Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਹਵਾਈ ਸਫਰ ਸਬੰਧੀ ਨਵੇਂ ਨਿਯਮਾਂ ਵਿੱਚੋਂ ਕੁੱਝ ਅੱਜ ਤੋਂ ਹੋਣਗੇ ਲਾਗੂ

July 15, 2019 11:36 AM

ਓਟਵਾ, 14 ਜੁਲਾਈ (ਪੋਸਟ ਬਿਊਰੋ) : ਸਰਕਾਰ ਦੇ ਕੁੱਝ ਨਵੇਂ ਏਅਰ ਪੈਸੈਂਜਰ ਪ੍ਰੋਟੈਕਸ਼ਨ ਨਿਯਮ ਇਸ ਹਫਤੇ ਤੋਂ ਪ੍ਰਭਾਵੀ ਹੋਣ ਜਾ ਰਹੇ ਹਨ। ਪਰ ਡਿਲੇਅ ਜਾਂ ਰੱਦ ਹੋਈਆਂ ਫਲਾਈਟਸ ਲਈ ਮੁਆਵਜ਼ੇ ਦੀ ਆਸ ਲਾਈ ਬੈਠੇ ਲੋਕਾਂ ਨੂੰ ਇਸ ਸਾਲ ਦੇ ਅੰਤ ਤੱਕ ਉਡੀਕ ਕਰਨੀ ਹੋਵੇਗੀ।
ਐਮਰਜੰਸੀ ਏਅਰਕ੍ਰਾਫਟ ਮੇਨਟੇਨੈਂਸ ਨਾਲ ਸਬੰਧਤ ਜੇ ਕਿਸੇ ਨੂੰ ਆਪਣੀ ਫਲਾਈਟ ਰੱਦ ਹੋਣ ਦੇ ਮਾਮਲੇ ਦਾ ਨਿਪਟਾਰਾ ਕਰਵਾਉਣਾ ਹੈ, ਉਸ ਨੂੰ ਵੀ ਹਾਲ ਦੀ ਘੜੀ ਇਹ ਵਿਚਾਰ ਛੱਡਣਾ ਹੋਵੇਗਾ। ਇਸ ਤਥਾ ਕਥਿਤ ਪੈਸੈਂਜਰ ਬਿੱਲ ਆਫ ਰਾਈਟਸ ਦਾ ਪਹਿਲਾ ਹਿੱਸਾ ਸੋਮਵਾਰ ਤੋਂ ਲਾਗੂ ਹੋਣ ਜਾ ਰਿਹਾ ਹੈ। ਏਅਰਲਾਈਨ ਦੇ ਕੰਟਰੋਲ ਵਾਲੇ ਕਾਰਨਾਂ ਕਰਕੇ ਜੇ ਯਾਤਰੀਆਂ ਨੂੰ ਨੁਕਸਾਨ ਝੱਲਣਾ ਪਿਆ ਤਾਂ ਏਅਰਲਾਈਨ ਨੂੰ 2,400 ਡਾਲਰ ਦਾ ਮੁਆਵਜ਼ਾ ਸਬੰਧਤ ਯਾਤਰੀਆਂ ਨੂੰ ਦੇਣਾ ਹੋਵੇਗਾ। ਜਿਨ੍ਹਾਂ ਯਾਤਰੀਆਂ ਦਾ ਸਮਾਨ ਗੁਆਚ ਜਾਂਦਾ ਹੈ ਜਾਂ ਨੁਕਸਾਨਿਆ ਜਾਂਦਾ ਹੈ ਉਨ੍ਹਾਂ ਨੂੰ ਏਅਰਲਾਈਨ ਵੱਲੋਂ 2100 ਡਾਲਰ ਦਿੱਤੇ ਜਾਣਗੇ ਤੇ ਉਨ੍ਹਾਂ ਦੀ ਬੈਗੇਜ ਫੀਸ ਵੀ ਰਿਫੰਡ ਕੀਤੇ ਜਾਣਯੋਗ ਹੋਵੇਗੀ।
ਜੇ ਫਲਾਈਟ ਡਿਲੇਅ ਹੁੰਦੀ ਹੈ ਤਾਂ ਅਜਿਹੇ ਵਿੱਚ ਏਅਰਲਾਈਨ ਨੂੰ ਯਾਤਰੀਆਂ ਦੇ ਇਲਾਜ ਦੇ ਵੀ ਕੁੱਝ ਪ੍ਰਬੰਧ ਕਰਨੇ ਹੋਣਗੇ। ਜੇ ਟੇਕ ਆਫ ਵਿੱਚ ਬਹੁਤੀ ਦੇਰ ਹੁੰਦੀ ਹੈ ਤਾਂ ਤਿੰਨ ਘੰਟੇ ਬਾਅਦ ਯਾਤਰੀਆਂ ਨੂੰ ਜਹਾਜ਼ ਵਿੱਚੋਂ ਉਤਰਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਏਅਰਲਾਈਨਜ਼ ਨੂੰ ਮਿਊਜ਼ੀਕਲ ਇੰਸਟਰੂਮੈਂਟਸ ਦੀ ਸਾਂਭ ਸੰਭਾਲ ਲਈ ਵੀ ਸਪਸ਼ਟ ਨੀਤੀਆਂ ਬਣਾਉਣੀਆਂ ਹੋਣਗੀਆਂ ਤੇ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੇ ਨਾਲ ਨਾਲ ਫਲਾਈਟ ਵਿੱਚ ਹੋਣ ਵਾਲੀ ਦੇਰ ਤੇ ਫਲਾਈਟ ਦੇ ਰੱਦ ਹੋਣ ਬਾਰੇ ਵੀ ਨਿਯਮਿਤ ਅਪਡੇਟਜ਼ ਦੇਣੇ ਹੋਣਗੇ।
ਇਸ ਦੌਰਾਨ ਦੀ ਏਅਰ ਟਰਾਂਸਪੋਰਟ ਐਸੋਸਿਏਸ਼ਨ ਆਫ ਕੈਨੇਡਾ, ਜੋ ਕਿ ਲੀਡਿੰਗ ਏਅਰਲਾਈਨਜ਼ ਦੀ ਨੁਮਾਇੰਦਗੀ ਕਰਦੀ ਹੈ, ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਨਵੇਂ ਨਿਯਮਾਂ ਕਾਰਨ ਹਵਾਈ ਕਿਰਾਇਆਂ ਵਿੱਚ ਵੀ ਵਾਧਾ ਹੋਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ