Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨਿਊ ਯਾਰਕ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਹਨੇਰੇ ਵਿੱਚ ਰਾਤ ਕੱਟਣੀ ਪਈ

July 16, 2019 09:02 AM

ਨਿਊ ਯਾਰਕ, 15 ਜੁਲਾਈ (ਪੋਸਟ ਬਿਊਰੋ)- ਨਿਊ ਯਾਰਕ ਵਿੱਚ ਕੱਲ੍ਹ ਅਚਾਨਕ ਬਿਜਲੀ ਚਲੀ ਗਈ ਅਤੇ ਪੂਰਾ ਸ਼ਹਿਰ ਹਨੇਰੇ ਵਿੱਚ ਡੁੱਬ ਗਿਆ। ਇਸ ਨਾਲ 50 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਤ ਹੋਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਿਡਟਾਊਨ ਮੈਨਹਟਨ ਅਤੇ ਅਪਰ ਵੈਸਟ ਇਲਾਕੇ ਦੇ ਹਨ।
ਖਬਰ ਏਜੰਸੀ ਦੇ ਅਨੁਸਾਰ ਬਿਜਲੀ ਸੇਵਾ ਕੰਪਨੀ ਕਾਨ ਐਡਸਨ ਨੇ ਦੱਸਿਆ ਕਿ ਰਾਤ 8.30 ਵਜੇ ਅਚਾਨਕ ਬਿਜਲੀ ਚਲੀ ਜਾਣ ਨਾਲ ਦੱਖਣ ਦੀ 40ਵੀਂ ਸਟਰੀਟ ਤੋਂ ਉਤਰ ਵਿੱਚ 72ਵੀਂ ਸਟਰੀਟ ਤੱਕ ਅਤੇ ਪੰਜਵੇਂ ਐਵੇਨਿਊ ਤੋਂ ਹਡਸਨ ਨਦੀ ਤੱਕ ਫੈਲੇ ਖੇਤਰ ਪ੍ਰਭਾਵਤ ਹੋਏ। ਨਤੀਜੇ ਵਜੋਂ ਪ੍ਰਸਿੱਧ ਟਾਈਮ ਸਕੁਵਾਇਰ ਦੇ ਬਿਲਬੋਰਡਸ 'ਚ ਹਨੇਰਾ ਛਾ ਗਿਆ। ਸਥਾਨਕ ਮੀਡੀਆ ਦੀ ਰਿਪੋਰਟ ਅਨੁਸਾਰ ਹੇਲਸ ਕਿਚਨ ਦੇ ਸਾਰੇ ਰੈਸਟੋਰੈਂਟ ਵੀ ਹਨੇਰੇ 'ਚ ਡੁੱਬ ਗਏ ਤੇ ਸ਼ਹਿਰ ਦੇ ਪ੍ਰਭਾਵਤ ਹਿੱਸਿਆਂ 'ਚ ਸਟਰੀਟ ਲਾਈਟਾਂ ਬੰਦ ਹੋ ਗਈਆਂ। ਬਿਜਲੀ ਨਾ ਹੋਣ ਦੇ ਕਾਰਨ ਸ਼ਹਿਰ ਦੇ ਸਬ ਵੇਅ ਸਿਸਟਮ ਵੀ ਕਾਫੀ ਹੱਦ ਤੱਕ ਪ੍ਰਭਾਵਤ ਰਹੇ ਅਤੇ ਚਾਰ ਸਟੇਸ਼ਨਾਂ ਨੂੰ ਬਿਜਲੀ ਨਾ ਹੋਣ ਕਾਰਨ ਬੰਦ ਕਰ ਦਿੱਤਾ ਗਿਆ। ਨਿਊ ਯਾਰਕ ਸ਼ਹਿਰ ਦੇ ਮੇਅਰ ਬਿਲ ਬਲਾਸਿਓ ਨੇ ਟਵੀਟ ਕੀਤਾ ਕਿ ਮੈਨਹੋਲ ਦੀ ਅੱਗ ਨਾਲ ਹੋਏ ਬਲੈਕਆਊਟ ਨੂੰ ਠੀਕ ਕਰਨ ਲਈ ਐਨ ਵਾਈ ਸੀ ਆਫਤ ਪ੍ਰਬੰਧ, ਪੁਲਸ, ਫਾਇਰ ਵਿਭਾਗ ਸ਼ਹਿਰ ਦੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ