Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਟਰੰਪ ਨੇ ਈਰਾਨ ਸਮਝੌਤਾ ਓਬਾਮਾ ਨੂੰ ਚਿੜ੍ਹਾਉਣ ਲਈ ਤੋੜਿਆ!

July 16, 2019 09:04 AM

ਬ੍ਰਿਟੇਨ, 15 ਜੁਲਾਈ (ਪੋਸਟ ਬਿਊਰੋ)- ਅਮਰੀਕਾ ਵਿੱਚ ਬ੍ਰਿਟੇਨ ਦੇ ਰਾਜਦੂਤ ਕਿਮ ਡੈਰੇਕ ਦਾ ਮੰਨਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਐਟਮੀ ਸਮਝੌਤੇ ਤੋਂ ਆਪਣੇ ਦੇਸ਼ ਨੂੰ ਸਿਰਫ ਇਸ ਲਈ ਅਲੱਗ ਕੀਤਾ ਕਿ ਸਮਝੌਤਾ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕੀਤਾ ਸੀ।
ਮਈ 2018 ਦੇ ਈਮੇਲ ਬੀਤੇ ਸ਼ਨੀਵਾਰ ਨੂੰ ਲੀਕ ਹੋਣ ਤੋਂ ਪਤਾ ਲੱਗਾ ਹੈ ਕਿ ਅਨੁਸਾਰ ਡੈਰੇਕ ਨੂੰ ਲੱਗਦਾ ਹੈ ਕਿ ਪ੍ਰਸ਼ਾਸਨ ਕੂਟਨੀਤਕ ਜੋੜ-ਤੋੜ ਵਿੱਚ ਲੱਗਾ ਹੋਇਆ ਹੈ, ਖਾਸ ਤੌਰ 'ਤੇ ਵਿਚਾਰਕ ਅਤੇ ਨਿੱਜੀ ਕਾਰਨਾਂ ਤੋਂ, ਉਹ ਓਬਾਮਾ ਨਾਲ ਸਮਝੌਤਾ ਸੀ। ਮੇਨ ਆਨ ਸੰਡੇ ਅਖਬਾਰ ਵਿੱਚ ਲੀਕ ਈ-ਮੇਲਜ਼ ਦਾ ਦੂਸਰਾ ਬੈਚ ਛਾਪਿਆ ਗਿਆ ਹੈ। ਪਹਿਲੇ ਬੈਚ ਦੇ ਛਪਣ ਪਿੱਛੋਂ ਡੈਰੇਕ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਬ੍ਰਿਟੇਨ ਦੇ ਓਦੋਂ ਦੇ ਵਿਦੇਸ਼ ਮੰਤਰੀ ਬੋਰਿਸ ਜਾਨਸਨ ਮਈ 2018 ਵਿੱਚ ਵਾਸ਼ਿੰਗਟਨ ਗਏ ਸਨ ਤਾਂ ਕਿ ਟਰੰਪ ਨੂੰ ਐਟਮੀ ਸਮਝੌਤੇ ਤੋਂ ਵੱਖ ਨਾ ਹੋਣ ਲਈ ਰਾਜ਼ੀ ਕਰ ਸਕਣ। ਉਸ ਦੇ ਬਾਅਦ ਭੇਜੇ ਗਏ ਈ-ਮੇਲ ਵਿੱਚ ਡੈਰੇਕ ਨੇ ਸੰਕੇਤ ਦਿੱਤਾ ਸੀ ਕਿ ਇਸ ਫੈਸਲੇ ਵਿੱਚ ਮਤਭੇਦ ਸੀ। ਨਾਲ ਉਨ੍ਹਾਂ ਨੇ ਲੰਮੇ ਸਮੇਂ ਦੀ ਰਣਨੀਤੀ ਦੀ ਕਮੀ ਦੇ ਲਈ ਵ੍ਹਾਈਟ ਹਾਊਸ ਦੀ ਆਲੋਚਨਾ ਵੀ ਕੀਤੀ ਹੈ। ਡੈਰੇਕ ਨੇ ਲਿਖਿਆ ਹੈ ਕਿ ਉਹ ਲੋਕ ਅਗਲੀ ਰਣੀਤੀ ਤੱਕ ਨਹੀਂ ਬਣਾ ਪਾ ਰਹੇ ਹਨ।
ਵਿਦੇਸ਼ ਵਿਭਾਗ ਦੇ ਸੂਤਰਾਂ ਨੇ ਕੱਲ੍ਹ ਸਵੇਰੇ ਕਿਹਾ ਕਿ ਯੂਰਪ ਜਾਂ ਖੇਤਰ ਵਿੱਚ ਕਿਤੇ ਵੀ ਸਾਂਝੇਦਾਰਾਂ ਜਾਂ ਸਮਰਥਕਾਂ ਨਾਲ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਅਖਬਾਰ ਵਿੱਚ ਛਪੀ ਖਬਰ ਦੇ ਅਨੁਸਰਾ ਡੈਰੇਕ ਨੇ ਕਿਹਾ ਕਿ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਸ ਦਾ ਵੀ ਸੰਕੇਤ ਦਿੱਤਾ ਕਿ ਉਨ੍ਹਾਂ ਨੇ ਟਰੰਪ ਦਾ ਮਨ ਬਦਲਣ ਦੀ ਕੋਸ਼ਿਸ਼ ਕੀਤੀ ਸੀ, ਪਰੰਤੂ ਅਜਿਹਾ ਨਹੀਂ ਹੋ ਸਕਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ