Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਹਾਂਗਕਾਂਗ ਦੇ ਪ੍ਰਦਰਸ਼ਨਕਾਰੀਆਂ ਨੇ ਟਰੰਪ ਤੋਂ ਮਦਦ ਮੰਗੀ

July 16, 2019 09:03 AM

ਹਾਂਗਕਾਂਗ, 15 ਜੁਲਾਈ (ਪੋਸਟ ਬਿਊਰੋ)- ਹਾਂਗਕਾਂਗ ਵਿੱਚ ਨਵੇਂ ਬਣ ਰਹੇ ਹਵਾਲਗੀ ਕਾਨੂੰਨ ਦਾ ਵਿਰੋਧ ਕਰ ਰਹੇ ਲੋਕਾਂ ਨੇ ਲਗਾਤਾਰ ਦੂਜੇ ਦਿਨ ਚੀਨ ਦੀ ਸਰਹੱਦ ਨਾਲ ਲੱਗਦੇ ਸ਼ਹਿਰ ਸ਼ਾ ਟਿਨ ਵਿੱਚ ਵੱਡੀ ਰੈਲੀ ਕੱਢੀ। ਇਸ ਵਿੱਚ ਨੌਜਵਾਨਾਂ ਤੇ ਬਜ਼ੁਰਗਾਂ ਸਮੇਤ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਇਸ ਰੈਲੀ ਦੌਰਾਨ ਅਮਰੀਕਾ ਤੇ ਬ੍ਰਿਟੇਨ ਦੇ ਝੰਡੇ ਵੀ ਲਹਿਰਾਏ ਗਏ। ਪ੍ਰਦਰਸ਼ਨ ਕਰਦੇ ਲੋਕਾਂ ਨੇ ਪੋਸਟਰ ਲਹਿਰਾ ਕੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਹਾਂਗਕਾਂਗ ਨੂੰ ਆਜ਼ਾਦ ਕਰਾਉਣ ਅਤੇ ਸੰਵਿਧਾਨ ਬਚਾਉਣ ਦੀ ਅਪੀਲ ਕੀਤੀ ਹੈ। ਸਾਲ 1997 ਵਿੱਚ ਬ੍ਰਿਟੇਨ ਨੇ ਚੀਨ ਨੂੰ ਹਾਂਗਕਾਂਗ ਇਸੇ ਸ਼ਰਤ 'ਤੇ ਸੌਂਪਿਆ ਸੀ ਕਿ ਇੱਕ ਦੇਸ਼, ਦੋ ਪ੍ਰਣਾਲੀ ਤਹਿਤ ਇਸ ਖੇਤਰ ਦੀ ਖੁਦਮੁਖਤਾਰੀ ਪ੍ਰਸਤਾਵਿਤ ਰਹੇਗੀ।
ਪ੍ਰਦਰਸ਼ਨਕਾਰੀ ਲੋਕ ਨਵੇਂ ਬਣ ਰਹੇ ਹਵਾਲਗੀ ਕਾਨੂੰਨ ਨੂੰ ਹਾਂਗਕਾਂਗ ਦੀ ਖੁਦਮੁਖਤਾਰੀ 'ਤੇੇ ਖਤਰਾ ਮੰਨ ਰਹੇ ਹਨ। ਇਸ ਕਾਨੁੂੰਨ ਵਿੱਚ ਸ਼ੱਕੀ ਲੋਕਾਂ ਅਤੇ ਦੋਸ਼ੀਆਂ ਨੂੰ ਮੁਕੱਦਮੇ ਲਈ ਚੀਨ ਦੇ ਹਵਾਲੇ ਕਰਨ ਦੀ ਵਿਵਸਥਾ ਹੈ। ਜੂਨ ਦੇ ਅੱਧ ਵਿੱਚ ਲੱਖਾਂ ਲੋਕ ਇਸ ਕਾਨੂੰਨ ਦੇ ਵਿਰੋਧ ਵਿੱਚ ਸੜਕਾਂ 'ਤੇ ਉਤਰ ਆਏ ਸਨ। ਇਸ ਦੇ ਦਬਾਅ ਵਿੱਚ ਹਾਂਗਕਾਂਗ ਦੀ ਆਗੂ ਕੈਰੀ ਲਾਮ ਨੇ ਸੰਬੰਧਤ ਬਿੱਲ ਸਸਪੈਂਡ ਕਰ ਦਿੱਤਾ ਸੀ। ਇਸ ਦੇ ਬਾਵਜੂਦ ਵਿਰੋਧ ਨਹੀਂ ਰੁਕਿਆ। ਪ੍ਰਦਰਸ਼ਨਕਾਰੀ ਬਿੱਲ ਨੂੰ ਵਾਪਸ ਲੈਣ ਅਤੇ ਲਾਮ ਦੇ ਅਸਤੀਫੇ ਦੀ ਮੰਗ ਉੱਤੇ ਅੜੇ ਰਹੇ। ਪਿੱਛੇ ਜਿਹੇ ਲਾਮ ਨੇ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਪ੍ਰਦਰਸ਼ਨਕਾਰੀ ਲਾਮ ਨੂੰ ਝੂਠੀ ਦੱਸਦੇ ਹੋਏ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਕੱਲ੍ਹ ਇੱਕ ਹਜ਼ਾਰ ਤੋਂ ਵੱਧ ਪੱਤਰਕਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਪੁਲਸ ਖਿਲਾਫ ਸ਼ਾਂਤੀ ਪੂਰਵਕ ਰੈਲੀ ਵੀ ਕੱਢੀ। ਇਸ ਦੌਰਾਨ ਉਨ੍ਹਾਂ ਨੇ ਹਵਾਲਗੀ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ 'ਤੇ ਪੁਲਸ ਦੀ ਹਿੰਸਾਤਕ ਕਾਰਵਾਈ ਰੋਕਣ ਦੀ ਮੰਗ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ