Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪੈਰਿਸ ਦੀ ਨੈਸ਼ਨਲ ਡੇਅ ਪਰੇਡ ਪਿੱਛੋਂ ਪ੍ਰਦਰਸ਼ਨ ਕਰਦੇ ਲੋਕਾਂ ਤੇ ਪੁਲਸ ਵਿਚਾਲੇ ਝੜਪਾਂ

July 15, 2019 11:40 AM

ਪੈਰਿਸ, 14 ਜੁਲਾਈ, (ਪੋਸਟ ਬਿਊਰੋ)- ਫਰਾਂਸ ਦੇ ਰਾਸ਼ਟਰਪਤੀ ਐਮੈਨੁਏਲ ਮੈਕਰੋਨ ਨੇ ਅੱਜ ਐਤਵਾਰ ਨੂੰ ਸਾਲਾਨਾ ਬੈਸਟੀਲ ਦਿਵਸ ਪਰੇਡ ਵਿੱਚ ਯੂਰਪ ਦੇ ਨਾਲ ਫੌਜੀ ਸਹਿਯੋਗ ਦਾ ਪ੍ਰਦਰਸ਼ਨ ਕੀਤਾ, ਪਰ ਪਰੇਡ ਤੋਂ ਬਾਅਦ ਪੁਲਸ ਅਤੇ ਪ੍ਰਦਰਸ਼ਨ ਕਰਦੇ ਲੋਕਾਂ ਵਿਚਾਲੇ ਹਿੰਸਕ ਝੜਪ ਹੋ ਗਈ। ਅੱਜ ਦੀ ਇਹ ਪਰੇਡਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੇ ਨਾਲਜਰਮਨੀ ਦੀ ਚਾਂਸਲਰ ਏਂਜਲਾ ਮਰਕੇਲ, ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਨੇ ਵੀ ਦੇਖੀ ਤੇ ਇਸ ਪਰੇਡ ਵਿੱਚਨੌਂ ਹੋਰ ਯੂਰਪੀ ਫੌਜਾਂ ਦੇ ਨੁਮਾਇੰਦੇ ਵੀ ਆਏ ਹੋਏ ਸਨ। ਉਂਜ ਫਰਾਂਸ ਦੇ ਰਾਸ਼ਟਰੀ ਦਿਵਸ ਦੇ ਜਸ਼ਨ ਦਾ ਰੰਗ ਪਰੇਡ ਤੋਂ ਬਾਅਦ ਪ੍ਰਦਰਸ਼ਨ ਕਰਦੇ ਲੋਕਾਂ ਅਤੇ ਪੁਲਸ ਵਿਚਾਲੇ ਝੜਪਾਂ ਦੇ ਕਾਰਨ ਥੋੜ੍ਹਾ ਫਿੱਕਾ ਪੈ ਗਿਆ।
ਮਿਲੀਆਂ ਖਬਰਾਂ ਅਨੁਸਾਰ ਅੱਜ ਦੀ ਝੜਪ ਨਾਲ ਇਸ ਸਾਲ ਦੇ ਸ਼ੁਰੂ ਵਿੱਚ ‘ਯੈਲੋ ਵੈਸਟ` ਪ੍ਰਦਰਸ਼ਨ ਵੇਲੇ ਹੋਈ ਹਿੰਸਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ। ਪੁਲਸ ਨੇ ਪਰੇਡ ਵਾਲੇ ਸਥਾਨ ਤੋਂ ਪ੍ਰਦਰਸ਼ਨ ਕਰਦੇ ਲੋਕਾਂ ਨੂੰ ਕੱਢਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਅੱਗੋਂ ਲੋਕਾ ਨੇ ਵੀ ਸੁਰੱਖਿਆ ਬੈਰੀਅਰ ਤੋੜ ਦਿੱਤੇ ਅਤੇ ਡਸਟ ਬਿਨ ਅਤੇ ਟਾਇਲੇਟਸ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਹਾਲਾਤ ਕਾਬੂ ਤੋਂ ਬਾਹਰ ਹੋਣ ਲੱਗ ਪਏ।
ਇਸ ਤੋਂ ਪਹਿਲਾਂ ਨੈਸ਼ਨਲ ਡੇਅ ਪਰੇਡ ਬਿਨਾਂ ਕਿਸੇ ਰੁਕਾਵਟ ਦੇ ਖਤਮ ਹੋਈ ਸੀ, ਜਿਸ ਵਿੱਚ ਸੁਰੱਖਿਆ ਫੋਰਸਾਂਦੇ 4300 ਤੋਂਵੱਧ ਮੈਂਬਰਾਂ ਵੱਲੋਂਸ਼ਾਨਦਾਰ ਮਾਰਚ ਕੀਤਾ ਗਿਆ ਸੀ। ਰਾਸ਼ਟਰਪਤੀ ਮੈਕਰੋਨ ਨੇ ਫਰਾਂਸ ਦੇ ਚੀਫ ਆਫ ਸਟਾਫ ਜਨਰਲ ਫ੍ਰਾਂਕੋਈ ਲਿਕੋਂਤ੍ਰੇ ਨਾਲ ਇਕ ਖੁਲ੍ਹੀ ਕਾਰ ਵਿੱਚ ਬੈਠ ਕੇ ਪਰੇਡ ਦਾ ਨਿਰੀਖਣ ਕੀਤਾ ਸੀ।
ਪਤਾ ਲੱਗਾ ਹੈ ਕਿ ਇਸ ਪਰੇਡ ਮੌਕੇ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ਦੇ ਦੋ ਵੱਡੇ ਮੈਂਬਰਾਂ ਜੇਰੋਮ ਰੋਡ੍ਰਿਗਸ ਤੇ ਮੈਕੀਸਮ ਨਿਕੋਲੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੈਰਿਸ ਦੇ ਅਧਿਕਾਰੀਆਂ ਦੇਮੁਤਾਬਕ ਇਹ ਝੜਪ ਹੋਣਤੋਂ ਪਹਿਲਾਂ 152 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ