Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਦੋਸ਼ੀ ਹਾਫਿਜ਼ ਨੂੰ ਪਾਕਿ ਅਦਾਲਤ ਤੋਂ ਜ਼ਮਾਨਤ ਮਿਲੀ

July 16, 2019 09:01 AM

ਲਾਹੌਰ, 15 ਜੁਲਾਈ (ਪੋਸਟ ਬਿਊਰੋ)- ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨ ਦੇ ਇਕ ਅੱਤਵਾਦ ਰੋਕੂ ਅਦਾਲਤ ਨੇ ਅੱਜ ਸੋਮਵਾਰ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਇਹ ਜ਼ਮਾਨਤ ਮਦਰੱਸੇ ਲਈ ਜ਼ਮੀਨ ਦੀ ਨਾਜਾਇਜ਼ ਵਰਤੋਂ ਦੇ ਕੇਸ ਵਿੱਚ ਮਿਲੀ ਹੈ।
ਡਾਨ ਅਖ਼ਬਾਰ ਦੇ ਮੁਤਾਬਕ ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਨੇ ਸਈਦ ਅਤੇ ਉਸ ਦੇ ਤਿੰਨ ਸਾਥੀਆਂ ਹਾਫਿਜ਼ ਮਸੂਦ, ਅਮੀਰ ਹਮਜ਼ਾ ਅਤੇ ਮਲਿਕ ਜ਼ਫਰ ਦੀ 50-50 ਹਜ਼ਾਰ ਰੁਪਏ ਦੇ ਮੁਚਲਕੇ ਉੱਤੇ 31 ਅਗਸਤ ਤਕ ਅੰਤ੍ਰਿਮ ਜ਼ਮਾਨਤ ਮਨਜ਼ੂਰ ਕੀਤੀ ਹੈ। ਸੁਣਵਾਈ ਵੇਲੇ ਸਈਦ ਦੇ ਵਕੀਲ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਜਮਾਤ-ਉਦ-ਦਾਵਾ ਨੇ ਨਾਜਾਇਜ਼ ਢੰਗ ਨਾਲ ਕਿਸੇ ਜ਼ਮੀਨ ਦੀ ਵਰਤੋਂ ਨਹੀਂ ਕੀਤੀ, ਇਸ ਲਈ ਜ਼ਮਾਨਤ ਪਟੀਸ਼ਨਾਂ ਮਨਜ਼ੂਰ ਕੀਤੀਆਂ ਜਾਣ। ਅਧਿਕਾਰੀਆਂ ਮੁਤਾਬਕ ਜਮਾਤ-ਉਦ-ਦਾਵਾ ਕਰੀਬ 300 ਮਦਰੱਸੇ, ਸਕੂਲ, ਹਸਪਤਾਲ ਚਲਾਉਂਦਾ ਹੈ। ਉਸ ਦਾ ਆਪਣਾ ਇਕ ਛਾਪਾਖਾਨਾ ਤੇ ਐਂਬੂਲੈਂਸ ਸਰਵਿਸ ਵੀ ਹੈ। ਬੀਤੇ ਮਾਰਚ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ ਕਿਹਾ ਸੀ ਕਿ ਜਮਾਤ-ਉਦ-ਦਾਵਾ ਤੇ ਉਸ ਦੀ ਭਲਾਈ ਸੰਸਥਾ ਫਲਾਹ-ਏ-ਇਨਸਾਨੀਅਤ ਵਾਲੇ 160 ਮਦਰੱਸਿਆਂ, 32 ਸਕੂਲਾਂ, ਦੋ ਕਾਲਜਾਂ, ਚਾਰ ਹਸਪਤਾਲਾਂ, 176 ਐਂਬੂਲੈਂਸਾਂ ਅਤੇ 153 ਡਿਸਪੈਂਸਰੀਆਂ ਨੂੰ ਜ਼ਬਤ ਕੀਤਾ ਗਿਆ ਹੈ। ਮੰਨਿਆ ਜਾਂਦਾ ਹੈ ਕਿ ਸਈਦ ਦੀ ਅਗਵਾਈ ਵਾਲਾ ਜਮਾਤ-ਉਦ-ਦਾਵਾ ਅਸਲ ਵਿੱਚ 2008 ਦੇ ਮੁੰਬਈ ਹਮਲੇ ਲਈ ਜ਼ਿੰਮੇਵਾਰ ਅੱਤਵਾਦੀ ਟੋਲੇ ਲਸ਼ਕਰ-ਏ-ਤੋਇਬਾ ਦਾ ਮੁਖੌਟਾ ਸੰਗਠਨ ਹੈ। ਅਮਰੀਕਾ ਨੇ 2012 ਵਿੱਚ ਹਾਫਿਜ਼ ਸਈਦ ਨੂੰ ਕੌਮਾਂਤਰੀ ਅੱਤਵਾਦੀ ਐਲਾਨ ਕਰਨ ਦੇ ਨਾਲ ਉਸ ਉੱਤੇ ਇਕ ਕਰੋੜ ਡਾਲਰ ਦਾ ਇਨਾਮ ਰੱਖਿਆ ਸੀ।
ਲਾਹੌਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸਈਦ ਤੇ ਉਸ ਦੇ ਸੱਤ ਸਹਿਯੋਗੀਆਂ ਨੇ ਅੱਤਵਾਦੀ ਫੰਡਿੰਗ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੈ। ਇਸ ਉੱਤੇ ਅਦਾਲਤ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਲ ਅੱਤਵਾਦ ਰੋਕੂ ਵਿਭਾਗ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤੇ ਵਿੱਚ ਜਵਾਬ ਦੇਣ ਨੂੰ ਕਿਹਾ ਹੈ। ਕੌਮਾਂਤਰੀ ਦਬਾਅ ਵਿੱਚ ਪਾਕਿਸਤਾਨ ਨੇ ਅੱਤਵਾਦੀ ਫੰਡਿੰਗ ਕੇਸ ਵਿੱਚ ਜਮਾਤ-ਉਦ-ਦਾਵਾ, ਲਸ਼ਕਰ-ਏ-ਤੋਇਬਾ, ਫਲਾਹ-ਏ-ਇਨਸਾਨੀਅਤ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਹੈ। ਪੰਜਾਬ ਸੂਬੇ ਦੇ ਅੱਤਵਾਦ ਰੋਕੂ ਵਿਭਾਗ ਨੇ ਬੀਤੇ ਤਿੰਨ ਜੁਲਾਈ ਨੂੰ ਹਾਫਿਜ਼ ਸਈਦ ਸਣੇ ਜਮਾਤ-ਉਦ-ਦਾਵਾ ਦੇ 13 ਅਹੁਦੇਦਾਰਾਂ ਦੇ ਖ਼ਿਲਾਫ਼ ਅੱਤਵਾਦੀ ਫੰਡਿੰਗ ਦੇ 23 ਕੇਸ ਦਰਜ ਕੀਤੇ ਸਨ। ਸਈਦ ਨੇ ਲਾਹੌਰ ਹਾਈ ਕੋਰਟ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਚੁਣੌਤੀ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ