Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

‘ਸੱਤੇ ਪੇ ਸੱਤਾ’ ਦੇ ਰੀਮੇਕ ਵਿੱਚ ਹੋਣਗੇ ਰਿਤਿਕ ਰੋਸ਼ਨ

July 15, 2019 11:26 AM

ਪਿਛਲੇ ਕਾਫੀ ਸਮੇਂ ਤੋਂ ਸਾਲ 1982 ਵਿੱਚ ਰਿਲੀਜ਼ ਹੋਈ ਮਲਟੀ ਸਟਾਰਰ ਫਿਲਮ ‘ਸੱਤੇ ਪੇ ਸੱਤਾ’ ਦੀ ਰੀਮੇਕ ਨੂੰ ਲੈ ਕੇ ਕਈ ਖਬਰਾਂ ਆਈਆਂ ਹਨ। ਇਸ ਵਿੱਚ ਅਮਿਤਾਭ ਬੱਚਨ ਦਾ ਰੋਲ ਕੌਣ ਨਿਭਾਉਣ ਵਾਲੇ ਹਨ, ਇਸ ਬਾਰੇ ਕਈ ਨਾਂਅ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਸ਼ਾਹਰੁਖ ਖਾਨ ਦਾ ਨਾਂਅ ਵੀ ਸ਼ਾਮਲ ਸੀ। ਫਰਾਹ ਖਾਨ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਇਸ ਫਿਲਮ ਬਾਰੇ ਜਿਹੜੀ ਤਾਜ਼ਾ ਖਬਰ ਆਈ ਹੈ, ਉਹ ਰਿਤਿਕ ਰੋਸ਼ਨ ਦੇ ਪ੍ਰਸ਼ੰਸਕਾਂ ਨੂੰ ਖੁਸ਼ ਕਰੇਗੀ।
ਫਿਲਮ ਦੇ ਕਰੀਬੀ ਸੂਤਰ ਨੇ ਦੱਸਿਆ, ‘ਸੱਤੇ ਪੇ ਸੱਤਾ’ ਦੀ ਰੀਮੇਕ ਫਿਲਮ ਨੂੰ ਰਿਤਿਕ ਰੋਸ਼ਨ ਨੇ ਸਾਈਨ ਕਰ ਲਿਆ ਹੈ। ਉਹ ਇਸ ਵਿੱਚ ਮੁੱਖ ਕਿਰਦਾਰ ਨਿਭਾਉਣਗੇ। ‘ਸੁਪਰ 30’ ਫਿਲਮ ਦੀ ਪ੍ਰਮੋਸ਼ਨ ਵਿੱਚ ਮਸ਼ਰੂਫ ਰਿਤਿਕ ਲਈ ਇਹ ਦੂਜਾ ਮੌਕਾ ਹੋਵੇਗਾ, ਜਦੋਂ ਉਹ ਅਮਿਤਾਭ ਬੱਚਨ ਵਾਲੀ ਫਿਲਮ ਦੇ ਰੀਮੇਕ ਦਾ ਹਿੱਸਾ ਬਣਨਗੇ। ਇਸ ਤੋਂ ਪਹਿਲਾਂ ਉਹ ਕਲਾਸਿਕ ਫਿਲਮ ‘ਅਗਨੀਪਥ’ ਦੀ ਰੀਮੇਕ ਵਿੱਚ ਅਮਿਤਾਭ ਬੱਚਨ ਦਾ ਆਈਕਾਨਿਕ ਵਿਜੈ ਦੀਨਾਨਾਥ ਚੌਹਾਨ ਦਾ ਕਿਰਦਾਰ ਨਿਭਾ ਚੁੱਕੇ ਹਨ। ‘ਸੱਤੇ ਪੇ ਸੱਤਾ’ ਦੀ ਰੀਮੇਕ ਦਾ ਨਿਰਮਾਣ ਰੋਹਿਤ ਸ਼ੈਟੀ ਕਰਨ ਵਾਲੇ ਹਨ। ਇਹ ਪਹਿਲੀ ਵਾਰ ਹੋਵੇਗਾ ਕਿ ਰੋਹਿਤ ਅਤੇ ਰਿਤਿਕ ਇੱਕ ਫਿਲਮ ਵਿੱਚ ਇਕੱਠੇ ਕੰਮ ਕਰਨਗੇ। ਜਿੱਥੋਂ ਤੱਕ ਫਿਲਮ ਅਦਾਕਾਰਾ ਦੀ ਗੱਲ ਹੈ, ਹੇਮਾ ਮਾਲਿਨੀ ਦੇ ਕਿਰਦਾਰ ਲਈ ਪਹਿਲਾਂ ਕੈਟਰੀਨਾ ਕੈਫ ਦਾ ਨਾਂਅ ਸਾਹਮਣੇ ਆ ਰਿਹਾ ਸੀ, ਪਰ ਕੈਟਰੀਨਾ ਨੇ ਖੁਦ ਇਸ ਖਬਰ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਦੀਪਿਕਾ ਪਾਦੁਕੋਣ ਦਾ ਨਾਂਅ ਇਸ ਰੋਲ ਲਈ ਅੱਗੇ ਆ ਰਿਹਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ