Welcome to Canadian Punjabi Post
Follow us on

29

March 2024
 
ਪੰਜਾਬ

ਬਿਜਲੀ ਚੋਰਾਂ ਕੋਲੋਂ ਪਾਵਰਕਾਮ ਨੇ ਦੋ ਹਫਤਿਆਂ ਵਿੱਚ ਜੁਰਮਾਨੇ ਦੇ 521 ਲੱਖ ਵਸੂਲੇ

July 16, 2019 09:08 AM

ਪਟਿਆਲਾ, 15 ਜੁਲਾਈ (ਪੋਸਟ ਬਿਊਰੋ)- ਬਿਜਲੀ ਚੋਰੀ ਰੋਕਣ ਦੇ ਮੰਤਵ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਪੰਜਾਬ ਪਾਵਰ ਕਾਰਪੋਰੇਸ਼ਨ ਦੇ ਸੀ ਐਮ ਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਹੈ ਕਿ ਜੁਲਾਈ ਦੇ ਦੋ ਹਫਤਿਆਂ ਵਿੱਚ ਬਿਜਲੀ ਨਿਗਮ ਦੇ ਵੰਡ ਸਰਕਲ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ 'ਤੇ ਛਾਪੇ ਮਾਰੇ ਗਏ ਅਤੇ ਬਿਜਲੀ ਚੋਰੀ ਕਰਨ ਵਾਲੇ 2643 ਖਪਤਕਾਰਾਂ ਨੂੰ 521.13 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਉਨ੍ਹਾਂ ਦੱਸਿਆ ਕਿ 39953 ਖਪਤਕਾਰਾਂ ਦੇ ਛਾਪੇ ਮਾਰ ਗਏ, ਉਨ੍ਹਾਂ ਨੇ ਛਾਪੇ ਮਾਰਨ ਵਾਲੇ ਪੰਜ ਜ਼ੋਨਾਂ ਦੀਆਂ ਟੀਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅੰਮ੍ਰਿਤਸਰ ਜ਼ੋਨ ਦੀਆਂ ਟੀਮਾਂ ਨੇ 19290 ਖਪਤਕਾਰਾਂ ਦੀ ਚੈਕਿੰਗ ਕੀਤੀ ਅਤੇ 1026 ਖਪਤਕਾਰਾਂ ਨੂੰ 161.68 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ।
ਇਸ ਸੰਬੰਧ ਵਿੱਚ ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ੋਨ ਦੇ 1514 ਖਪਤਕਾਰਾਂ ਦੀ ਜਾਂਚ ਵਿੱਚ 590 ਖਪਤਕਾਰਾਂ ਨੂੰ 131.54 ਲੱਖ ਤੇ ਪਟਿਆਲਾ ਜ਼ੋਨ ਵਿੱਚ 442 ਖਪਤਕਾਰਾਂ ਨੂੰ 76.84 ਲੱਖ ਦੇ ਜੁਰਮਾਨੇ ਪਾਏ ਹਨ। ਉਦਯੋਗਿਕ ਸ਼ਹਿਰ ਲੁਧਿਆਣਾ ਦੀ ਜਾਂਚ ਕਰ ਕੇ 160 ਖਪਤਕਾਰਾਂ ਨੂੰ 37.94 ਲੱਖ ਅਤੇ ਜਲੰਧਰ ਜ਼ੋਨ ਦੀਆਂ ਟੀਮਾਂ ਨੇ 7125 ਖਪਤਕਾਰਾਂ ਦੀ ਜਾਂਚ ਕੀਤੀ ਅਤੇ 165 ਖਪਤਕਾਰਾਂ ਨੂੰ 83.86 ਲੱਖ ਜੁਰਮਾਨਾ ਲਾਇਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਨਿਗਮ ਦੇ ਅਧਿਕਾਰੀਆਂ ਤੇ ਸਟਾਫ ਨੂੰ ਵਜੀਦਕੇ, ਜ਼ੀਰਾ, ਫਾਜ਼ਿਲਕਾ ਵਿਖੇ ਜਾਂਚ ਤੋਂ ਰੋਕਿਆ ਗਿਆ। ਵਜੀਦਕੇ ਵਿਖੇ ਬਿਜਲੀ ਚੋਰੀ ਰੋਕਣ ਵਾਲੇ ਲੋਕਾਂ ਵਿਰੁੱਧ ਸਟਾਫ ਦੇ ਕੰਮ ਵਿੱਚ ਵਿਘਨ ਪਾਉਣ ਬਾਰੇ ਕੇਸ ਦਰਜ ਕਰਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ