Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬੀਤੇ ਸਾਲ ਕੁਦਰਤੀ ਆਫਤਾਂ ਦੇ ਨਾਲ 17 ਲੱਖ ਹੈਕਟੇਅਰ ਤੋਂ ਵੱਧ ਫਸਲ ਪ੍ਰਭਾਵਤ ਹੋਈ

July 16, 2019 09:09 AM

ਪਟਿਆਲਾ, 15 ਜੁਲਾਈ (ਪੋਸਟ ਬਿਊਰੋ)- ਭਾਰਤ ਵਿੱਚ ਲਗਭਗ ਹਰ ਵਰ੍ਹੇ ਭੂਚਾਲ, ਭਾਰੀ ਮੀਂਹ, ਚੱਕਰਵਰਤੀ ਤੂਫਾਨ, ਹੜ੍ਹਾਂ, ਗੜੇਮਾਰੀ ਤੇ ਧਰਤੀ ਖਿਸਕਣ ਦੀਆਂ ਕੁਦਰਤੀ ਆਫਤਾਂ 'ਚ ਲੱਖਾਂ ਹੈਕਟੇਅਰ ਫਸਲ ਖਰਾਬ ਹੁੰਦੀ ਹੈ ਅਤੇ ਵੱਡੀ ਗਿਣਤੀ ਮਨੁੱਖੀ ਜਾਨਾਂ ਚਲੀਆਂ ਜਾਂਦੀਆਂ ਹਨ। ਉਤਰੀ ਭਾਰਤ 'ਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਪਹਾੜੀ ਇਲਾਕਿਆਂ 'ਚ ਢਿੱਗਾਂ ਡਿੱਗਣ ਕਾਰਨ ਰਸਤੇ ਬੰਦ ਹੋ ਰਹੇ ਹਨ। ਪੰਜਾਬ ਵਿੱਚ ਨੀਵੀਆਂ ਥਾਵਾਂ 'ਤੇ ਪਾਣੀ ਖੜੋਣ ਕਾਰਨ ਸਾਉਣੀ ਦੀਆਂ ਸਾਰੀਆਂ ਫਸਲਾਂ ਪ੍ਰਭਾਵਤ ਹੋਣ ਦੇ ਨਾਲ ਨੀਵੀਆਂ ਜ਼ਮੀਨਾਂ 'ਚ ਝੋਨੇ ਦੀ ਫਸਲ ਡੁੱਬ ਗਈ ਹੈ ਅਤੇ ਹਰੇ ਚਾਰੇ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਇਸੇ ਸਾਲ 17 ਅਪ੍ਰੈਲ ਨੂੰ ਬੇਮੌਸਮੀ ਬਰਸਾਤ ਅਤੇ ਬਿਜਲੀ ਡਿੱਗਣ ਕਾਰਨ ਦੇਸ਼ ਦੇ ਚਾਰ ਸੂਬਿਆਂ ਵਿੱਚ 50 ਵਿਅਕਤੀਆਂ ਦੀ ਮੌਤ ਹੋਣ ਦੇ ਨਾਲ ਹਾੜੀ ਦੀਆਂ ਫਸਲਾਂ ਦਾ ਵੀ ਕਾਫੀ ਨਕਸਾਨ ਹੋਇਆ ਸੀ। ਦੇਸ਼ ਭਰ ਵਿੱਚ ਕੁਦਰਤੀ ਆਫਤਾਂ ਨਾਲ ਹੋਏ ਨੁਕਸਾਨ ਦੇ ਅੰਕੜਿਆਂ ਅੰਕੜਿਆਂ ਅਨੁਸਾਰ ਸਾਲ 2018 ਦੇ ਸ਼ੁਰੂ ਤੋਂ 29 ਜਨਵਰੀ 2019 ਤੱਕ ਦੇਸ਼ ਭਰ ਵਿੱਚ ਕੁਦਰਤੀ ਆਫਤਾਂ ਨਾਲ 17.09 ਲੱਖ ਹੈਕਟੇਅਰ ਫਸਲਾਂ ਦਾ ਨੁਕਸਾਨ ਹੋਇਆ ਸੀ। ਇਨ੍ਹਾਂ ਆਫਤਾਂ ਦੀ ਭੇਟ 2025 ਕੀਮਤੀ ਮਨੁੱਖੀ ਜਾਨਾਂ ਵੀ ਚੜ੍ਹ ਗਈਆਂ ਸੀ। ਇਸ ਤੋਂ ਇਲਾਵਾ ਬੀਤੇ ਸਾਲ ਹੜ੍ਹਾਂ, ਭੂਚਾਲ, ਭਾਰੀ ਮੀਂਹ ਤੇ ਚੱਕਰਵਰਤੀ ਤੂਫਾਨਾਂ 'ਚ 1556571 ਘਰ ਭਾਰਤ 'ਚ ਨੁਕਸਾਨੇ ਗਏ ਸੀ ਤੇ 122967 ਪਸ਼ੂਆਂ ਦੀ ਇਨ੍ਹਾਂ ਆਫਤਾਂ 'ਚ ਮੌਤ ਹੋ ਗਈ ਸੀ। ਇਨ੍ਹਾਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਹਰ ਰਾਜ ਵਿੱਚ ਕੁਦਰਤੀ ਆਫਤਾਂ ਪ੍ਰਬੰਧ ਤਹਿਤ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਇਨ੍ਹਾਂ ਨੂੰ ਮਾਲੀ ਸਹਾਇਤਾ ਸੂਬਾ ਡਿਜ਼ਾਸਟਰ ਰਿਸਪਾਂਸ ਫੰਡ ਅਧੀਨ ਰਾਜ ਸਰਕਾਰਾਂ ਇਸ ਨੁਕਸਾਨ ਦੀ ਭਰਪਾਈ ਕਰਦੀਆਂ ਹਨ। ਇਨ੍ਹਾਂ ਨਾਲ ਨਜਿੱਠਣ ਲਈ ਵਾਧੂ ਮਾਲੀਆ ਸਹਾਇਤਾ ਦੀ ਜ਼ਰੂਰਤ ਹੁੰਦੀ ਹੈ। ਲੰਘੇ ਵਰ੍ਹੇ ਇਸ ਮਨਸ਼ਾ ਨਾਲ 13 ਰਾਜਾਂ ਦੀਆਂ ਸਰਕਾਰਾਂ ਨੇ ਕੇਂਦਰ ਸਰਕਾਰ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ ਤਹਿਤ ਵਾਧੂ ਮਾਲੀ ਸਹਾਇਤਾ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ