Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਐਲਗੌਂਕੁਇਨ ਪਾਰਕ ਵਿੱਚ ਦੋ ਲੜਕੀਆਂ ਲਾਪਤਾ

July 15, 2019 11:31 AM

ਓਨਟਾਰੀਓ, 14 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਪਾਰਕ ਵਿੱਚ ਕੈਂਪਿੰਗ ਕਰਨ ਗਈਆਂ ਦੋ 16 ਸਾਲਾ ਲੜਕੀਆਂ ਦੇ ਤਿੰਨ ਦਿਨ ਪਹਿਲਾਂ ਚੈੱਕਪੁਆਇੰਟ ਉੱਤੇ ਰਿਪੋਰਟ ਨਾ ਕਰਨ ਕਾਰਨ ਉਨ੍ਹਾਂ ਦੇ ਲਾਪਤਾ ਹੋਣ ਦਾ ਡਰ ਪੈਦਾ ਹੋ ਗਿਆ ਹੈ।
ਕਿਚਨਰ, ਓਨਟਾਰੀਓ ਦੀਆਂ ਮਾਰਟਾ ਮਾਲੇਕ ਤੇ ਮਾਇਆ ਮਿਰੋਟਾ ਨੂੰ ਐਲਗੌਂਕੁਇਨ ਪ੍ਰੋਵਿੰਸ਼ੀਅਲ ਪਾਰਕ ਤੋਂ ਲੱਭਣ ਲਈ ਪੁਲਿਸ ਹੈਲੀਕਾਪਟਰ, ਸੂਹੀਆ ਕੁੱਤਿਆਂ ਤੇ ਨੈਚੂਰਲ ਰਿਸੋਰਸਿਜ਼ ਐਂਡ ਫੌਰੈਸਟਰੀ ਮੰਤਰਾਲੇ ਦੇ ਜਹਾਜ਼ ਦੀ ਮਦਦ ਲਈ ਜਾ ਰਹੀ ਹੈ। ਆਖਰੀ ਵਾਰੀ ਇਨ੍ਹਾਂ ਲੜਕੀਆਂ ਨੂੰ ਵੀਰਵਾਰ ਨੂੰ ਕੈਂਪਿੰਗ ਵਾਲੇ ਸਾਜ਼ੋ ਸਾਮਾਨ ਨਾਲ ਵੇਖਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਕੋਲ ਟੈਂਟ ਵੀ ਸੀ ਤੇ ਕਈ ਦਿਨਾਂ ਵਾਸਤੇ ਖਾਣਾ ਵੀ ਸੀ। ਆਪਣੇ ਸਾਥੀ ਕੈਂਪਰਜ਼ ਦੇ ਨਾਲ ਜਦੋਂ ਸ਼ੁੱਕਰਵਾਰ ਨੂੰ ਉਹ ਪਹਿਲਾਂ ਤੋਂ ਹੀ ਤੈਅਸੁ਼ਦਾ ਚੈੱਕਪੁਆਇੰਟ ਉੱਤੇ ਨਹੀਂ ਪਹੁੰਚੀਆਂ ਤਾਂ ਉਨ੍ਹਾਂ ਦੇ ਲਾਪਤਾ ਹੋਣ ਦੀ ਰਿਪੋਰਟ ਲਿਖਾਈ ਗਈ।
ਪੁਲਿਸ ਨੇ ਦੱਸਿਆ ਕਿ ਲੜਕੀਆਂ ਕੋਲ ਸੈੱਲਫੋਨ ਵੀ ਨਹੀਂ ਹੈ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਈਸਟ ਰੀਜਨ ਦੇ ਬਿੱਲ ਡਿੱਕਸਨ ਨੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਸਾਡਾ ਧਿਆਨ ਉਨ੍ਹਾਂ ਨੂੰ ਲੱਭਣ ਵਿੱਚ ਲੱਗਿਆ ਹੋਇਆ ਹੈ। ਅਸੀਂ ਇਨ੍ਹਾਂ ਲੜਕੀਆਂ ਨੂੰ ਜਲਦ ਹੀ ਲੱਭ ਲਵਾਂਗੇ। ਪੁਲਿਸ ਨੇ ਦੱਸਿਆ ਕਿ ਦੋਵਾਂ ਲੜਕੀਆਂ ਨੂੰ ਕੈਂਪਿੰਗ ਦਾ ਕਾਫੀ ਤਜਰਬਾ ਹੈ। ਵਾਲੰਟੀਅਰਜ਼ ਤੇ ਪਾਰਕ ਸਟਾਫ ਦੀ ਟੀਮ ਵੱਲੋਂ ਵੀ ਲੜਕੀਆਂ ਦੀ ਭਾਲ ਵਿੱਚ ਮਦਦ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮਿਰੋਟਾ ਪੰਜ ਫੁੱਟ ਲੰਮੀ ਹੈ ਤੇ ਉਸ ਦੇ ਲੰਮੇਂ ਸੁਨਹਿਰੇ ਭੂਰੇ ਵਾਲ ਹਨ ਜਦਕਿ ਮਾਲੇਕ ਛੇ ਫੁੱਟ ਲੰਮੀਂ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ