਾਨਸਿਕ ਤੌਰ ਉੱਤੇ ਕਮਜ਼ੋਰ ਬੱਚਿਆਂ, ਪੁਰਸ਼ਾਂ, ਔਰਤਾਂ ਤੇ ਬਜ਼ੁਰਗਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਪੰਜ ਵਿੱਦਿਅਕ ਸੰਸਥਾਵਾਂ ਵੀ ਚਲਾ ਰਿਹਾ ਹੈ ਜਿੱਥੇ 1800 ਬੱਚਿਆਂ ਨੂੰ ਬਿਨਾਂ ਕਿਸੇ ਫੀਸ ਦੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫਤ ਵਿੱਚ ਕਿਤਾਬਾਂ, ਬੈਗ ਤੇ ਹੋਰ ਸਟੇਸ਼ਨਰੀ ਦੇ ਨਾਲ ਨਾਲ ਟਰਾਂਸਪੋਰਟ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸਕੂਲਾਂ ਦਾ ਸਾਰਾ ਖਰਚਾ ਵੀ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ, ਕੈਨੇਡਾ ਵੱਲੋਂ ਵੰਡਾਇਆ ਜਾਂਦਾ ਹੈ।

 
ਪੰਜਾਬੀ ਪੋਸਟ ਦੇ ਪੱਤਰਕਾਰਾਂ ਨਾਲ ਉਚੇਚੇ ਤੌਰ ਉੱਤੇ ਗੱਲਬਾਤ ਕਰਦਿਆਂ ਸ਼ੀਅਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦਾ ਦੌਰਾ ਕਰਦੇ ਸਮੇਂ ਉਨ੍ਹਾਂ ਮਹਿਸੂਸ ਕੀਤਾ ਕਿ ਪੰਜਾਬ ਵਿੱਚ ਗਰੀਬੀ ਜਾਂ ਅਪਾਹਜਤਾ ਨਾਲ ਪ੍ਰਭਾਵਿਤ ਬੱਚਿਆਂ ਤੇ ਪਰਿਵਾਰਾਂ ਦੀ ਮਦਦ ਕਰਕੇ ਇਹ ਸੁਸਾਇਟੀ ਕਿੰਨਾ ਚੰਗਾ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਦੀ ਸਾਂਭ ਸੰਭਾਲ ਇੱਥੇ ਰਹਿਣ ਵਾਲਿਆਂ ਦੀ ਕੀਤੀ ਜਾਂਦੀ ਹੈ ਉਹ ਵੇਖ ਕੇ ਵੀ ਬਹੁਤ ਚੰਗਾ ਲੱਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬਣਾਉਟੀ ਅੰਗ ਬਣਾਉਣ ਵਾਲੇ ਸੈਂਟਰ, ਚਿਲਡਰਨ ਵਾਰਡ, ਸਪੈਸ਼ਲ ਸਕੂਲ ਤੇ ਡੈੱਫ ਸਕੂਲ ਦਾ ਦੌਰਾ ਵੀ ਕੀਤਾ ਗਿਆ ਤੇ ਉੱਥੇ ਰਹਿਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਆਖਿਆ ਕਿ ਮਨੁੱਖਤਾ ਪ੍ਰਤੀ ਜਿਸ ਤਰ੍ਹਾਂ ਪਿੰਗਲਵਾੜੇ ਦੀ ਟੀਮ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਉਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਡਾ. ਇੰਦਰਜੀਤ ਕੌਰ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ ਤੇ ਆਖਿਆ ਕਿ ਉਹ ਆਸ ਕਰਦੇ ਹਨ ਕਿ ਆਪਣ ਇਸ ਨੇਕ ਕੰਮ ਲਈ ਪਿੰਗਲਵਾੜਾ ਪੂਰੀ ਦੁਨੀਆ ਵਿੱਚ ਜਾਣਿਆ ਜਾਵੇ।
ਇਸ ਦੌਰਾਨ ਸ਼ੀਅਰ ਨੇ ਆਖਿਆ ਕਿ ਉਨ੍ਹਾਂ ਨੂੰ ਅਫਗਾਨਿਸਤਾਨ ਵਿਚਲੇ ਘੱਟ ਗਿਣਤੀ ਸਿੱਖ ਤੇ ਹਿੰਦੂ ਰਫਿਊਜੀਆਂ ਨਾਲ ਮੁਲਾਕਾਤ ਕਰਨ ਦਾ ਵੀ ਮੌਕਾ ਮਿਲਿਆ। ਅਫਗਾਨਿਸਤਾਨ ਵਿੱਚ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਬਾਰੇ ਵੀ ਉਨ੍ਹਾਂ ਸਾਨੂੰ ਵਿਸਥਾਰ ਨਾਲ ਦੱਸਿਆ। ਸ਼ੀਅਰ ਨੇ ਦੱਸਿਆ ਕਿ ਇਹ ਪਰਿਵਾਰ ਅਫਗਾਨਿਸਤਾਨ ਤੋਂ ਨਵੀਂ ਦਿੱਲੀ ਆਏ ਹਨ। ਉਨ੍ਹਾਂ ਨੂੰ ਰਫਿਊਜੀਆਂ ਸਬੰਧੀ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਵੱਲੋਂ ਰਫਿਊਜੀਆਂ ਦਾ ਦਰਜਾ ਦਿੱਤਾ ਗਿਆ ਹੈ। ਇਸ ਦੌਰਾਨ ਮਨਮੀਤ ਸਿੰਘ ਭੁੱਲਰ ਚੈਰੀਟੇਬਲ ਫਾਊਂਡੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਪ੍ਰਾਈਵੇਟ ਸਪਾਂਸਰਸਿ਼ਪ ਜ਼ਰੀਏ ਕੈਨੇਡਾ ਲਿਜਾਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
ਸ਼ੀਅਰ ਨੇ ਆਖਿਆ ਕਿ ਇਨ੍ਹਾਂ ਵੱਲੋਂ ਦੱਸੀਆਂ ਗਈਆਂ ਕਹਾਣੀਆਂ ਦਿਲ ਦਹਿਲਾ ਦੇਣ ਵਾਲੀਆਂ ਸਨ ਤੇ ਤਸਵੀਰਾਂ ਅਜਿਹੀਆਂ ਸਨ ਜਿਹੜੀਆਂ ਵੇਖੀਆਂ ਨਹੀਂ ਜਾ ਸਕਦੀਆਂ। ਉਨ੍ਹਾਂ ਨੂੰ ਅਫਗਾਨਿਸਤਾਨ ਵਿੱਚ ਆਪਣੇ ਧਰਮ ਦੀ ਪਾਲਣਾ ਕਰਨ ਦਾ ਅਧਿਕਾਰ ਵੀ ਨਹੀਂ ਸੀ ਤੇ ਨਾ ਹੀ ਮੁੱਢਲੀ ਮੈਡੀਕਲ ਸਹਾਇਤਾ ਹੀ ਮੁਹੱਈਆ ਕਰਵਾਈ ਜਾਂਦੀ ਸੀ, ਮਾਂਵਾਂ ਤੇ ਭੈਣਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਸੀ, ਕਈਆਂ ਨੂੰ ਤਾਂ ਖਤਮ ਹੀ ਕਰ ਦਿੱਤਾ ਗਿਆ।
ਸ਼ੀਅਰ ਨੇ ਆਖਿਆ ਕਿ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਇਸ ਮੁੱਦੇ ਉੱਤੇ ਕੈਨੇਡਾ ਵਿੱਚ ਵੀ ਸਿੱਖ ਤੇ ਹਿੰਦੂ ਕਮਿਊਨਿਟੀ ਮੈਂਬਰਜ਼ ਨਾਲ ਮੁਲਾਕਾਤ ਕਰ ਚੁੱਕੀ ਹੈ। ਇਸ ਮਾਮਲੇ ਵਿੱਚ ਟਰੂਡੋ ਸਰਕਾਰ ਵੱਲੋਂ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ ਪਰ ਅਜੇ ਤੱਕ ਇਸ ਪਾਸੇ ਲਿਬਰਲਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਨੂੰ ਇਸ ਉੱਤੇ ਫੌਰੀ ਕਾਰਵਾਈ ਚਾਹੀਦੀ ਹੈ। ਇਹ ਕੋਈ ਤੇਰਾ ਮੇਰਾ ਮੁੱਦਾ ਨਹੀਂ ਹੈ ਸਗੋਂ ਮਨੁੱਖਤਾ ਨਾਲ ਸਬੰਧਤ ਸਾਂਝਾ ਮੁੱਦਾ ਹੈ। ਇੱਥੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕੈਨੇਡਾ ਦੇ ਕੰਜ਼ਰਵੇਟਿਵ ਹਮੇਸ਼ਾਂ ਆਪਣੀਆਂ ਮਨੁੱਖਤਾਵਾਦੀ ਕਦਰਾਂ ਕੀਮਤਾਂ ਉੱਤੇ ਪਹਿਰਾ ਦਿੰਦੇ ਰਹਿਣਗੇ ਤੇ ਕੌਮਾਂਤਰੀ ਪੱਧਰ ਉੱਤੇ ਵੀ ਅਜਿਹੇ ਮੁੱਦੇ ਉਠਾਉਂਦੇ ਰਹਿਣਗੇ। 

Have something to say? Post your comment
 
ਹੋਰ ਪੰਜਾਬ ਖ਼ਬਰਾਂ
ਕਪਿਲ-ਗਿੰਨੀ ਦਾ ਵਿਆਹ ਸ਼ਾਹੀ ਅੰਦਾਜ਼ ਵਿੱਚ ਹੋਇਆ
ਜਗਪ੍ਰੀਤ ਜੱਗੀ ਕਤਲ ਕੇਸ ਦੀ ਜਾਂਚ ਹਾਈ ਕੋਰਟ ਨੇ ਸੀ ਬੀ ਆਈ ਨੂੰ ਸੌਂਪੀ
ਗੈਂਗਸਟਰ ਤੋਂ ਫੜੀ ਕਾਰ ਗਾਇਬ ਹੋਣ ਲਈ ਸਾਬਕਾ ਇੰਸਪੈਕਟਰ ਉੱਤੇ ਕੇਸ ਦਰਜ
ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇ ਜੇ ਸਿੰਘ ਵੱਲੋਂ ਅਕਾਲੀ ਦਲ ਤੋਂ ਅਸਤੀਫਾ
ਰਾਫੇਲ ਹਵਾਈ ਜਹਾਜ਼ ਦਾ ਮਾਡਲ ਲੈ ਕੇ ਪਾਰਲੀਮੈਂਟ ਭਵਨ ਜਾ ਪਹੁੰਚੇ ਸੁਨੀਲ ਜਾਖੜ
ਸੁਖਬੀਰ ਬਾਦਲ ਨੇ ਕਿਹਾ: ਅਮਰਿੰਦਰ ਸਿੰਘ ਕਰਤਾਰਪੁਰ ਦੇ ਲਾਂਘੇ ਵਿੱਚ ਰੁਕਾਵਟ ਤੋਂ ਗੁਰੇਜ਼ ਕਰਨ
ਕੋਲਿਆਂਵਾਲੀ ਦਾ ਤਾਲਾਬੰਦ ਘਰ ਖੁੱਲ੍ਹਵਾ ਕੇ ਬਾਦਲ ਵੱਲੋਂ ਵਰਕਰਾਂ ਨਾਲ ਚੋਣ ਮੀਟਿੰਗ
ਪਿਓ-ਪੁੱਤਰ ਮਿਲਣ ਵਾਂਗ ਬਣ ਗਈ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਮੁਲਾਕਾਤ
ਪ੍ਰਧਾਨ ਮੰਤਰੀ ਮੋਦੀ ਦੀ ਨੀਤ ਠੀਕ ਪਰ ਨੀਤੀ ਮਾੜੀ: ਚੰਦੂਮਾਜਰਾ
ਬਿਆਸ ਪਿੰਡ ਵਿੱਚ ਨਵ-ਜੰਮੀ ਬੱਚੀ ਨੂੰ ਬਿਨਾਂ ਕੱਪੜਿਆਂ ਦੇ ਠੰਢ ਵਿੱਚ ਖਾਲੀ ਪਲਾਟ ਵਿੱਚ ਸੁੱਟਿਆ